ਚੰਡੀਗੜ੍ਹ, 15 ਫਰਵਰੀ 2022 – ਪੰਜਾਬ ਸਰਕਾਰ ਵੱਲੋਂ ਕੋਰੋਨਾ ਪਾਬੰਦੀਆਂ ਵਿਚ 25 ਫਰਵਰੀ 2022 ਤੱਕ ਵਾਧਾ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਸਕੂਲਾਂ ਬਾਰੇ ਵੀ ਨਵੇਂ ਹੁਕਮ ਜਾਰੀ ਕੀਤੇ ਗਏ ਹਨ। ਪੰਜਾਬ ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਛੋਟੀਆਂ ਕਲਾਸਾਂ ਸਮੇਤ ਸਾਰੇ ਸਕੂਲ ਖੋਲ੍ਹਣ ਦੀ ਇਜਾਜ਼ਤ ਦਿੱਤੀ ਗਈ ਹੈ। ਸਰਕਾਰ ਦੇ ਮੁਤਾਬਿਕ ਹੁਣ ਵਿਦਿਆਰਥੀ ਫ਼ੈਸਲਾ ਕਰਨਗੇ ਕਿ ਉਨ੍ਹਾਂ ਨੇ ਸਕੂਲ ਆਉਣਾ ਹੈ ਜਾਂ ਫਿਰ ਆਨਲਾਈਨ ਕਲਾਸ ਲਗਾਉਣੀ ਹੈ।