“ਹੁਨਰ ਅਤੇ ਮੁੱਲ ਅਧਾਰਤ ਸਿਖਿਆ ਦੁਆਰਾ ਭਵਿਖ ਦੇ ਨੇਤਾਵਾਂ ਨੂੰ ਸਮਰਥ ਬਣਾਓ” – ਯੂਨੀਵਰਸਲ ਗਰੁੱਪ ਆਫ਼ ਇੰਸਟੀਚਿਊਸ਼ਨਜ਼

  • 15ਵੇਂ ਸਥਾਪਨਾ ਦਿਵਸ ਦੀ ਰਿਪੋਰਟ

ਯੂਨੀਵਰਸਲ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਬੱਲੋਪੁਰ, ਦੇ 15ਵੇਂ ਸਥਾਪਨਾ ਦਿਵਸ ਮੌਕੇ ਸੰਸਥਾ ਦੇ ਮੁੱਖ ਕੈਂਪਸ ਵਿੱਚ ਮਿਤੀ 08 ਅਪ੍ਰੈਲ, 2023 ਨੂੰ ਧੰਨ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਦੇ ਭੋਗ ਪਾਏ ਗਏ। ਇਸ ਸਮੇਂ ਸੰਸਥਾ ਦੇ ਸਰਪ੍ਰਸਤ ਮਾਨਯੋਗ ਡਾ: ਗੁਰਪ੍ਰੀਤ ਸਿੰਘ, , ਕੈਂਪਸ ਡਾਇਰੈਕਟਰ ਡਾ਼ ਰਾਜਾ ਸਿੰਘ ਖੇਲਾ, ਸੰਬੰਧਤ ਕਾਲਜ਼ਾਂ ਦੇ ਪ੍ਰਿੰਸੀਪਲ ਸਾਹਿਬਾਨ, ਫੈਕਲਟੀ ਮੈਂਬਰ ਅਤੇ ਸਮੂਹ ਵਿਦਿਆਰਥੀ ਹਾਜ਼ਰ ਸਨ।

ਇਸ ਮੌਕੇ ਕਾਲਜ ਦੇ ਕੈਂਪਸ ਨੂੰ ਫੁੱਲਾਂ ਨਾਲ ਸਜਾਇਆ ਗਿਆ । ਇਸ ਸਮੇਂ ਭਾਈ ਮਨਜੀਤ ਸਿੰਘ ਦੇ ਰਾਗੀ ਜੱਥੇ ਵੱਲੋਂ ਗੁਰੂ ਬਾਣੀ ਕੀਰਤਨ ਦਾ ਸੁੰਦਰ ਗਾਇਨ ਕੀਤਾ ਗਿਆ।ਯੂ.ਜੀ.ਆਈ ਦੇ ਚੇਅਰਮੈਨ ਡਾ.ਗੁਰਪ੍ਰੀਤ ਸਿੰਘ ਨੇ ਇਸ ਸਮੇਂ ਸੰਬੋਧਨ ਕਰਦਿਆਂ ਸਮੁੱਚੇ ਦੇਸ਼ ਦੇ ਵਾਸੀਆਂ ਅਤੇ ਵਿਸ਼ਵ ਲਈ ਸੁਖ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਦੀ ਅਰਦਾਸ ਕਰਦਿਆਂ ਕਿਹਾ ਕਿ ਸਾਨੂੰ ਮਾਨਵਤਾ ਦੀ ਭਲਾਈ ਲਈ ਮਿਹਨਤ ਅਤੇ ਇਮਾਨਦਾਰੀ ਨਾਲ ਕੰਮ ਕਰਨਾ ਚਾਹੀਦਾ ਹੈ, ਤਾਂ ਹੀ ਅਸੀਂ ਦੇਸ਼ ਦੀ ਤਰੱਕੀ ਲਈ ਆਪਣਾ ਬਣਦਾ ਯੋਗਦਾਨ ਦੇ ਸਕਦੇ ਹਾਂ।

ਉਨ੍ਹਾਂ ਨੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਸਮਾਜ ਦੀ ਸੇਵਾ ਅਤੇ ਸਮਾਜਿਕ ਬੁਰਾਈਆਂ ਨੂੰ ਦੂਰ ਕਰਨ ਲਈ ਪੂਰਨ ਯੋਗਦਾਨ ਪਾਉਣ ਲਈ ਵੀ ਪ੍ਰੇਰਿਤ ਕੀਤਾ। ।ਇਸ ਸਮੇਂ ਸੰਸਥਾ ਵਿਚ ਭੋਗ ਉਪਰੰਤ ਗੁਰੂ ਦਾ ਅਤੁੱਟ ਲੰਗਰ ਵੀ ਵਰਤਾਇਆ ਗਿਆ। । ਇਸ ਮੌਕੇ ਨੇੜਲੇ ਪਿੰਡਾਂ ਦੇ ਸਰਪੰਚਾ , ਸਰਕਾਰੀ ਅਤੇ ਨਿਜੀ ਸਕੂਲਾਂ ਦੇ ਪ੍ਰਿੰਸੀਪਲ, ਵਿਦਿਆਰਥੀਆਂ ਅਤੇ ਉਹਨਾਂ ਦੇ ਮਾਪਿਆਂ ਨੇ ਵੀ ਆਪਣੀ ਮੌਜੂਦਗੀ ਦਰਜ ਕਰਵਾਈ ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਖੇਤੀ ਮੰਤਰੀ ਧਾਲੀਵਾਲ ਨੇ ਗਿਰਦਾਵਰੀ ਨਾਲ ਜੁੜੀ ਕਿਸੇ ਵੀ ਸ਼ਿਕਾਇਤ ਲਈ ਹੈਲਪ ਲਾਈਨ ਨੰਬਰ ਕੀਤਾ ਜਾਰੀ

ਸਕੂਲ ‘ਚ ਜ਼ਹਿਰੀਲਾ ਪਦਾਰਥ ਨਿਗਲਣ ਵਾਲੇ ਵਿਦਿਆਰਥੀ ਦੀ ਇਲਾਜ ਦੌਰਾਨ ਮੌ+ਤ