ਲੁਧਿਆਣਾ, 28 ਅਪ੍ਰੈਲ 2021 – ਲੁਧਿਆਣਾ ਦੇ ਕੋਤਵਾਲੀ ਥਾਣਾ ‘ਚ ਕਰਫਿਊ ਦੀ ਉਲੰਘਣਾ ਕਰਨ ਦੇ ਮਾਮਲੇ ‘ਚ ਫਿਲਮ ਅਦਾਕਾਰ ਜਿੰਮੀ ਸ਼ੇਰਗਿੱਲ ਖਿਲਾਫ ਕੇਸ ਦਰਜ ਹੋਇਆ ਹੈ। ਇਹ ਮਾਮਲਾ 26 ਅਪ੍ਰੈਲ ਦੀ ਰਾਤ 8 ਵਜੇ ਫਿਲਮ ਦੀ ਸ਼ੂਟਿੰਗ ਕਰਨ ਦਾ ਹੈ। ਪੁਲਿਸ ਨੇ ਜਿੰਮੀ ਸ਼ੇਰਗਿੱਲ ਤੇ ਉਸਦੇ ਸਾਥੀਆਂ ਖਿਲਾਫ ਧਾਰਾ 188. 269 ਐਪੀਡੈਮਿਕ ਐਕਟ ‘ਚ ਕੇਸ ਦਰਜ ਕੀਤਾ ਹੈ।
ਥਾਣਾ ਕੋਤਵਾਲੀ ਦੀ ਪੁਲਿਸ ਨੇ ਆਰੀਆ ਸਕੂਲ ਵਿਚ ਫ਼ਿਲਮ ਦੀ ਸ਼ੂਟਿੰਗ ਦੌਰਾਨ ਕੋਰੋਨਾ ਵਾਇਰਸ ਅਤੇ ਕਰਫ਼ਿਊ ਦੀ ਨਿਯਮਾਂ ਦੀਆਂ ਉਲੰਘਣਾ ਕਰਨ ਦੇ ਦੋਸ਼ ਤਹਿਤ ਅਦਾਕਾਰ ਜਿੰਮੀ ਸ਼ੇਰਗਿੱਲ ਅਤੇ ਉਸ ਦੇ ਤਿੰਨ ਹੋਰ ਸਾਥੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਸ ਮਾਮਲੇ ਵਿਚ ਜਿੰਮੀ ਸ਼ੇਰਗਿੱਲ ਦੇ ਤਿੰਨ ਸਾਥੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।