ਪਿਤਾ ‘ਤੇ ਹਮਲੇ ਤੋਂ ਬਾਅਦ ਐਕਟਰਸ ਤਾਨੀਆ ਦਾ ਪਹਿਲਾਂ ਬਿਆਨ ਆਇਆ ਸਾਹਮਣੇ

ਮੋਗਾ, 4 ਜੁਲਾਈ 2025 – ਮੋਗਾ ਜ਼ਿਲ੍ਹੇ ਦੇ ਕਸਬਾ ਕੋਟ ਇਸੇ ਖ਼ਾਂ ਵਿਚ ਡਾਕਟਰ ਅਨਿਲਜੀਤ ਕੰਬੋਜ (55) ਨੂੰ ਦਿਨ ਦਿਹਾੜੇ ਦੋ ਅਣਪਛਾਤੇ ਨੌਜਵਾਨਾਂ ਵੱਲੋਂ ਉਨ੍ਹਾਂ ਦੇ ਕਲੀਨਿਕ ‘ਚ ਹੀ ਵੜ ਕੇ ਅੰਨ੍ਹੇਵਾਹ ਗੋਲ਼ੀਆਂ ਮਾਰ ਦਿੱਤੀਆਂ ਗਈਆਂ ਸਨ। ਇਸ ਹਮਲੇ ‘ਚ ਡਾਕਟਰ ਕੰਬੋਜ ਦੇ ਦੋ ਤੋਂ ਤਿੰਨ ਗੋਲੀਆਂ ਲੱਗੀਆਂ ਹਨ। ਜਿਨ੍ਹਾਂ ਦੀ ਹਾਲਤ ਬੇਹੱਦ ਨਾਜ਼ੁਕ ਦੱਸੀ ਜਾ ਰਹੀ ਹੈ। ਉਨ੍ਹਾਂ ਦਾ ਇਲਾਜ ਲਈ ਮੋਗਾ ਦੇ ਇਕ ਨਿੱਜੀ ਹਸਪਤਾਲ ਚੱਲ ਰਿਹਾ ਹੈ। ਜਿੱਥੇ ਉਨ੍ਹਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਜਾਣਕਾਰੀ ਮੁਤਾਬਿਕ ਡਾ. ਅਨਿਲ ਕੰਬੋਜ ਪੰਜਾਬੀ ਐਕਟਰਸ ਤਾਨੀਆ ਦੇ ਮਤਰੇਏ ਪਿਤਾ ਹਨ।

ਇਸ ਪੂਰੀ ਘਟਨਾ ਤੋਂ ਬਾਅਦ ਤਾਨੀਆ ਅਤੇ ਪਰਿਵਾਰ ਵੱਲੋਂ ਇੱਕ ਇੰਸਟਾਗ੍ਰਾਮ ਸਟੋਰੀ ਰਾਹੀਂ ਆਪਣਾ ਬਿਆਨ ਜਾਰੀ ਕੀਤਾ ਗਿਆ ਹੈ। ਆਪਣੀ ਇੰਸਟਾਗ੍ਰਾਮ ਸਟੋਰੀ ਰਾਹੀਂ ਐਕਟਰਸ ਤਾਨੀਆ ਅਤੇ ਪਰਿਵਾਰ ਵੱਲੋਂ ਕਿਹਾ ਗਿਆ ਕਿ, “ਅਸੀਂ ਇਹ ਸਾਂਝਾ ਕਰਨਾ ਚਾਹੁੰਦੇ ਹਾਂ ਕਿ ਇਹ ਉਸਦੇ ਅਤੇ ਉਸਦੇ ਪਰਿਵਾਰ ਲਈ ਇੱਕ ਬਹੁਤ ਹੀ ਨਾਜ਼ੁਕ ਅਤੇ ਭਾਵਨਾਤਮਕ ਸਮਾਂ ਹੈ। ਅਸੀਂ ਮੀਡੀਆ ਨੂੰ ਬੇਨਤੀ ਕਰਦੇ ਹਾਂ ਕਿ ਉਹ ਉਨ੍ਹਾਂ ਨਿੱਜਤਾ ਦਾ ਸਤਿਕਾਰ ਕਰਨ ਅਤੇ ਉਨ੍ਹਾਂ ਨੂੰ ਇਸ ਪ੍ਰਕਿਰਿਆ ਲਈ ਲੋੜੀਂਦੀ ਸਪੇਸ ਦੇਣ। ਅਸੀਂ ਸਾਰਿਆਂ ਨੂੰ ਬਿਨਾਂ ਮਤਲਬ ਤੋਂ ਅਫਵਾਹਾਂ ਜਾਂ ਕਹਾਣੀਆਂ ਬਣਾਉਣ ਤੋਂ ਬਚਣ ਦੀ ਅਪੀਲ ਕਰਦੇ ਹਾਂ। ਤੁਹਾਡੇ ਸਮਰਥਨ ਲਈ ਧੰਨਵਾਦ।”

ਦੂਜੇ ਪਾਸੇ ਵਾਰਦਾਤ ਤੋਂ ਬਾਅਦ ਪੁਲਸ ਵੀ ਮੌਕੇ ‘ਤੇ ਪਹੁੰਚ ਕੇ ਕਲੀਨਿਕ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਕਿਸੇ ਨੂੰ ਅੰਦਰ ਜਾਣ ਨਹੀਂ ਦਿੱਤਾ ਜਾ ਰਿਹਾ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਡਾਕਟਰ ਨੂੰ ਪਹਿਲਾਂ ਵੀ ਧਮਕੀਆਂ ਆਈਆਂ ਸਨ। ਪੁਲਿਸ ਇਸ ਮਾਮਲੇ ਦੀ ਕਈ ਐਂਗਲਾਂ ਤੋਂ ਜਾਂਚ ਕਰ ਰਹੀ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

PCA ਦੇ ਅਹੁਦੇਦਾਰਾਂ ਦੀ ਸਰਬਸੰਮਤੀ ਨਾਲ ਹੋਈ ਚੋਣ: ਅਮਰਜੀਤ ਮਹਿਤਾ ਪ੍ਰਧਾਨ ਅਤੇ ਦੀਪਕ ਬਾਲੀ ਵਾਈਸ ਪ੍ਰਧਾਨ ਬਣੇ

ਸਰਕਾਰ ਨੇ ਕੀਤੀ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਣ ਦੀ ਤਿਆਰੀ !