ਲੁਧਿਆਣਾ, 2 ਅਪ੍ਰੈਲ 2021 – ਲੁਧਿਆਣਾ ਵਿੱਚ ਵੱਖਰੇ ਤਰੀਕੇ ਨਾਲ ਦੀਪ ਸਿੱਧੂ ਦਾ ਜਨਮ ਦਿਨ ਮਨਾਇਆ ਗਿਆ ਅਤੇ ਇਸ ਮੌਕੇ ਲੁਧਿਆਣਾ ਵਿੱਚ ਖੂਨਦਾਨ ਕੈਂਪ ਲਗਾਇਆ ਗਿਆ। ਜਿਸ ਵਿਚ ਵੱਡੀ ਗਿਣਤੀ ਵਿਚ ਨੌਜਵਾਨਾਂ ਨੇ ਖੂਨਦਾਨ ਕੀਤਾ ਅਤੇ ਇਸ ਮੌਕੇ ਦੀਪ ਸਿੱਧੂ ਦੇ ਭਰਾ ਮਨਦੀਪ ਸਿੱਧੂ ਵੀ ਪਹੁੰਚੇ ਅਤੇ ਉਨ੍ਹਾਂ ਦੁਆਰਾ ਵੀ ਖੂਨ ਦਾਨ ਕੀਤਾ ਗਿਆ। ਇਸ ਮੌਕੇ ‘ਤੇ ਪ੍ਰਧਾਨ ਮੰਤਰੀ ਨੂੰ ਖੂਨ ਨਾਲ ਚਿੱਠੀ ਲਿਖੀ ਗਈ ਅਤੇ ਸਰਕਾਰ ਨੂੰ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲਏ ਜਾਣ ਅਤੇ 26 ਜਨਵਰੀ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤੇ ਨੌਜਵਾਨਾਂ ਨੂੰ ਰਿਹਾਅ ਕਰਨ ਦੀ ਮੰਗ ਕੀਤੀ ਗਈ।
ਇਸ ਮੌਕੇ ਬੋਲਦਿਆਂ ਦੀਪ ਸਿੱਧੂ ਦੇ ਭਰਾ ਮਨਦੀਪ ਸਿੱਧੂ ਨੇ ਕਿਹਾ ਕਿ ਉਨ੍ਹਾਂ ਦੇ ਭਰਾ ਦੀਪ ਸਿੱਧੂ ਜੋ ਜੇਲ੍ਹ ਵਿਚ ਹਨ ਉਹਨਾਂ ਦੇ ਜਨਮ ਦਿਨ ਦੇ ਮੌਕੇ ਤੇ ਵੱਖ ਵੱਖ ਜਗ੍ਹਾ ਉਪਰ ਖੂਨਦਾਨ ਕੈਂਪ ਲਗਾਏ ਗਏ ਹਨ।