ਜਲੰਧਰ, 14 ਅਗਸਤ 2025 – ਮਸ਼ਹੂਰ ਪੰਜਾਬੀ ਗਾਇਕ ਆਰ. ਨੇਤ ਅਤੇ ਗੁਰਲੇਜ਼ ਅਖ਼ਤਰ ਨੂੰ ਆਪਣੇ ਗਾਣੇ ‘315’ ਦੇ ਮਾਮਲੇ ਵਿੱਚ ਜਲੰਧਰ ਦੇ ਡਿਪਟੀ ਕਮਿਸ਼ਨਰ ਵੱਲੋਂ ਤਲਬ ਕੀਤਾ ਗਿਆ ਹੈ। ਦੋਵਾਂ ਕਲਾਕਾਰਾਂ ਨੂੰ 16 ਅਗਸਤ ਨੂੰ ਦੁਪਹਿਰ 12 ਵਜੇ ਜਲੰਧਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਵਿੱਚ ਹਾਜ਼ਰ ਹੋਣ ਦੇ ਹੁਕਮ ਦਿੱਤੇ ਗਏ ਹਨ।
ਮਿਲੀ ਜਾਣਕਾਰੀ ਅਨੁਸਾਰ, ਇਹ ਸੰਮਨ ਗਾਣੇ ਦੇ ਬੋਲ ਅਤੇ ਸਮੱਗਰੀ ਨਾਲ ਜੁੜੀ ਸ਼ਿਕਾਇਤ ਦੇ ਆਧਾਰ ‘ਤੇ ਜਾਰੀ ਕੀਤਾ ਗਿਆ ਹੈ। ਸ਼ਿਕਾਇਤਕਰਤਾ ਵੱਲੋਂ ਦੋਸ਼ ਲਗਾਇਆ ਗਿਆ ਹੈ ਕਿ ਇਸ ਗਾਣੇ ਵਿੱਚ ਕੁਝ ਅਜਿਹੇ ਤੱਤ ਹਨ ਜੋ ਵਿਵਾਦਿਤ ਮੰਨੇ ਜਾ ਰਹੇ ਹਨ ਅਤੇ ਕਾਨੂੰਨੀ ਤੌਰ ‘ਤੇ ਜਾਂਚ ਯੋਗ ਹਨ।
ਦੱਸ ਦੇਈਏ ਕਿ ਆਰ. ਨੇਤ ਅਤੇ ਗੁਰਲੇਜ਼ ਅਖ਼ਤਰ ਪੰਜਾਬੀ ਸੰਗੀਤ ਉਦਯੋਗ ਦੇ ਮਸ਼ਹੂਰ ਨਾਮ ਹਨ, ਜਿਨ੍ਹਾਂ ਦੇ ਕਈ ਗੀਤ ਲੋਕਾਂ ਵਿੱਚ ਬਹੁਤ ਪ੍ਰਸਿੱਧ ਹਨ। ਇਨ੍ਹਾਂ ਨੇ ਪਿਛਲੇ ਕੁਝ ਸਾਲਾਂ ਵਿੱਚ ਕਈ ਹਿੱਟ ਗੀਤ ਦਿੱਤੇ ਹਨ ਅਤੇ ਸੰਗੀਤ ਪ੍ਰੇਮੀਆਂ ਵਿਚ ਖਾਸ ਲੋਕਪ੍ਰੀਤਾ ਹਾਸਲ ਕੀਤੀ ਹੈ।

