ਆਜ਼ਾਦੀ ਦਿਵਸ ਦੇ ਸਬੰਧ ਵਿੱਚ ਸਕੂਲਾਂ ’ਚ ਲੇਖ, ਪੇਂਟਿੰਗ ਅਤੇ ਭਾਸ਼ਣ ਮੁਕਾਬਲੇ ਸ਼ੁਰੂ

ਚੰਡੀਗੜ੍ਹ, 12 ਮਾਰਚ 2021 – ਦੇਸ਼ ਦੇ 75ਵੇਂ ਆਜ਼ਾਦੀ ਦਿਵਸ ਦੇ ਸਬੰਧ ਵਿੱਚ ਸੂਬੇ ਭਰ ਦੇ ਸਕੂਲਾਂ ਵਿੱਚ ਅੱਜ ਲੇਖ, ਪੇਂਟਿੰਗ ਅਤੇ ਭਾਸ਼ਣ ਮੁਕਾਬਲੇ ਸ਼ੁਰੂ ਹੋ ਗਏ।

ਇਸ ਦੀ ਜਾਣਕਾਰੀ ਦਿੰਦੇ ਹੋਏ ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਦੱਸਿਆ ਕਿ ਅਗਲੇ ਸਾਲ 15 ਅਗਸਤ 2022 ਨੂੰ ਮਨਾਏ ਜਾ ਰਹੇ 75ਵੇਂ ਅਜ਼ਾਦੀ ਦਿਵਸ ਦੇ ਸਬੰਧ ਵਿੱਚ ਵਿਭਾਗ ਵੱਲੋਂ ਵਿਿਿਦਆਰਥੀਆਂ ਦੇ ਲੇਖ, ਪੇਂਟਿੰਗ ਅਤੇ ਭਾਸ਼ਣ ਮੁਕਾਬਲੇ ਕਰਵਾਉਣ ਦੇ ਜਾਰੀ ਕੀਤੇ ਨਿਰਦੇਸ਼ ਦੇ ਆਧਾਰ ’ਤੇ ਸਕੂਲਾਂ ਵਿੱਚ ਇਹ ਗਤੀਵਿਧੀਆਂ ਆਰੰਭ ਕੀਤੀਆਂ ਗਈਆਂ ਹਨ। ਇਹ ਮੁਕਾਬਲੇ 75ਵੇਂ ਆਜ਼ਾਦੀ ਦਿਵਸ ਤੋਂ 75 ਹਫਤੇ ਪਹਿਲਾਂ ‘ਆਜ਼ਾਦੀ ਕਾ ਅਮਰੁਤ ਮਹਾਓਤਸਵ’ ਨਾਂ ਦੇ ਹੇਠ ਸ਼ੁਰੂ ਕੀਤੇ ਗਏ ਹਨ।

ਬੁਲਾਰੇ ਅਨੁਸਾਰ ਆਜ਼ਾਦੀ ਸੰਘਰਸ਼ ਨਾਲ ਸਬੰਧਿਤ ਘਟਨਾਵਾਂ ਅਤੇ ਦੇਸ਼ ਭਗਤਾਂ ਦੇ ਯੋਗਦਾਨ ਦੇ ਬਾਰੇ ਆਯੋਜਿਤ ਕਰਵਾਏ ਜਾ ਰਹੇ ਇਨਾਂ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਵੱਲੋਂ ਉਤਸ਼ਾਹ ਨਾਲ ਹਿੱਸਾ ਲਿਆ ਜਾ ਰਿਹਾ ਹੈ। ਇਹ ਮੁਕਾਬਲੇ ਸਕੂਲਾਂ ਦੀ ਸਮਾਂ ਸਾਰਣੀ ਅਨੁਸਾਰ ਸਬੰਧਿਤ ਜਮਾਤਾਂ ਦੇ ਪੀਰੀਅਡ ਦੌਰਾਨ ਹੀ ਕਰਵਾਏ ਜਾ ਰਹੇ ਹਨ। ਬੋਰਡ ਦੀਆਂ ਕਲਾਸਾਂ ਦੇ ਮੁਕਾਬਲੇ ਛੇਵੀਂ, ਸੱਤਵੀਂ, ਨੌਵੀਂ ਅਤੇ ਗਿਆਰਵੀਂ ਦੇ ਵਿਦਿਆਰਥੀਆਂ ਨੂੰ ਵਧੇਰੇ ਸਰਗਰਮ ਕੀਤਾ ਜਾ ਰਿਹਾ ਹੈ। ਸਵੇਰ ਦੀ ਸਭਾ ਦੌਰਾਨ ਵੀ ਆਜ਼ਾਦੀ ਸੰਘਰਸ਼ ਦੀਆਂ ਘਟਨਾਵਾਂ ਬਾਰੇ ਵਿਦਿਆਰਥੀਆਂ ਨੂੰ ਜਾਣਕਾਰੀ ਮੁਹਈਆਂ ਕਰਵਾਈ ਜਾ ਰਹੀ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਕੋਰੋਨਾ ਕਾਰਨ ਪ੍ਰੀ-ਪ੍ਰਾਇਮਰੀ ਤੋਂ ਨੌਵੀਂ ਤੇ 11ਵੀਂ ਜਮਾਤ ਦੇ ਵਿਦਿਆਰਥੀਆਂ ਲਈ ਗਾਈਡ-ਲਾਈਨਜ਼ ਜਾਰੀ

ਡੀ.ਈ.ਓਜ਼ ਨੂੰ ਰਾਜਨੀਤਿਕ ਪਾਰਟੀਆਂ/ਉਮੀਦਵਾਰਾਂ ਦੇ ਅਪਰਾਧਕ ਪਿਛੋਕੜ ਦੀ ਪੂਰੀ ਪੜਤਾਲ ਕਰਨ ਦੇ ਹੁਕਮ