ਨਵੀਂ ਦਿੱਲੀ, 18 ਅਪ੍ਰੈਲ 2021 – ਜੇਈਈ ਮੇਨ 2021 ਦੀ ਅਪ੍ਰੈਲ ਮਹੀਨੇ ‘ਚ ਹੋਣ ਵਾਲੀ ਪ੍ਰੀਖਿਆ ਕੋਰੋਨਾ ਕਾਰਨ ਮੁਲਤਵੀ ਕਰ ਦਿਤੀ ਗਈ ਹੈ। ਸਥਿਤੀ ਦਾ ਜਾਇਜ਼ਾ ਲੈ ਕੇ ਨਵੀਆਂ ਤਰੀਕਾਂ ਦਾ ਐਲਾਨ ਪ੍ਰੀਖਿਆ ਤੋਂ 15 ਦਿਨ ਪਹਿਲਾਂ ਕੀਤਾ ਜਾਵੇਗਾ।
ਦੇਸ਼ ਵਿੱਚ ਵਧ ਰਹੇ ਕੋਰੋਨਾ ਕੇਸਾਂ ਦੇ ਮੱਦੇਨਜ਼ਰ, ਰਾਸ਼ਟਰੀ ਜਾਂਚ ਏਜੰਸੀ ਐਨਟੀਏ ਨੇ ਜੇਈਈ ਮੇਨ 2021 ਅਪਰੈਲ ਦੀ ਪ੍ਰੀਖਿਆ ਮੁਲਤਵੀ ਕਰ ਦਿੱਤੀ ਹੈ। ਪ੍ਰੀਖਿਆ ਦੇ ਦੋ ਸੈਸ਼ਨ ਫਰਵਰੀ ਅਤੇ ਮਾਰਚ ਵਿਚ ਲਏ ਗਏ ਹਨ। ਵਿਦਿਆਰਥੀਆਂ ਅਤੇ ਮਾਪਿਆਂ ਦੀ ਨਿਰੰਤਰ ਮੰਗ ਕਾਰਨ, ਏਜੰਸੀ ਨੇ ਪ੍ਰੀਖਿਆ 10 ਦਿਨ ਪਹਿਲਾਂ ਮੁਲਤਵੀ ਕਰ ਦਿੱਤੀ ਹੈ। ਪ੍ਰੀਖਿਆਵਾਂ 27 ਤੋਂ 30 ਅਪ੍ਰੈਲ ਤੱਕ ਹੋਣੀਆਂ ਸਨ। ਪ੍ਰੀਖਿਆ ਦੀਆਂ ਨਵੀਆਂ ਤਰੀਕਾਂ ਦਾ ਐਲਾਨ ਜਲਦੀ ਕਰ ਦਿੱਤਾ ਜਾਵੇਗਾ।
ਕੇਂਦਰੀ ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ਨਿਸ਼ਾਂਕ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਉਨ੍ਹਾਂ ਨੇ ਐਨਟੀਏ ਕੋਲ ਪ੍ਰੀਖਿਆ ਮੁਲਤਵੀ ਕਰਨ ਦਾ ਸੁਝਾਅ ਦਿੱਤਾ ਸੀ।