ਚੰਡੀਗੜ੍ਹ, 19 ਮਾਰਚ 2021 – ਪੰਜਾਬ ‘ਚ ਕੋਰੋਨਾ ਦੇ ਕਹਿਰ ਨੂੰ ਵੇਖਦਿਆਂ ਸੂਬੇ ਦੇ ਸਾਰੇ ਸਕੂਲ ਕਾਲਜ 31 ਮਾਰਚ ਤੱਕ ਬੰਦ ਕਰ ਦਿੱਤੇ ਗਏ ਹਨ। ਸੂਬੇ ਵਿੱਚ ਮੈਡੀਕਲ ਕਾਲਜ ਖੁੱਲ੍ਹੇ ਰਹਿਣਗੇ। ਪੰਜਾਬ ਸਰਕਾਰ ਵਲੋਂ ਕੋਰੋਨਾ ਕਰਨ ਨਵੀਂ ਤੇ ਤਾਜ਼ਾ ਗਾਈਡਲਾਈਨਜ਼ ਜਾਰੀ ਕੀਤੀਆਂ ਗਈਆਂ ਹਨ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੋਰੋਨਾ ਦੇ ਵਧ ਰਹੇ ਕੇਸਾਂ ਦੇ ਮੱਦੇਨਜ਼ਰ ਅੱਜ ਉੱਚ ਅਧਿਕਾਰੀਆਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਕੀਤੀ ਗਈ ਬੈਠਕ ਦੌਰਾਨ ਇਹ ਫ਼ੈਸਲਾ ਲਿਆ ਗਿਆ। 31 ਮਾਰਚ ਤੱਕ ਪੰਜਾਬ ਦੇ ਸਾਰੇ ਸਕੂਲ ਕਾਲਜ ਬੰਦ ਰਹਿਣਗੇ। ਇਸਦੇ ਨਾਲ ਹੀ ਸਿਨੇਮਾ ਹਾਲ ਵਿਚ ਇਕੱਠ 50 ਪਰਸੈਂਟ ਕਰਨ ਦੀਆਂ ਹਿਦਾਇਤਾਂ ਹੋਈਆ ਨੇ। ਸ਼ਾਪਿੰਗ ਮਾਲਾਂ ਵਿੱਚ 100 ਬੰਦੇ ਹੀ ਰਹਿਣਗੇ। ਲੋਕਾਂ ਨੂੰ ਹਿਦਾਇਤਾਂ ਕੀਤੀਆਂ ਗਈਆਂ ਹਨ ਕਿ ਕਿਸੇ ਵੀ ਪ੍ਰੋਗਰਾਮ ਵਿਚ 10 ਦੀ ਗਿਣਤੀ ਤੋਂ ਹੇਠ ਹੀ ਇਕੱਠ ਕੀਤਾ ਜਾਵੇ।