ਬੰਗਲੁਰੂ, 14 ਫਰਵਰੀ 2021 – ਗ੍ਰੇਟਾ ਥਨਬਰਗ ਟੂਲਕਿੱਟ ਮਾਮਲੇ ‘ਤੇ ਵੱਡਾ ਐਕਸ਼ਨ ਲੈਂਦਿਆਂ ਦਿੱਲੀ ਪੁਲਿਸ ਨੇ ਬੰਗਲੂਰੂ ਤੋਂ ਵਾਤਾਵਰਨ ਕਾਰਕੁਨ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫਤਾਰ ਕੀਤੀ ਗਈ ਕਾਨਕੁਨ ਦਾ ਨਾਂਅ ਦਿਸ਼ਾ ਰਵੀ ਹੈ। ਵਾਤਾਵਰਨ ਕਾਰਕੁਨ ਗ੍ਰੇਟਾ ਥਨਬਰਗ ‘ਟੂਲਕਿੱਟ’ ਕੇਸ ‘ਚ ਦਿੱਲੀ ਪੁਲਿਸ ਵੱਲੋਂ ਇਹ ਪਹਿਲੀ ਗ੍ਰਿਫ਼ਤਾਰੀ ਕੀਤੀ ਗਈ ਹੈ।
ਦਿਸ਼ਾ ਰਵੀ Friday for future campaign ਦੇ ਬਾਨੀ ਮੈਂਬਰਾਂ ਵਿਚੋਂ ਇਕ ਹੈ। 4 ਫਰਵਰੀ ਨੂੰ ਦਿੱਲੀ ਪੁਲਿਸ ਨੇ ਟੂਲਕਿਟ ਦੇ ਸੰਬੰਧ ਵਿੱਚ ਇਸ ਮਾਮਲੇ ਵਿੱਚ ਇੱਕ ਕੇਸ ਦਰਜ ਕੀਤਾ ਸੀ।