ਚੰਡੀਗੜ੍ਹ, 8 ਜੂਨ 2021 – ਪੰਜਾਬ ਸਰਕਾਰ ਨੇ ਅਧਿਆਪਕ ਰਾਸ਼ਟਰੀ ਅਵਾਰਡ-2021 ਲਈ ਅਧਿਆਪਕਾਂ ਤੋਂ 20 ਜੂਨ 2021 ਤੱਕ ਆਨਲਾਈਨ ਅਰਜ਼ੀਆਂ ਦੀ ਮੰਗ ਕੀਤੀ ਹੈ।
ਇਸ ਦੀ ਜਾਣਕਾਰੀ ਦਿੰਦੇ ਹੋਏ ਪੰਜਾਬ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਅਧਿਆਪਕਾਂ ਨੂੰ http://nationalawardstoteachers.mhrd.gov.in ’ਤੇ ਰਜਿਸਟਰੇਸ਼ਨ ਕਰਨ ਲਈ ਆਖਿਆ ਹੈ। ਇਸ ਐਵਾਰਡ ਲਈ ਸਾਰੇ ਸਕੂਲ ਮੁਖੀ/ ਇੰਚਾਰਜ ਅਤੇ ਰੈਗੂਲਰ ਅਧਿਆਪਕ ਅਪਲਾਈ ਕਰ ਸਕਦੇ ਹਨ।
ਬੁਲਾਰੇ ਅਨੁਸਾਰ ਇਸ ਅਵਾਰਡ ਦੇ ਮੁਲੰਕਣ ਲਈ ਹਰ ਜ਼ਿਲੇ ਵਿੱਚ ਜ਼ਿਲਾ ਚੋਣ ਕਮੇਟੀ ਬਣਾਈ ਜਾਵੇਗੀ। ਜ਼ਿਲਾ ਚੋਣ ਕਮੇਟੀ ਤਿੰਨ ਉਮੀਦਵਾਰਾਂ ਦੇ ਨਾਂ ਸ਼ਾਰਟਲਿਸਟ ਕਰਕੇ ਸੂਬਾਈ ਚੋਣ ਕਮੇਟੀ ਨੂੰ 15 ਜੁਲਾਈ 2021 ਤੱਕ ਭੇਜੇਗੀ। ਸੂਬਾਈ ਚੋਣ ਕਮੇਟੀ ਦੇ ਚੇਅਰਪਰਸਨ ਸਕੱਤਰ ਸਿੱਖਿਆ ਹੋਣਗੇ। ਉਨਾਂ ਤੋਂ ਇਲਾਵਾ ਇਸ ਕਮੇਟੀ ਵਿੱਚ ਕੇਂਦਰ ਸਰਕਾਰ ਦਾ ਇੱਕ ਨੁਮਾਇਦਾ, ਡਾਇਰੈਕਟਰ ਸਿੱਖਿਆ (ਮੈਂਬਰ ਸਕੱਤਰ), ਡਾਇਰੈਕਟਰ ਐਸ.ਸੀ.ਈ.ਆਰ.ਟੀ. (ਮੈਂਬਰ) ਅਤੇ ਸੂਬਾਈ ਐਮ.ਆਈ.ਐਸ. ਇੰਚਾਰਜ (ਤਕਨੀਕੀ ਸਹਾਇਕ) ਹੋਣਗੇ।
ਇਹ ਸੂਬਾਈ ਚੋਣ ਕਮੇਟੀ ਛੇ ਉਮੀਦਵਾਰਾਂ ਦੇ ਨਾਂ ਰਾਸ਼ਟਰੀ ਪੱਧਰ ਦੀ ਜਿਊਰੀ ਨੂੰ 30 ਜੁਲਾਈ 2021 ਤੱਕ ਭੇਜੇਗੀ। ਇਨਾਂ ਨਾਮਜ਼ਦ ਉਮੀਦਵਾਰ ਵੱਲੋਂ ਜਿਊਰੀ ਸਾਹਮਣੇ ਆਪਣੇ ਕੰਮਾਂ/ਉਪਲਭਦੀਆਂ ਸਬੰਧੀ ਪੇਸ਼ਕਾਰੀ ਕੀਤੀ ਜਾਵੇਗੀ ਜੋ ਅਧਿਆਪਕ ਵੱਧ ਅੰਕ ਲਵੇਗਾ ਉਸ ਨੂੰ ਰਾਸ਼ਟਰੀ ਐਵਾਰਡ ਲਈ ਚੁਣਿਆ ਜਾਵੇਗਾ। ਇਸ ਵਾਰ ਐਮ.ਐਚ.ਆਰ.ਡੀ. ਵੱਲੋਂ ਕਿਸੇ ਵੀ ਸੂਬੇ ਨੂੰ ਨੈਸ਼ਨਲ ਅਵਾਰਡ ਸਬੰਧੀ ਕੋਈ ਨਿਰਧਾਰਤ ਕੋਟਾ ਨਹੀਂ ਦਿੱਤਾ ਗਿਆ।