ਝਾਰਖੰਡ ਤੋਂ ਪ੍ਰਤੀਨਿਧਾਂ ਸਿੱਖਾਂ ਦੇ ਵਫ਼ਦ ਨੇ ਬੀਬੀ ਜਗੀਰ ਕੌਰ ਨਾਲ ਕੀਤੀ ਮੁਲਾਕਾਤ

  • 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਟਾਟਾਨਗਰ ਜਮਸ਼ੇਦ ਪੁਰ ਵਿਖੇ ਕੀਤਾ ਜਾਵੇਗਾ ਗੁਰਮਤਿ ਸਮਾਗਮ-ਬੀਬੀ ਜਗੀਰ ਕੌਰ

ਅੰਮ੍ਰਿਤਸਰ, 30 ਮਾਰਚ 2021 – ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਗੁਰਪੁਰਬ ਸਬੰਧੀ ਝਾਰਖੰਡ ’ਚ ਟਾਟਾਨਗਰ ਜਮਸ਼ੇਦਪੁਰ ਵਿਖੇ 8 ਤੇ 9 ਮਈ ਨੂੰ ਦੋ ਦਿਨਾਂ ਗੁਰਮਤਿ ਸਮਾਗਮ ਕੀਤਾ ਜਾਵੇਗਾ, ਜਿਸ ਵਿਚ ਸਿੰਘ ਸਾਹਿਬਾਨ ਸਮੇਤ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਸ਼ਿਰਕਤ ਕਰਨਗੇ। ਇਸ ਸਬੰਧ ਵਿਚ ਟਾਟਾਨਗਰ ਤੋਂ ਪ੍ਰਤੀਨਿਧ ਸਿੱਖਾਂ ਦੇ ਇਕ ਵਫ਼ਦ ਨੇ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨਾਲ ਮੁਲਾਕਾਤ ਕੀਤੀ। ਜਾਣਕਾਰੀ ਦਿੰਦਿਆਂ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਪੂਰੇ ਦੇਸ਼ ਅੰਦਰ ਵੱਖ-ਵੱਖ ਥਾਵਾਂ ’ਤੇ ਨੌਵੇਂ ਪਾਤਸ਼ਾਹ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕੀਤੇ ਜਾ ਰਹੇ ਹਨ।

ਇਸੇ ਤਹਿਤ ਹੀ ਟਾਟਾਨਗਰ ਵਿਖੇ ਵੀ ਸੰਗਤ ਦੇ ਸਹਿਯੋਗ ਨਾਲ ਸਮਾਗਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ 400 ਸਾਲਾ ਪ੍ਰਕਾਸ਼ ਪੁਰਬ ਸਬੰਧੀ 1 ਮਈ ਨੂੰ ਮੁੱਖ ਸਮਾਗਮ ਸ੍ਰੀ ਅੰਮ੍ਰਿਤਸਰ ਵਿਖੇ ਹੋਵੇਗਾ, ਜਦਕਿ ਪੂਰਾ ਸਾਲ ਵੱਖ-ਵੱਖ ਥਾਵਾਂ ’ਤੇ ਸਮਾਗਮ ਜਾਰੀ ਰਹਿਣਗੇ। ਇਸੇ ਦੌਰਾਨ ਸੈਂਟਰਲ ਗੁਰਦੁਆਰਾ ਪ੍ਰਬੰਧਕ ਕਮੇਟੀ ਜਮਸ਼ੇਦਪੁਰ ਦੇ ਪ੍ਰਧਾਨ ਸ. ਗੁਰਮੁੱਖ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਦੀ 400 ਸਾਲਾ ਸ਼ਤਾਬਦੀ ਮੌਕੇ ਹੋਣ ਵਾਲੇ ਮੁੱਖ ਸਮਾਗਮ ਵਿਚ ਝਾਰਖੰਡ ਤੋਂ ਸੰਗਤਾਂ ਸ਼ਾਮਲ ਹੋਣਗੀਆਂ। ਇਸ ਸਮਾਗਮ ਮਗਰੋਂ 8 ਅਤੇ 9 ਮਈ ਨੂੰ ਟਾਟਾਨਗਰ ਜਮਸ਼ੇਦਪੁਰ ਵਿਖੇ ਵਿਸ਼ਾਲ ਸਮਾਗਮ ਸਜਾਏ ਜਾਣਗੇ। ਇਸ ਮੌਕੇ ਟਾਟਾਨਗਰ ਜਮਸ਼ੇਦਪੁਰ ਤੋਂ ਪੁੱਜੇ ਵਫ਼ਦ ਮੈਂਬਰਾਂ ਨੂੰ ਬੀਬੀ ਜਗੀਰ ਕੌਰ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਮਨਜੀਤ ਸਿੰਘ ਭੂਰਾਕੋਹਨਾ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਗੁਰਿੰਦਰ ਸਿੰਘ ਮਥਰੇਵਾਲ, ਓਐਸਡੀ ਡਾ. ਅਮਰੀਕ ਸਿੰਘ ਲਤੀਫਪੁਰ, ਡਾ. ਸੁਖਬੀਰ ਸਿੰਘ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਇੰਚਾਰਜ ਸ. ਮਨਜੀਤ ਸਿੰਘ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ, ਟਾਟਾਨਗਰ ਜਮਸ਼ੇਦਪੁਰ ਤੋਂ ਪੁੱਜੇ ਭਾਈ ਦਲਜੀਤ ਸਿੰਘ ਸੰਧੂ, ਸ. ਇੰਦਰਜੀਤ ਸਿੰਘ, ਸ. ਹਰਜਿੰਦਰ ਸਿੰਘ, ਸ. ਗੁਰਤਾਜ ਸਿੰਘ, ਸ. ਪ੍ਰਿਤਪਾਲ ਸਿੰਘ, ਸ. ਅਮਨਦੀਪ ਸਿੰਘ, ਸ. ਜਸਵਿੰਦਰ ਸਿੰਘ ਆਦਿ ਮੌਜੂਦ ਸਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪ੍ਰਾਈਵੇਟ ਲੈਬਾਰਟਰੀਆਂ ਅਤੇ ਹਸਪਤਾਲਾਂ ਲਈ ਕੋਵਿਡ-19 ਪਾਜ਼ੀਟਿਵ ਕੇਸਾਂ ਬਾਰੇ ਸਿਵਲ ਸਰਜਨਾਂ ਨੂੰ ਸੂਚਿਤ ਕਰਨਾ ਲਾਜ਼ਮੀ – ਬਲਬੀਰ ਸਿੱਧੂ

ਮਸ਼ਹੂਰ ਪੰਜਾਬੀ ਗਾਇਕ ਦੀ ਸੜਕ ਹਾਦਸੇ ‘ਚ ਮੌਤ