ਚੰਡੀਗੜ੍ਹ, 11 ਅਪ੍ਰੈਲ 2022 – ਪੰਜਾਬ ਵਿੱਚ ਅੱਜ ਸਾਰੇ ਪ੍ਰਾਈਵੇਟ ਸਕੂਲ ਅਤੇ ਕਾਲਜ ਬੰਦ ਰਹਿਣਗੇ। ਇਹ ਫੈਸਲਾ ਫੈਡਰੇਸ਼ਨ ਐਸੋਸੀਏਸ਼ਨ ਆਫ ਪ੍ਰਾਈਵੇਟ ਸਕੂਲਾਂ ਵੱਲੋਂ ਗੁਰਦਾਸਪੁਰ ਦੇ ਇੱਕ ਪ੍ਰਾਈਵੇਟ ਸਕੂਲ ਵਿੱਚ ਬੱਚੀ ਨਾਲ ਹੋਏ ਬਲਾਤਕਾਰ ਦੇ ਮਾਮਲੇ ਵਿੱਚ ਲਿਆ ਗਿਆ ਹੈ। ਫੈਡਰੇਸ਼ਨ ਦਾ ਕਹਿਣਾ ਹੈ ਕਿ ਪੁਲੀਸ ਨੇ ਸਕੂਲ ਪ੍ਰਬੰਧਕਾਂ ਖ਼ਿਲਾਫ਼ ਗਲਤ ਕੇਸ ਦਰਜ ਕੀਤਾ ਹੈ।
ਪ੍ਰਾਈਵੇਟ ਸਕੂਲਾਂ ਦੇ ਪ੍ਰਬੰਧਕਾਂ ਨੇ ਸੋਮਵਾਰ ਨੂੰ ਸਕੂਲ-ਕਾਲਜ ਬੰਦ ਰੱਖਣ ਬਾਰੇ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਪਹਿਲਾਂ ਹੀ ਸੂਚਿਤ ਕਰ ਦਿੱਤਾ ਸੀ। ਸਕੂਲ ਅਤੇ ਕਾਲਜ ਕੈਂਪਸ ਵਿਚ ਲੱਗੇ ਨੋਟਿਸ ਬੋਰਡਾਂ ‘ਤੇ ਸੋਮਵਾਰ ਨੂੰ ਸਕੂਲ ਬੰਦ ਹੋਣ ਦੀ ਸੂਚਨਾ ਚਿਪਕਾਉਣ ਦੇ ਨਾਲ-ਨਾਲ ਮਾਪਿਆਂ ਨੂੰ ਸੰਦੇਸ਼ ਵੀ ਭੇਜੇ ਗਏ |
ਫੈਡਰੇਸ਼ਨ ਦੇ ਸੂਬਾ ਪ੍ਰਧਾਨ ਡਾ: ਜਗਜੀਤ ਸਿੰਘ ਧੂਰੀ ਅਤੇ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਤੀਨਿਧ ਡਾ: ਮੋਹਿਤ ਮਹਾਜਨ ਨੇ ਕਿਹਾ ਕਿ ਪਿਛਲੇ ਦਿਨੀਂ ਗੁਰਦਾਸਪੁਰ ਦੇ ਇੱਕ ਸਕੂਲ ਦੀ 4 ਸਾਲਾ ਵਿਦਿਆਰਥਣ ਨਾਲ ਜਬਰ ਜਨਾਹ ਦੀ ਘਟਨਾ ਸਾਹਮਣੇ ਆਈ ਸੀ | ਸਮੂਹ ਜਥੇਬੰਦੀਆਂ ਨੇ ਇਸ ਘਟਨਾ ਦੀ ਨਿਖੇਧੀ ਕਰਦਿਆਂ ਬੇਕਸੂਰ ਪ੍ਰਬੰਧਕਾਂ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ ਕੀਤੀ ਹੈ।
ਦੂਜੇ ਪਾਸੇ ਫੈਡਰੇਸ਼ਨ ਦਾ ਕਹਿਣਾ ਹੈ ਕਿ ਸਕੂਲ ਦੇ ਕੈਮਰਿਆਂ ਦੀ ਰਿਕਾਰਡਿੰਗ ਅਨੁਸਾਰ ਲੜਕੀ ਸਹੀ ਸਲਾਮਤ ਆਪਣੀ ਕਲਾਸ ਵਿਚ ਆਉਂਦੀ ਹੈ ਅਤੇ ਸਾਰਾ ਦਿਨ ਸਕੂਲ ਵਿਚ ਬਿਤਾਉਣ ਤੋਂ ਬਾਅਦ ਲੜਕੀ ਦੀ ਮਾਂ ਖੁਦ ਉਸ ਨੂੰ ਉਥੋਂ ਘਰ ਲੈ ਜਾਂਦੀ ਹੈ। ਬਜ਼ਾਰ ਜਾਣ ਤੋਂ ਬਾਅਦ ਲੜਕੀ ਘਰ ਚਲੀ ਗਈ ਅਤੇ ਇਕ ਹੋਰ ਵੀਡੀਓ ਦੇ ਮੁਤਾਬਕ ਸ਼ਾਮ ਨੂੰ ਲੜਕੀ ਇਲਾਕੇ ‘ਚ ਘੁੰਮਦੀ ਨਜ਼ਰ ਆ ਰਹੀ ਹੈ।
ਮੋਹਿਤ ਮਹਾਜਨ ਨੇ ਦੱਸਿਆ ਕਿ ਜਥੇਬੰਦੀ ਨੇ ਫੈਸਲਾ ਕੀਤਾ ਹੈ ਕਿ ਜੇਕਰ ਬੱਚੀ ਨੂੰ ਜਲਦੀ ਇਨਸਾਫ਼ ਨਾ ਮਿਲਿਆ ਅਤੇ ਬੇਕਸੂਰ ਪ੍ਰਬੰਧਕਾਂ ਨੂੰ ਰਿਹਾਅ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਸਮੂਹ ਜਥੇਬੰਦੀਆਂ ਵੀ ਸੜਕਾਂ ‘ਤੇ ਉਤਰਨਗੀਆਂ। ਮੀਟਿੰਗ ਦੌਰਾਨ ਜਥੇਬੰਦੀਆਂ ਨੇ ਸਰਕਾਰ ਤੋਂ ਇਨਸਾਫ਼ ਦੀ ਮੰਗ ਕੀਤੀ। ਮੁੱਖ ਮੰਤਰੀ ਪੰਜਾਬ ਨੂੰ ਵੀ ਪੱਤਰ ਲਿਖਿਆ।