ਮਸ਼ਹੂਰ ਪੰਜਾਬੀ ਗਾਇਕ ਦੀ ਸੜਕ ਹਾਦਸੇ ‘ਚ ਮੌਤ

ਅੰਮ੍ਰਿਤਸਰ, 30 ਮਾਰਚ 2021 – ਮਸ਼ਹੂਰ ਪੰਜਾਬੀ ਗਾਇਕ ਦਿਲਜਾਨ ਦੀ ਅੱਜ ਤੜਕੇ 2 ਵਜੇ ਅੰਮ੍ਰਿਤਸਰ ਤੋਂ ਕਰਤਾਰਪੁਰ ਜਾਂਦੇ ਸਮੇਂ ਜੀ.ਟੀ ਰੋਡ ਜੰਡਿਆਲਾ ਗੁਰੂ ‘ਤੇ ਬਣੇ ਪੁਲ ਨੂੰ ਪਾਰ ਕਰਦਿਆਂ ਹੀ ਸੜਕ ਹਾਦਸੇ ਵਿਚ ਮੌਤ ਹੋ ਗਈ। ਹਾਦਸਾ ਮੰਗਲਵਾਰ ਸਵੇਰ ਕਰੀਬ ਪੌਣੇ ਚਾਰ ਵਜੇ ਵਾਪਰਿਆ। ਦਿਲਜਾਨ ਦੇਰ ਰਾਤ ਆਪਣੀ ਕਾਰ ‘ਚ ਅੰਮ੍ਰਿਤਸਰ ਤੋਂ ਕਰਤਾਰਪੁਰ ਆ ਰਹੇ ਸਨ ਤੇ ਇਸ ਦੌਰਾਨ ਜੰਡਿਆਲਾ ਗੁਰੂ ਦੇ ਕੋਲ ਹਾਦਸਾ ਹੋ ਗਿਆ। ਇਸ ਨਾਲ ਉਨ੍ਹਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਹਾਦਸਾ ਕਾਰ ਦੇ ਡਿਵਾਇਡਰ ਨਾਲ ਟਕਰਾਉਣ ਨਾਲ ਹੋਇਆ।

ਜਾਣਕਾਰੀ ਮੁਤਾਬਕ ਦਿਲਜਾਨ ਦੀ ਕਾਰ ਕਾਫੀ ਤੇਜ਼ ਰਫਤਾਰ ਸੀ ਜਿਸ ਕਾਰਨ ਬੇਕਾਬੂ ਹੋਕੇ ਡਿਵਾਇਡਰ ਨਾਲ ਟਕਰਾ ਗਈ ਤੇ ਪਲਟ ਗਈ। 2 ਅਪ੍ਰੈਲ ਨੂੰ ਦਿਲਜਾਨ ਦਾ ਨਵਾਂ ਗੀਤ ਰਿਲੀਜ਼ ਹੋਣਾ ਸੀ। ਇਸ ਸਬੰਧੀ ਹੀ ਉਹ ਅੰਮ੍ਰਿਤਸਰ ਗਿਆ ਸੀ ਤੇ ਵਾਪਸੀ ਤੇ ਇਹ ਹਾਦਸਾ ਵਾਪਰ ਗਿਆ। ਇਸ ਮਾਮਲੇ ਵਿਚ ਪੁਲਿਸ ਦੇ ਜਾਂਚ ਅਧਿਕਾਰੀ ਨੇ ਦੱਸਿਆ ਕਿ ਗਾਇਕ ਦਿਲਜਾਨ ਆਪਣੀ ਗੱਡੀ ਵਿਚ ਇਕੱਲਾ ਹੀ ਸੀ। ਉਨ੍ਹਾਂ ਦੱਸਿਆ ਕਿ ਹਾਦਸੇ ਦੇ ਕਾਰਨਾਂ ਦਾ ਅਜੇ ਤੱਕ ਪੂਰਾ ਪਤਾ ਨਹੀਂ ਲੱਗ ਸਕਿਆ ਇਸ ਦੀ ਜਾਂਚ ਚੱਲ ਰਹੀ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਝਾਰਖੰਡ ਤੋਂ ਪ੍ਰਤੀਨਿਧਾਂ ਸਿੱਖਾਂ ਦੇ ਵਫ਼ਦ ਨੇ ਬੀਬੀ ਜਗੀਰ ਕੌਰ ਨਾਲ ਕੀਤੀ ਮੁਲਾਕਾਤ

ਕਾਂਗਰਸੀ MP ਰਵਨੀਤ ਬਿੱਟੂ ਨੂੰ ਹੋਇਆ ਕੋਰੋਨਾ