ਦਿਲਜੀਤ ਨੇ ਠੰਡ ‘ਚ ਨਹਾਉਂਦੇ ਬਜ਼ੁਰਗ ਦੀ ਤਸਵੀਰ ਕੀਤੀ ਸ਼ੇਅਰ, ਲਿਖ ਦਿੱਤੀ ਵੱਡੀ ਗੱਲ…

ਨਵੀਂ ਦਿੱਲੀ, 18 ਦਸੰਬਰ 2020 – ਪੰਜਾਬੀ ਸਟਾਰ ਦਿਲਜੀਤ ਦੋਸਾਂਝ ਕਿਸਾਨ ਅੰਦੋਲਨ ਦਾ ਸਮਰਥਨ ਕਰ ਰਹੇ ਇਕ ਬਜ਼ੁਰਗ ਸਿੱਖ ਵਿਅਕਤੀ ਦੀ ਠੰਡ ਤੇ ਖੁੱਲ੍ਹੇ ’ਚ ਨਹਾਉਣ ਦੀ ਤਸਵੀਰ ਸਾਂਝੀ ਕੀਤੀ ਹੈ। ਉਹ ਸੋਸ਼ਲ ਮੀਡੀਆ ‘ਤੇ ਖੁੱਲ੍ਹ ਕੇ ਕਿਸਾਨ ਸੰਘਰਸ਼ ਪ੍ਰਤੀ ਆਪਣੇ ਵਿਚਾਰ ਰੱਖ ਰਹੇ ਹਨ। ਇਸ ਮਾਮਲੇ ‘ਚ ਉਨ੍ਹਾਂ ਦੀ ਬਾਲੀਵੁੱਡ ਅਦਾਕਾਰਾ ਕੰਗਣਾ ਰਣੌਤ ਨਾਲ ਸੋਸ਼ਲ ਮੀਡੀਆ ‘ਤੇ ਬਹਿਸ ਵੀ ਹੋ ਚੁੱਕੀ ਹੈ।

ਹੁਣ ਦਿਲਜੀਤ ਨੇ ਸੋਸ਼ਲ ਮੀਡੀਆ ‘ਤੇ ਜੋ ਤਸਵੀਰ ਸਾਂਝੀ ਕੀਤੀ ਹੈ ਉਸ ਰਾਹੀਂ ਉਸ ਨੇ ਦੱਸਣ ਦੀ ਕੋਸ਼ਿਸ਼ ਕੀਤੀ ਕਿ ਕਿਸਾਨ ਠੰਡ ਦੌਰਾਨ ਕਿੰਨੀਆਂ ਮੁਸ਼ਕਿਲਾਂ ਦਾ ਸਾਹਮਣਾ ਕਰ ਰਹੇ ਹਨ। ਉਸ ਨੇ ਟਵੀਟ ਕਰਦਿਆਂ ਕਿਹਾ ਕਿ ‘ਤੇਰੀਆਂ ਤੂੰ ਹੀ ਜਾਣੇ ਬਾਬਾ, ਇਹ ਰੱਬ ਲੋਕ ਇਨ੍ਹਾਂ ਨੂੰ ਅੱਤਵਾਦੀ ਨਜ਼ਰ ਆਉਂਦੇ ਹਨ। ਇਨਸਾਨੀਅਤ ਨਾਂ ਦੀ ਵੀ ਕੋਈ ਚੀਜ਼ ਹੁੰਦੀ ਹੈ ਯਾਰ।’

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਖੇਤੀ ਮੰਤਰੀ ਤੋਮਰ ਨੇ ਕਿਸਾਨਾਂ ਦੇ ਨਾਂਅ ਲਿਖੀ 8 ਪੰਨਿਆਂ ਦੀ ਚਿੱਠੀ, ਮੋਦੀ ਵੀ ਕੀਤੀ ਖਾਸ ਅਪੀਲ…

ਬਾਬਾ ਰਾਮ ਸਿੰਘ ਨੂੰ ਹਜ਼ਾਰਾਂ ਲੋਕਾਂ ਨੇ ਦਿੱਤੀ ਅੰਤਿਮ ਵਿਦਾਈ