ਭਾਜਪਾ ਸੱਤਾ ‘ਚ ਆਈ ਤਾਂ ਨਵੀਂ ਸਿੱਖਿਆ ਨੀਤੀ 2020 ਲਾਗੂ ਕਰਾਂਗੇ : ਡਾ ਜਸਵਿੰਦਰ ਢਿੱਲੋਂ

  • ਪੰਜਾਬ ਦੀ ਸਿੱਖਿਆ ਪ੍ਰਣਾਲੀ ਵੈਂਟੀਲੇਟਰ ‘ਤੇ : ਡਾ ਢਿੱਲੋਂ

ਜਲੰਧਰ: 4 ਫਰਵਰੀ 2022 – ਪੰਜਾਬ ਦੀ ਸਿੱਖਿਆ ਪ੍ਰਣਾਲੀ ਪੂਰੀ ਤਰ੍ਹਾਂ ਨਾਲ ਢਹਿ-ਢੇਰੀ ਹੋ ਚੁੱਕੀ ਹੈ , ਇਕ ਤਰ੍ਹਾਂ ਇੱਥੋਂ ਦੀ ਸਿੱਖਿਆ ਪ੍ਰਣਾਲੀ ਪੂਰੀ ਤਰ੍ਹਾਂ ਵੈਂਟੀਲੇਟਰ ‘ਤੇ ਚਲੀ ਗਈ ਹੈ। ਪ੍ਰਾਈਵੇਟ ਵਿੱਦਿਅਕ ਅਦਾਰਿਆਂ ਦਾ ਮਿਆਰ ਇੰਨਾ ਹੇਠਾਂ ਚਲਾ ਗਿਆ ਹੈ ਕਿ ਨੌਜਵਾਨ ਪੀੜ੍ਹੀ ਨੂੰ ਇਸ ਦਾ ਬਹੁਤਾ ਲਾਭ ਨਹੀਂ ਮਿਲ ਰਿਹਾ। ਇਹੀ ਕਾਰਨ ਹੈ ਕਿ ਪੰਜਾਬ ਦੇ ਨੌਜਵਾਨ ਵਿਦੇਸ਼ਾਂ ਨੂੰ ਜਾ ਰਹੇ ਹਨ।

ਇਹ ਗੱਲ ਭਾਜਪਾ ਦੀ ਚੋਣ ਮੈਨੀਫੈਸਟੋ ਕਮੇਟੀ ਦੇ ਮੈਂਬਰ ਅਤੇ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਡਾ: ਜਸਵਿੰਦਰ ਸਿੰਘ ਢਿੱਲੋਂ ਨੇ ਕਹੀ | ਉਹ ਵੀਰਵਾਰ ਨੂੰ ਲਾਜਪਤ ਨਗਰ ਵਿੱਚ ਭਾਜਪਾ ਦੇ ਸੂਬਾ ਚੋਣ ਦਫ਼ਤਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਜੇਕਰ ਭਾਜਪਾ ਸੱਤਾ ਵਿੱਚ ਆਉਂਦੀ ਹੈ ਤਾਂ ਪੰਜਾਬ ਦੀ ਸਿੱਖਿਆ ਪ੍ਰਣਾਲੀ ਨੂੰ ਉੱਚ ਪੱਧਰੀ ਅਤੇ ਰੁਜ਼ਗਾਰ ਮੁਖੀ ਬਣਾਉਣ ਲਈ ਦੇਸ਼ ਦੀ ਨਵੀਂ ਸਿੱਖਿਆ ਨੀਤੀ 2020 ਨੂੰ ਪੰਜਾਬ ਵਿੱਚ ਲਾਗੂ ਕੀਤਾ ਜਾਵੇਗਾ।

ਡਾ: ਜਸਵਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਜੇਕਰ ਭਾਜਪਾ ਦੀ ਸਰਕਾਰ ਆਉਂਦੀ ਹੈ ਤਾਂ ਸਿੱਖਿਆ ਦਾ ਮਿਆਰ ਉੱਚਾ ਹੋਵੇਗਾ | ਅਜਿਹੀ ਸਿੱਖਿਆ ਪ੍ਰਣਾਲੀ ਵਿਕਸਤ ਕੀਤੀ ਜਾਵੇਗੀ ਜਿਸ ਨਾਲ ਨੌਜਵਾਨਾਂ ਨੂੰ ਰੁਜ਼ਗਾਰ ਮਿਲੇਗਾ। ਇਸ ਦੇ ਨਾਲ ਹੀ ਸਿੱਖਿਆ ਦੀ ਗੁਣਵੱਤਾ ਵਿੱਚ ਵੀ ਸੁਧਾਰ ਹੋਵੇਗਾ ਅਤੇ ਸਰਕਾਰੀ ਵਿਦਿਅਕ ਅਦਾਰਿਆਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾਵੇਗਾ। ਇੰਨਾ ਹੀ ਨਹੀਂ ਨਵੀਂ ਸਿੱਖਿਆ ਨੀਤੀ ਤਹਿਤ ਵਿਦਿਅਕ ਅਦਾਰਿਆਂ ਦਾ ਉਦੇਸ਼ ਮੁਨਾਫ਼ਾ ਕਮਾਉਣਾ ਨਹੀਂ ਸਗੋਂ ਚੰਗੀ ਮਿਆਰੀ ਸਿੱਖਿਆ ਪ੍ਰਦਾਨ ਕਰਨਾ ਹੋਵੇਗਾ। ਡਾ.ਜਸਵਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਨਵੀਂ ਸਿੱਖਿਆ ਪ੍ਰਣਾਲੀ ਅਜਿਹੀ ਹੋਵੇਗੀ ਜਿਸ ਵਿੱਚ ਹੁਨਰ ਵਿਕਾਸ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ ਤਾਂ ਜੋ ਵਿਦਿਆਰਥੀਆਂ ਨੂੰ ਪੜ੍ਹਾਈ ਪੂਰੀ ਕਰਨ ਦੌਰਾਨ ਅਤੇ ਬਾਅਦ ਵਿੱਚ ਰੁਜ਼ਗਾਰ ਦੇ ਅਥਾਹ ਮੌਕੇ ਮਿਲ ਸਕਣ।

ਉਨ੍ਹਾਂ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਨੇ ਸਿੱਖਿਆ ਅਤੇ ਸਿਹਤ ਵੱਲ ਕੋਈ ਧਿਆਨ ਨਹੀਂ ਦਿੱਤਾ, ਹਾਲਾਂਕਿ ਇਹ ਆਮ ਆਦਮੀ ਦੀਆਂ ਮੁੱਖ ਲੋੜਾਂ ਹਨ। ਪੰਜਾਬ ਦੀ ਸਿੱਖਿਆ ਪ੍ਰਣਾਲੀ ਪੂਰੀ ਤਰ੍ਹਾਂ ਖ਼ਰਾਬ ਹੈ। ਇੱਥੇ ਜੇਕਰ ਕੋਈ ਮਕੈਨੀਕਲ ਇੰਜਨੀਅਰਿੰਗ ਕਰਦਾ ਹੈ ਤਾਂ ਕਿਤੇ ਜਾਂਦੇ ਸਮੇਂ ਜੇਕਰ ਉਸਦੀ ਕਾਰ ਰਸਤੇ ਵਿੱਚ ਖਰਾਬ ਹੋ ਜਾਵੇ ਤਾਂ ਉਹ ਉਸਨੂੰ ਠੀਕ ਨਹੀਂ ਕਰ ਸਕਦਾ ਪਰ ਇੱਕ ਅਨਪੜ੍ਹ ਮਕੈਨਿਕ ਕਾਰ ਦੀ ਮੁਰੰਮਤ ਕਰਦਾ ਹੈ।

ਇਸੇ ਤਰ੍ਹਾਂ, ਇਲੈਕਟ੍ਰੀਕਲ ਇੰਜੀਨੀਅਰਿੰਗ ਕਰ ਰਹੇ ਵਿਅਕਤੀ ਦਾ ਜੇਕਰ ਘਰ ਵਿੱਚ ਇਲੈਕਟ੍ਰੀਕਲ ਫਿਊਜ਼ ਫੂਕ ਜਾਵੇ, ਤਾਂ ਉਹ ਇਸ ਨੂੰ ਚੰਗੀ ਤਰ੍ਹਾਂ ਠੀਕ ਨਹੀਂ ਕਰ ਸਕਦਾ। ਅਜਿਹੀ ਨੁਕਸ ਭਰੀ ਸਿੱਖਿਆ ਪ੍ਰਣਾਲੀ ਵਿੱਚ ਬੁਨਿਆਦੀ ਤਬਦੀਲੀ ਕਰਨ ਦੀ ਲੋੜ ਹੈ, ਜੋ ਭਾਜਪਾ ਦੀ ਸਰਕਾਰ ਆਉਣ ’ਤੇ ਹੀ ਸੰਭਵ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਸਮੇਂ ਸਾਰੇ ਪ੍ਰਾਈਵੇਟ ਸਕੂਲ, ਕਾਲਜ ਅਤੇ ਯੂਨੀਵਰਸਿਟੀਆਂ ਦਾ ਇੱਕੋ ਇੱਕ ਮਨੋਰਥ ਮੁਨਾਫ਼ਾ ਕਮਾਉਣਾ ਹੈ। ਨਿਜੀ ਸਿਖਿਅਕ ਅਦਰਾਇਆਂ ‘ਚ ਪੋਸਟ ਗ੍ਰੈਜੂਏਟ ਨੌਜਵਾਨਾਂ ਨੂੰ 6000-7000 ਤਨਖਾਹ ‘ਤੇ ਨੌਕਰੀ ਦਿੱਤੀ ਜਾਂਦੀ ਹੈ, ਅਜਿਹੇ ‘ਚ ਉਹ ਚੰਗੀ ਸਿੱਖਿਆ ਕਿਵੇਂ ਦੇ ਸਕੇਗਾ, ਜਿਸ ਦਾ ਘਰ ਪਰਿਵਾਰ ਠੀਕ ਤਰ੍ਹਾਂ ਨਾਲ ਨਹੀਂ ਚੱਲ ਰਿਹਾ।

ਡਾ: ਜਸਵਿੰਦਰ ਢਿੱਲੋਂ ਨੇ ਕਿਹਾ ਕਿ ਜੇਕਰ ਪੰਜਾਬ ਦੀ ਸਿੱਖਿਆ ਵਿਵਸਥਾ ਇੰਨੀ ਹੀ ਵਧੀਆ ਹੁੰਦੀ ਤਾਂ ਅਧਿਆਪਕ ਪਾਣੀ ਦੀ ਟੈਂਕੀ ‘ਤੇ ਚੜ੍ਹ ਕੇ ਰੋਸ ਪ੍ਰਦਰਸ਼ਨ ਨਾ ਕਰਦੇ | ਉਹ ਕਈ ਮਹੀਨਿਆਂ ਤੋਂ ਸਿੱਖਿਆ ਮੰਤਰੀ ਦੇ ਘਰ ਦੇ ਬਾਹਰ ਧਰਨਾ ਨਹੀਂ ਦੇ ਰਹੇ ਹੁੰਦੇ ਅਤੇ ਆਪਣੀਆਂ ਮੰਗਾਂ ਨੂੰ ਸ਼ਾਂਤਮਈ ਢੰਗ ਨਾਲ ਮਨਵਾਉਣ ਲਈ ਆਪਣਾ ਗੁੱਸਾ ਜ਼ਾਹਰ ਕਰਨ ਵਾਲਿਆਂ ‘ਤੇ ਪੁਲਸ ਨੇ ਲਾਠੀਆਂ ਨਹੀਂ ਵਰ੍ਹਾਈਆਂ ਹੁੰਦੀਆਂ।

ਚੰਗਾ ਹੁੰਦਾ ਜੇਕਰ ਪੰਜਾਬ ਸਰਕਾਰ ਸਿੱਖਿਆ ਪ੍ਰਣਾਲੀ ਅਤੇ ਸਿਹਤ ਸੇਵਾਵਾਂ ਵੱਲ ਧਿਆਨ ਦਿੰਦੀ। ਡਾ. ਢਿੱਲੋਂ ਨੇ ਵਾਅਦਾ ਕੀਤਾ ਕਿ ਜੇਕਰ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਆਉਂਦੀ ਹੈ ਤਾਂ ਉਹ ਸਭ ਤੋਂ ਪਹਿਲਾਂ ਨਵੀਂ ਸਿੱਖਿਆ ਨੀਤੀ ਨੂੰ ਲਾਗੂ ਕਰੇਗੀ। ਇਸ ਮੌਕੇ ਉਨ੍ਹਾਂ ਨਾਲ ਭਾਜਪਾ ਦੇ ਸੂਬਾ ਜਨਰਲ ਸਕੱਤਰ ਰਾਜੇਸ਼ ਬਾਘਾ, ਜ਼ਿਲ੍ਹਾ ਪ੍ਰਧਾਨ ਐਡਵੋਕੇਟ ਸੁਸ਼ੀਲ ਸ਼ਰਮਾ, ਭਾਜਪਾ ਦੇ ਸੂਬਾ ਮੀਡੀਆ ਇੰਚਾਰਜ ਜਨਾਰਦਨ ਸ਼ਰਮਾ, ਭਾਜਪਾ ਆਗੂ ਸੂਰਜ ਭਾਰਦਵਾਜ, ਭਾਜਪਾ ਆਈ.ਟੀ ਅਤੇ ਸੋਸ਼ਲ ਮੀਡੀਆ ਦੇ ਸੂਬਾ ਕਨਵੀਨਰ ਰਾਕੇਸ਼ ਗੋਇਲ ਅਤੇ ਭਾਜਪਾ ਮੀਡੀਆ ਸੈੱਲ ਰਾਜਸਥਾਨ ਦੇ ਕੋਆਰਡੀਨੇਟਰ ਵਿਮਲ ਕਟਿਹਾਰ ਹਾਜ਼ਰ ਸਨ |

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਕਾਂਗਰਸ ਇਸ ਦਿਨ ਦੱਸੇਗੀ ਕਿ ਕਿਸ ਨੂੰ ਆਪਣਾ ਪਾਇਲਟ ਬਣਾ ਲੜੇਗੀ ਪੰਜਾਬ ਚੋਣਾਂ ?

ਸਿਰਫ਼ ਹਿੰਦੂ ਹੋਣ ਕਾਰਨ ਕਾਂਗਰਸ ਨੇ ਸੁਨੀਲ ਜਾਖੜ ਨੂੰ ਮੁੱਖ ਮੰਤਰੀ ਦੀ ਰੇਸ ‘ਚੋਂ ਬਾਹਰ ਕੀਤਾ – ਰਾਘਵ ਚੱਢਾ