- ਸਿੱਖਿਆ ਸਕੱਤਰ ਦੇ ਕਾਰਜਕਾਲ ਦੌਰਾਨ 165 ਪ੍ਰਾਇਮਰੀ ਸਕੂਲਾਂ ਨੂੰ ਲੱਗੇ ਸਨ ਜ਼ਿੰਦਰੇ
- 1 ਅਪ੍ਰੈਲ 2017 ਤੋਂ ਹੁਣ ਤੱਕ ਸਿਰਫ਼ 81 ਪ੍ਰਾਇਮਰੀ ਸਕੂਲ ਹੀ ਖੁੱਲ੍ਹੇ ਹਨ
ਚੰਡੀਗੜ੍ਹ, 26 ਮਾਰਚ, 2022: ਪਿਛਲੀ ਕਾਂਗਰਸ ਸਰਕਾਰ ਦੇ ਰਾਜ ਦੌਰਾਨ 165 ਪ੍ਰਾਇਮਰੀ ਸਕੂਲਾਂ ਨੂੰ ਤਾਲੇ ਲੱਗ ਚੁੱਕੇ ਹਨ। ਵਿਸ਼ੇਸ਼ ਗੱਲ ਇਹ ਹੈ ਕਿ ਇਸ ਸਮੇਂ ਦੌਰਾਨ ਇਸ ਅਹਿਮ ਵਿਭਾਗ ਦਾ ਪ੍ਰਬੰਧ ਕ੍ਰਿਸ਼ਨ ਕੁਮਾਰ ਦੇ ਹੱਥ ਸੀ। ਉਹ ਸਿੱਖਿਆ ਵਿਭਾਗ ਵਿੱਚ ਸਿੱਖਿਆ ਸਕੱਤਰ ਵਜੋਂ ਤਾਇਨਾਤ ਸਨ। ਉਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ਸਿੱਖਿਆ ਦੇ ਵਿਕਾਸ ਲਈ ਕਈ ਅਹਿਮ ਯੋਜਨਾਵਾਂ ਸ਼ੁਰੂ ਕੀਤੀਆਂ ਹਨ। ਇਨ੍ਹਾਂ ਸਕੀਮਾਂ ‘ਤੇ ਕਰੋੜਾਂ ਰੁਪਏ ਖਰਚ ਕੀਤੇ ਗਏ ਪਰ ਨਤੀਜਾ ਸਾਹਮਣੇ ਆ ਗਿਆ ਹੈ।
ਇਹ ਜਾਣਕਾਰੀ ਸੂਚਨਾ ਦੇ ਅਧਿਕਾਰ ਤਹਿਤ ਪ੍ਰਾਪਤ ਹੋਈ ਹੈ ਕਿ ਕਾਂਗਰਸ ਸਰਕਾਰ ਅਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੇ ਕਾਰਜਕਾਲ 2017-2022 ਦੌਰਾਨ 165 ਪ੍ਰਾਇਮਰੀ ਸਕੂਲਪੱਕੇ ਤੌਰ ਤੇ ਹੋਏ ਬੰਦ ਹੋਏ ਹਨ। ਇਸ ਸਬੰਧੀ ਜਾਣਕਾਰੀ ਅਨੁਸਾਰ ਪਹਿਲੀ ਅਪਰੈਲ 2017 ਤੋਂ ਹੁਣ ਤੱਕ ਸੂਬੇ ਵਿੱਚ 81 ਸਕੂਲ ਖੁੱਲ੍ਹ ਚੁੱਕੇ ਹਨ, ਜਦੋਂ ਕਿ ਸਿੱਖਿਆ ਸਕੱਤਰ ਦੇ ਕਾਰਜਕਾਲ ਦੌਰਾਨ ਵਿਭਾਗ ਦੇ ਕਈ ਅਹਿਮ ਦਫ਼ਤਰਾਂ ਨੂੰ ਵੀ ਤਾਲੇ ਲੱਗ ਗਏ ਸਨ।
ਇੱਥੇ ਇਹ ਵੀ ਦੱਸਣਯੋਗ ਹੈ ਕਿ 24 ਅਪਰੈਲ ਨੂੰ ਸੂਚਨਾ ਦੇ ਅਧਿਕਾਰ ਵਜੋਂ ਜਾਰੀ ਪੱਤਰ ਵਿੱਚ ਦੱਸਿਆ ਗਿਆ ਹੈ ਕਿ ਸੂਬੇ ਵਿੱਚ ਹੁਣ ਤੱਕ 81 ਪ੍ਰਾਇਮਰੀ ਸਕੂਲ ਖੋਲ੍ਹੇ ਜਾ ਚੁੱਕੇ ਹਨ, ਜਿਨ੍ਹਾਂ ਵਿੱਚ ਬੱਚੇ ਦਾਖ਼ਲ ਹੋਏ ਹਨ। ਇਸ ਜਾਣਕਾਰੀ ਅਨੁਸਾਰ ਸੂਬੇ ਵਿੱਚ ਹੁਣ ਤੱਕ 165 ਸਕੂਲ ਬੰਦ ਹੋ ਚੁੱਕੇ ਹਨ। ਇਹ ਜਵਾਬ ਸੁਪਰਡੈਂਟ ਨੇ ਪਿਠ ਨੰ. 223 ਤਹਿਤ ਦਿੱਤਾ ਹੈ। ਹੈਰਾਨੀ ਦੀ ਗੱਲ ਹੈ ਕਿ ਇਸ ਦੌਰਾਨ ਕਾਂਗਰਸ ਨੇ ਦਾਅਵਾ ਕੀਤਾ ਕਿ ਪੰਜਾਬ ਦੀ ਸਿੱਖਿਆ ਸਭ ਤੋਂ ਅੱਗੇ ਹੈ, ਜਿਸ ਲਈ ਉਸ ਨੂੰ ਐਵਾਰਡ ਵੀ ਮਿਲਿਆ ਸੀ।
ਇੱਥੇ ਇਹ ਕਹਿਣਾ ਵੀ ਗਲਤ ਨਹੀਂ ਹੋਵੇਗਾ ਕਿ ਇਸ ਸਮੇਂ ਦੌਰਾਨ ਪੰਜਾਬ ਨੂੰ ਪੜ੍ਹਾਉਣ ਵਾਲੇ ਅਧਿਆਪਕ ਸੜਕਾਂ ‘ਤੇ ਹੀ ਡਟੇ ਰਹੇ ਹਨ। ਇਸ ਦੇ ਬਾਵਜੂਦ ਉਨ੍ਹਾਂ ਨੂੰ ਸਿੱਖਿਆ ਵਿਭਾਗ ਵੱਲੋਂ ਸਿਰਫ਼ ਲਾਠੀਆਂ ਹੀ ਮਿਲੀਆਂ ਹਨ। ਹੁਣ ਸੂਚਨਾ ਦੇ ਅਧਿਕਾਰ ਤਹਿਤ ਸਾਹਮਣੇ ਆਈ ਇਸ ਜਾਣਕਾਰੀ ਨੇ ਲੋਕਾਂ ਨੂੰ ਪਰੇਸ਼ਾਨੀ ਵਿੱਚ ਪਾ ਦਿੱਤਾ ਹੈ। ਸਭ ਤੋਂ ਵੱਡੀ ਗੱਲ ਇਹ ਹੈ ਕਿ ਕਾਂਗਰਸ ਦੇ ਇਸ ਰਾਜ ਦੌਰਾਨ ਸੂਬੇ ਨੂੰ ਚਾਰ ਸਿੱਖਿਆ ਮੰਤਰੀ ਅਤੇ ਦੋ ਮੁੱਖ ਮੰਤਰੀ ਮਿਲੇ, ਪਰ ਨਤੀਜਾ ਜ਼ੀਰੋ ਹੀ ਰਿਹਾ।