ਚੰਡੀਗੜ੍ਹ, 25 ਫਰਵਰੀ 2021 – ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਲੋਂ ਅੱਜ ਇੱਕ ਪੱਤਰ ਲਿਖ ਕੇ ਪੰਜਾਬ ਸਰਕਾਰ ਡੀ.ਪੀ. ਆਈ. ਉਚੇਰੀ ਸਿੱਖਿਆ ਤੋਂ ਐਸ.ਸੀ. ਸਕਾਲਰਸ਼ਿੱਪ ਸਕੀਮ ਅਧੀਨ ਡਿਗਰੀ ਕਰ ਚੁੱਕੇ ਐਸ.ਸੀ ਵਿਦਿਆਰਥੀਆਂ ਦੀਆਂ ਡਿਗਰੀਆਂ ਦੇਣ ਸਬੰਧੀ ਕਮਿਸ਼ਨ ਵੱਲੋਂ ਪਹਿਲਾਂ ਦਿੱਤੇ ਹੁਕਮ ਸਬੰਧੀ 28 ਫਰਵਰੀ 2021 ਨੂੰ ਰਿਪੋਰਟ ਤਲਬ ਕੀਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਪਰਸਨ ਸ਼੍ਰੀਮਤੀ ਤੇਜਿੰਦਰ ਕੌਰ ਨੇ ਦੱਸਿਆ ਕਿ ਕਮਿਸ਼ਨ ਕਮਿਸ਼ਨ ਦੇ ਧਿਆਨ ਵਿੱਚ ਆਇਆ ਹੈ ਕਿ ਐਸ.ਸੀ.ਸਕਾਲਰਸਿਪ ਅਧੀਨ ਪੜ੍ਹਨ ਵਾਲੇ ਜ਼ਿਆਦਾ ਤਰ ਵਿਦਿਆਰਥੀਆਂ ਨੂੰ ਡਿਗਰੀਆਂ ਮਿਲ ਗਈਆਂ ਹਨ। ਚੇਅਰਪਰਸਨ ਨੇ ਪੜ੍ਹਾਈ ਮੁਕੰਮਲ ਕਰ ਚੁੱਕੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਉਹ ਆਪਣੀਆਂ ਡਿਗਰੀਆਂ ਹਾਸਲ ਕਰਨ ਲਈ ਆਪਣੇ ਆਪਣੇ ਕਾਲਜਾਂ ਨਾਲ ਸੰਪਰਕ ਕਰਨ।