ਚੰਡੀਗੜ੍ਹ, 12 ਅਪ੍ਰੈਲ 2022 – ਪੰਜਾਬ ਦੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਟਵੀਟ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਨਿੱਜੀ ਸਕੂਲਾਂ ਖਿਲਾਫ ਕਾਫੀ ਸ਼ਕਾਇਤਾਂ ਮਿਲ ਰਹੀਆਂ ਹਨ। ਮੀਤ ਹੇਅਰ ਨੇ ਕਿਹਾ ਕੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ, ਸਿੱਖਿਆ ਵਿਭਾਗ ਵਲੋਂ ਨਿੱਜੀ ਸਕੂਲਾਂ ਖਿਲਾਫ ਮਿਲ ਰਹੀਆਂ ਸ਼ਕਾਇਤਾਂ ਦੇ ਮੱਦੇਨਜ਼ਰ, ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ । ਕਿਸੇ ਪ੍ਰਕਾਰ ਦੀ ਮਨਮਾਨੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਨਿੱਜੀ ਸਕੂਲਾਂ ਦੀਆਂ ਮਨਮਾਨੀਆਂ ਦੇ ਖਿਲਾਫ਼ ਭਗਵੰਤ ਸਰਕਾਰ ਦੇ ਵੱਲੋਂ ਵੱਡਾ ਐਕਸ਼ਨ ਲੈਂਦੇ ਹੋਏ ਫੀਸਾਂ ਅਤੇ ਵਰਦੀਆਂ ਦੇ ਸਬੰਧ ਵਿੱਚ ਹੁਕਮ ਜਾਰੀ ਕਰ ਦਿੱਤਾ ਗਿਆ।