ਚੰਡੀਗੜ੍ਹ, 24 ਫਰਵਰੀ 2021 – ਮਸ਼ਹੂਰ ਪੰਜਾਬੀ ਗਾਇਕ ਸਰਦੂਲ ਸਿਕੰਦਰ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਆਖ ਗਏ ਹਨ। ਦੱਸਿਆ ਜਾ ਰਿਹਾ ਕਿ 60 ਸਾਲਾ ਸਰਦੂਲ ਸਿਕੰਦਰ ਕੋਰੋਨਾ ਵਾਇਰਸ ਤੋਂ ਵੀ ਪੀੜਤ ਸਨ ਅਤੇ ਉਨ੍ਹਾਂ ਦਾ ਮੁਹਾਲੀ ਦੇ ਫੋਰਟਿਸ ਹਸਪਤਾਲ ‘ਚ ਇਲਾਜ ਚੱਲ ਰਿਹਾ ਸੀ, ਜਿਥੇ ਉਹਨਾਂ ਨੇ ਆਪਣੇ ਆਖਰੀ ਸਾਹ ਲਏ। ਦਸੰਬਰ 2020 ‘ਚ ਸਰਦੂਲ ਸਿਕੰਦਰ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਸੀ। ਜਿਸ ਤੋਂ ਬਾਅਦ ਉਨ੍ਹਾਂ ਨੂੰ ਸਾਹ ਲੈਣ ‘ਚ ਦਿੱਕਤ ਆ ਰਹੀ ਸੀ ਅਤੇ ਫੰਗਲ ਇਨਫੈਕਸ਼ਨ ਜਿਹੀਆਂ ਹੋਰ ਬਿਮਾਰੀਆਂ ਨੇ ਘੇਰਾ ਪਾ ਲਿਆ। ਜਿਸ ਕਾਰਨ ਉਨ੍ਹਾਂ ਦੀ ਸਿਹਤ ਵਿਗੜਦੀ ਹੀ ਗਈ ਅਤੇ ਉਹ ਇਸ ਦੁਨੀਆਂ ਨੂੰ ਅਲਵਿਦਾ ਆਖ ਗਏ।