ਕਾਮੇਡੀਅਨ ਕਪਿਲ ਸ਼ਰਮਾ ਨੂੰ ਪਰਾਂਠਾ ਖੁਆਉਣ ਵਾਲੇ ਖਿਲਾਫ FIR ਦਰਜ

  • ਜਲੰਧਰ ਪੁਲਿਸ ਨੇ ਗ੍ਰਿਫਤਾਰ ਕਰਕੇ ਜ਼ਮਾਨਤ ‘ਤੇ ਰਿਹਾਅ ਕੀਤਾ

ਜਲੰਧਰ, 31 ਦਸੰਬਰ 2023 – ਜਲੰਧਰ ਦੇ ਮਾਡਲ ਟਾਊਨ ‘ਚ ‘ਦੇਸੀ-ਘਿਓ ਦੇ ਹਾਰਟ ਅਟੈਕ ਵਾਲੇ ਪਰਾਠੇ’ ਬਣਾਉਣ ਵਾਲੇ ਵੀਰ ਦਵਿੰਦਰ ਸਿੰਘ ਨੂੰ ਕਾਮੇਡੀਅਨ ਕਪਿਲ ਸ਼ਰਮਾ ਨੂੰ ਪਰਾਠੇ ਖੁਆਉਣੇ ਮਹਿੰਗੇ ਪੈ ਗਏ। ਡਿਪਟੀ ਕਮਿਸ਼ਨਰ ਦੇ ਹੁਕਮਾਂ ਦੀ ਉਲੰਘਣਾ ਕਰਨ ‘ਤੇ ਜਲੰਧਰ ਪੁਲਿਸ ਨੇ ਵੀਰ ਦਵਿੰਦਰ ਸਿੰਘ ਖਿਲਾਫ ਮਾਮਲਾ ਦਰਜ ਕਰ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ ਅਤੇ ਬਾਅਦ ਵਿਚ ਜ਼ਮਾਨਤ ‘ਤੇ ਰਿਹਾਅ ਕਰ ਦਿੱਤਾ ਗਿਆ। ਇਸ ਦੌਰਾਨ ਵੀਰ ਦਵਿੰਦਰ ਸਿੰਘ ਨੇ ਦੋਸ਼ ਲਾਇਆ ਹੈ ਕਿ ਥਾਣਾ 6 ਦੀ ਪੁਲਸ ਨੇ ਉਸ ਦੀ ਕੁੱਟਮਾਰ ਕੀਤੀ ਹੈ।

ਜਾਣਕਾਰੀ ਅਨੁਸਾਰ ਥਾਣਾ ਸਦਰ-6 ਦੀ ਪੁਲਸ ਨੇ ਵੀਰ ਦਵਿੰਦਰ ਸਿੰਘ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਮਾਮਲੇ ਵਿੱਚ ਆਈਪੀਸੀ ਦੀ ਧਾਰਾ 188 ਲਗਾਈ ਗਈ ਹੈ। ਕੇਸ ਵਿੱਚ ਕਿਹਾ ਗਿਆ ਹੈ ਕਿ ਵੀਰ ਦਵਿੰਦਰ ਨੇ ਰਾਤ ਨੂੰ ਆਪਣਾ ਸਟਾਲ ਲਗਾ ਕੇ ਪਰਾਂਠੇ ਵੇਚ ਕੇ ਡਿਪਟੀ ਕਮਿਸ਼ਨਰ ਦੇ ਹੁਕਮਾਂ ਦੀ ਉਲੰਘਣਾ ਕੀਤੀ ਹੈ।

ਜਿਸ ਬਾਰੇ ਸ਼ਨੀਵਾਰ ਦੇਰ ਸ਼ਾਮ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਵੀਰ ਦਵਿੰਦਰ ਨੇ ਦੱਸਿਆ ਕਿ ਐੱਸਐੱਚਓ ਅਜਾਇਬ ਸਿੰਘ ਨੇ ਆਪਣੀ ਟੀਮ ਨਾਲ ਮਿਲ ਕੇ ਉਸ ਦੀ ਕੁੱਟਮਾਰ ਕੀਤੀ ਅਤੇ ਬੰਦ ਕਮਰੇ ਵਿੱਚ ਰੱਖ ਕੇ ਉਸ ਨਾਲ ਦੁਰਵਿਵਹਾਰ ਕੀਤਾ। ਵੀਰ ਦਵਿੰਦਰ ਨੇ ਦੱਸਿਆ ਕਿ ਕਪਿਲ ਸ਼ਰਮਾ ਦੀ ਫੋਟੋ ਵਾਇਰਲ ਹੋਣ ਤੋਂ ਬਾਅਦ ਉਸ ਖਿਲਾਫ ਕਈ ਅਜਿਹੀ ਕਾਰਵਾਈ ਕੀਤੀ ਗਈ ਹੈ।

ਇਸ ਸਬੰਧੀ ਥਾਣਾ ਸਦਰ-6 ਦੇ ਐਸਐਚਓ ਅਜੈਬ ਸਿੰਘ ਔਜਲਾ ਨੇ ਦੱਸਿਆ ਕਿ ਇਲਾਕੇ ਦੇ ਲੋਕਾਂ ਵੱਲੋਂ ਸ਼ਿਕਾਇਤ ਦਿੱਤੀ ਗਈ ਸੀ ਕਿ ਉਕਤ ਥਾਂ ’ਤੇ ਰਾਤ ਦੇ 2 ਵਜੇ ਤੱਕ ਪਰਾਂਠੇ ਵੇਚੇ ਜਾਂਦੇ ਹਨ। ਜਿਸ ਕਾਰਨ ਉਨ੍ਹਾਂ ਦਾ ਇਲਾਕਾ ਕਾਫੀ ਗੰਦਾ ਰਹਿੰਦਾ ਹੈ। ਇਸ ਬਾਰੇ ਵੀਰ ਦਵਿੰਦਰ ਨੂੰ ਪਹਿਲਾਂ ਵੀ ਉੱਚ ਅਧਿਕਾਰੀਆਂ ਨੇ ਸਮਝਾਇਆ ਸੀ ਪਰ ਉਹ ਨਹੀਂ ਸਮਝਿਆ। ਜਿਸ ਕਾਰਨ ਮਾਮਲਾ ਦਰਜ ਕੀਤਾ ਗਿਆ ਹੈ। ਜਿੱਥੋਂ ਤੱਕ ਕੁੱਟਮਾਰ ਦਾ ਸਵਾਲ ਹੈ, ਉਸ ਦੀ ਥਾਣੇ ‘ਚ ਕੋਈ ਕੁੱਟਮਾਰ ਨਹੀਂ ਹੋਈ। ਸਾਰੇ ਦੋਸ਼ ਝੂਠੇ ਹਨ।

ਤੁਹਾਨੂੰ ਦੱਸ ਦੇਈਏ ਕਿ ਕਾਮੇਡੀਅਨ ਕਪਿਲ ਸ਼ਰਮਾ ਬੀਤੇ ਦਿਨੀਂ ਆਪਣੀ ਪਤਨੀ ਗਿੰਨੀ ਚਤਰਥ ਸ਼ਰਮਾ ਨਾਲ ਪੰਜਾਬ ਦੇ ਜਲੰਧਰ ਪਹੁੰਚੇ ਸਨ। ਇੱਥੇ ਉਨ੍ਹਾਂ ਨੇ ਮਾਡਲ ਟਾਊਨ ਦੇ ਮਸ਼ਹੂਰ ਹਾਰਟ ਅਟੈਕ ਦੇਸੀ ਘਿਓ ਦੇ ਪਰਾਂਠੇ ਦਾ ਆਨੰਦ ਲਿਆ। ਇਸ ਦੌਰਾਨ ਉਨ੍ਹਾਂ ਨੇ ਵੀਰ ਦਰਿੰਦਰ ਅਤੇ ਹੋਰਨਾਂ ਨਾਲ ਖਿਚਵਾਈਆਂ ਤਸਵੀਰਾਂ ਵੀ ਲਈਆਂ। ਮੁੰਬਈ ਤੋਂ ਜਲੰਧਰ ਪਹੁੰਚੇ ਕਪਿਲ ਨੇ ਦੱਸਿਆ ਕਿ ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ‘ਦੇਸੀ-ਘਿਓ ਦੇ ਹਾਰਟ ਅਟੈਕ ਵਾਲੇ ਪਰਾਠੇ’ ਦੀ ਵੀਡੀਓ ਦੇਖੀ ਸੀ। ਇਸ ਤੋਂ ਬਾਅਦ ਉਸ ਨੂੰ ਵੀਰ ਦਵਿੰਦਰ ਕੋਲ ਪਰਾਂਠੇ ਖਾਣ ਦੀ ਇੱਛਾ ਹੋਈ ਸੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਅਮਰੀਕਾ ‘ਚ ਭਾਰਤੀ ਮੂਲ ਦੇ ਪਰਿਵਾਰ ਦੀ ਮੌ+ਤ: ਬੰਗਲੇ ‘ਚੋਂ ਮਿਲੀਆਂ 3 ਲਾ+ਸ਼ਾਂ

ਮਜੀਠੀਆ ਨੇ CM ਮਾਨ ਨੂੰ ਦਿੱਤੀ ਚੁਣੌਤੀ, ਕਿਹਾ ਕਿ SIT ਦੇ ਮੁਖੀ ਹੋ ਰਹੇ ਨੇ ਸੇਵਾ ਮੁਕਤ, ਹੁਣ ਤੁਸੀਂ ਆਪ ਮੁਖੀ ਬਣ ਕੇ ਟੱਕਰੋ