ਚੰਡੀਗੜ੍ਹ, 24 ਫਰਵਰੀ 2021 – ਪੰਜਾਬ ਦੇ ਮਸ਼ਹੂਰ ਗਾਇਕ ਸਰਦੂਲ ਸਿਕੰਦਰ ਦੀ ਮੌਤ ਉੱਤੇ ਆਮ ਆਦਮੀ ਪਾਰਟੀ ਨੇ ਗਹਿਰਾ ਦੁੱਖ ਪ੍ਰਗਟਾਇਆ। ਪਾਰਟੀ ਹੈੱਡਕੁਆਟਰ ਤੋਂ ਜਾਰੀ ਪ੍ਰੈਸ ਬਿਆਨ ਵਿੱਚ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਪੰਜਾਬੀ ਗਾਇਕੀ ਦੇ ਥੰਮ ਸਰਦੂਲ ਸਿਕੰਦਰ ਦੇ ਤੁਰ ਜਾਣ ਨਾਲ ਪੰਜਾਬੀ ਮਾਂ ਬੋਲੀ, ਸੱਭਿਆਚਾਰ ਅਤੇ ਕਲਾਕਾਰ ਜਗਤ ਨੂੰ ਨਾ ਪੁਰੇ ਜਾਣ ਵਾਲਾ ਘਾਟਾ ਪਿਆ ਹੈ। ਉਨਾਂ ਕਿਹਾ ਕਿ ਸਰਦੂਲ ਸਿਕੰਦਰ ਵੱਲੋਂ ਆਪਣੀ ਕਲਾਂ ਰਾਹੀਂ ਕੀਤੀ ਗਈ ਪੰਜਾਬੀ ਮਾਂ ਬੋਲੀ ਦੀ ਸੇਵਾ ਨੂੰ ਸਦਾ ਯਾਦ ਰੱਖਿਆ ਜਾਵੇਗਾ। ਉਨਾਂ ਕਿਹਾ ਕਿ ਦੁੱਖ ਦੀ ਇਸ ਘੜੀ ਵਿਚ ਆਮ ਆਦਮੀ ਪਾਰਟੀ ਦੁੱਖੀ ਪਰਿਵਾਰ ਨਾਲ ਖੜੀ ਹੈ। ਉਨਾਂ ਪ੍ਰਮਾਤਮਾ ਅੱਗੇ ਅਰਦਾਸ਼ ਕੀਤੀ ਕਿ ਦੁੱਖੀ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਅਤੇ ਵਿਛੜੀ ਰੂਹ ਨੂੰ ਆਪਣੇ ਚਰਨਾ ਵਿੱਚ ਨਿਵਾਸ ਬਖਸ਼ਣ ਦੇਣ।