PSEB ਦਾ ਫੈਸਲਾ : 12ਵੀਂ ਦੀ ਪ੍ਰੈਕਟੀਕਲ ਪ੍ਰੀਖਿਆ ਹੋਵੇਗੀ ਆਨਲਾਈਨ

ਮੋਹਾਲੀ, 11 ਜੂਨ 2021 – ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅਕਾਦਮਿਕ ਸਾਲ 2020-21 ਲਈ ਬਾਰ੍ਹਵੀਂ ਸ਼੍ਰੇਣੀ ਦੇ ਪ੍ਰਯੋਗੀ ਵਿਸ਼ਿਆਂ ਦੀਆਂ ਰਹਿੰਦੀਆਂ ਪ੍ਰੀਖਿਆਵਾਂ ਆਨ-ਲਾਈਨ ਮਾਧਿਅਮ ਰਾਹੀਂ ਕਰਵਾਏ ਜਾਣ ਦਾ ਫੈਸਲਾ ਲੈਂਦਿਆਂ ਇਨ੍ਹਾਂ ਪ੍ਰਯੋਗੀ ਪ੍ਰੀਖਿਆਵਾਂ ਸਬੰਧੀ ਸ਼ਡਿਊਲ ਜਾਰੀ ਕੀਤਾ ਗਿਆ ਹੈ।

ਸਿੱਖਿਆ ਬੋਰਡ ਦੇ ਕੰਟਰੋਲਰ ਪ੍ਰੀਖਿਆਵਾਂ ਜੇ.ਆਰ.ਮਹਿਰੋਕ ਵੱਲੋਂ ਮੁਹੱਈਆ ਕਰਵਾਈ ਜਾਣਕਾਰੀ ਅਨੁਸਾਰ ਸਿੱਖਿਆ ਬੋਰਡ ਵੱਲੋਂ ਬਾਰ੍ਹਵੀਂ ਸ਼੍ਰੇਣੀ ਦੀ ਵੋਕੇਸ਼ਨਲ ਸਟਰੀਮ ਅਤੇ ਐੱਨ.ਐੱਸ.ਕਿਊ. ਐੱਫ ਵਿਸ਼ਿਆਂ ਦੀਆਂ ਪ੍ਰਯੋਗੀ ਪਰੀਖਿਆਵਾਂ ਪਹਿਲਾਂ ਹੀ ਕਰਵਾਈਆਂ ਜਾ ਚੁੱਕੀਆਂ ਹਨ। ਇਨ੍ਹਾਂ ਵਿਸ਼ਿਆਂ ਤੋਂ ਇਲਾਵਾ ਬਾਕੀ ਵਿਸ਼ਿਆਂ ਦੀਆਂ ਰਹਿੰਦੀਆਂ ਪ੍ਰਯੋਗੀ ਪ੍ਰੀਖਿਆਵਾਂ ਜੋ ਕਿ ਕੋਵਿਡ-19 ਮਹਾਮਾਰੀ ਕਾਰਨ ਵਿਗੜੇ ਹਾਲਾਤਾਂ ਦੇ ਮੱਦੇਨਜ਼ਰ ਨਹੀਂ ਕਰਵਾਈਆਂ ਜਾ ਸਕੀਆਂ ਸਨ। ਸਿੱਖਿਆ ਬੋਰਡ ਵੱਲੋਂ ਹੁਣ ਆਨਲਾਈਨ ਮਾਧਿਅਮ ਰਾਹੀਂ 15 ਜੂਨ 2021 ਤੋਂ 26 ਜੂਨ 2021 ਤਕ ਕਰਵਾਈਆਂ ਜਾਣਗੀਆਂ।

ਕੰਟਰੋਲਰ ਪ੍ਰੀਖਿਆਵਾਂ ਨੇ ਸਿੱਖਿਆ ਬੋਰਡ ਨਾਲ ਸਬੰਧਤ ਪੰਜਾਬ ਰਾਜ ਦੇ ਸਮੂਹ ਸਕੂਲ ਮੁਖੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੀਆਂ ਸੰਸਥਾਵਾਂ ਨਾਲ ਸਬੰਧਤ ਬਾਰ੍ਹਵੀਂ ਸ਼੍ਰੇਣੀ ਦੇ ਪ੍ਰੀਖਿਆਰਥੀਆਂ ਨੂੰ ਇਸ ਪ੍ਰੀਖਿਆ ਦੀਆਂ ਮਿਤੀਆਂ ਸਬੰਧੀ ਸੂਚਿਤ ਕਰ ਦੇਣ ਤਾਂ ਜੋ ਕੋਈ ਵੀ ਪ੍ਰੀਖਿਆਰਥੀ ਇਹ ਪ੍ਰੀਖਿਆ ਦੇਣ ਤੋਂ ਵਾਂਝਾ ਨਾ ਰਹਿ ਜਾਵੇ। ਉਨ੍ਹਾਂ ਸੰਸਥਾ ਮੁਖੀਆਂ ਨੂੰ ਇਹ ਹਦਾਇਤ ਵੀ ਕੀਤੀ ਕਿ ਪ੍ਰਯੋਗੀ ਪ੍ਰੀਖਿਆ ਲੈਣ ਸਮੇਂ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਕੋਵਿਡ-19 ਮਹਾਮਾਰੀ ਸਬੰਧੀ ਜਾਰੀ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਣੀ ਵੀ ਯਕੀਨੀ ਬਣਾਈ ਜਾਵੇ।

ਇਨ੍ਹਾਂ ਪ੍ਰਯੋਗੀ ਪਰੀਖਿਆਵਾਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਅਤੇ ਹਦਾਇਤਾਂ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬ-ਸਾਈਟ www.pseb.ac.in ਤੇ ਉਪਲਬਧ ਕਰਵਾ ਦਿੱਤੀਆਂ ਗਈਆਂ ਹਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਸੈਂਕੜੇ ਸਾਥੀਆਂ ਨਾਲ ਦਵਿੰਦਰਜੀਤ ਸਿੰਘ ‘ਲਾਡੀ ਢੋਸ’ ਆਪ ‘ਚ ਸ਼ਾਮਿਲ

ਪੰਜਾਬ ਪੁਲਿਸ ਨੇ ਵਿਦੇਸ਼ੀ ਪਿਸਟਲਾਂ ਦੀ ਵੱਡੀ ਖੇਪ ਕੀਤੀ ਜ਼ਬਤ, ਇੱਕ ਕਥਿਤ ਅੱਤਵਾਦੀ ਅਤੇ ਹਥਿਆਰਾਂ ਦਾ ਤਸਕਰ ਕੀਤਾ ਗ੍ਰਿਫ਼ਤਾਰ