ਪੰਜਾਬ ਸਰਕਾਰ ਨੇ ਗਰਮੀ ਕਾਰਨ ਬਦਲਿਆ ਸਕੂਲਾਂ ਦਾ ਸਮਾਂ, ਛੁੱਟੀਆਂ ਦੀ ਡੇਟ ਵੀ ਐਲਾਨੀ

ਚੰਡੀਗੜ੍ਹ, 30 ਅਪ੍ਰੈਲ 2022 – ਪੰਜਾਬ ਅੰਦਰ ਵੱਧ ਰਹੀ ਗਰਮੀ ਦੇ ਮੱਦੇਨਜ਼ਰ ਪੰਜਾਬ ਸਰਕਾਰ ਵਲੋਂ ਸਕੂਲਾਂ ਦਾ ਸਮਾਂ ਤਬਦੀਲ ਕੀਤਾ ਗਿਆ ਹੈ। ਸਿੱਖਿਆ ਵਿਭਾਗ ਵਲੋਂ ਸਾਰੇ ਪ੍ਰਾਇਮਰੀ ਸਕੂਲ ਸਵੇਰੇ 7 ਵਜੇ ਤੋਂ 11 ਵਜੇ ਅਤੇ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ ਸਵੇਰੇ 7 ਵਜੇ ਤੋਂ ਬਾਅਦ ਦੁਪਹਿਰ 12.30 ਵਜੇ ਤੱਕ ਖੁੱਲ੍ਹਣਗੇ।

ਇਸਦੇ ਨਾਲ ਹੀ ਸਾਰੇ ਸਕੂਲਾਂ ਵਿਚ 15 ਮਈ ਤੋਂ 30 ਜੂਨ ਤਕ ਛੁੱਟੀਆਂ ਇਸ ਸ਼ਰਤ ਤੇ ਹੋਣਗੀਆਂ ਕਿ ਵਿਦਿਆਰਥੀਆਂ ਦੀ ਪੜ੍ਹਾਈ ਨੂੰ ਮੁੱਖ ਰੱਖਦੇ ਹੋਏ 16 ਮਈ ਤੋਂ 31 ਮਈ ਤੱਕ ਆਨਲਾਈਨ ਕਲਾਸਾਂ ਲਾਈਆਂ ਜਾਣਗੀਆਂ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪਟਿਆਲਾ ‘ਚ ਮੋਬਾਈਲ ਇੰਟਰਨੈੱਟ ਤੇ SMS ਸੇਵਾਵਾਂ ‘ਤੇ ਪਾਬੰਦੀ

ਰਾਮ ਰਹੀਮ ਨੇ ਜੇਲ੍ਹ ਤੋਂ 10ਵੀਂ ਚਿੱਠੀ ਭੇਜ ਆਪਣੇ ਗੁਰੂ ਹੋਣ ਦੀ ਗੱਲ ਦੁਹਰਾਈ