ਚੰਡੀਗੜ੍ਹ, 12 ਫ਼ਰਵਰੀ 2022 – ਨਾਮਵਰ ਪੰਜਾਬੀ ਗਾਇਕ ਜੱਸੀ ਜਸਰਾਜ ਅੱਜ ਭਾਜਪਾ ‘ਚ ਸ਼ਾਮਿਲ ਹੋ ਗਏ ਹਨ। ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਜੇ.ਪੀ. ਨੱਢਾ ਵਲੋਂ ਉਨ੍ਹਾਂ ਨੂੰ ਪਾਰਟੀ ਵਿਚ ਸ਼ਾਮਿਲ ਕੀਤਾ ਗਿਆ ਹੈ। ਪਾਰਟੀ ‘ਚ ਸ਼ਾਮਲ ਹੋਣ ਤੋਂ ਬਾਅਦ ਜੱਸੀ ਜਸਰਾਜ ਨੇ ਵਿਰੋਧੀ ਪਾਰਟੀਆਂ ਦੇ ਨਾਲ-ਨਾਲ ਹਨੀ ਸਿੰਘ ਤੇ ਸਿੱਧੂ ਮੂਸੇਵਾਲਾ ‘ਤੇ ਮੁੜ ਨਿਸ਼ਾਨਾ ਵਿੰਨ੍ਹਿਆ ਹੈ।
ਜੱਸੀ ਜਸਰਾਜ ਨੇ ਕਿਹਾ ਕਿ ਪੰਜਾਬੀ ਮਿਊਜ਼ਿਕ ‘ਚ ਇਨ੍ਹਾਂ ਵਲੋਂ ਅਸ਼ਲੀਲਤਾ ਤੇ ਗੰਨ ਕਲਚਰ ਪ੍ਰਮੋਟ ਕੀਤਾ ਜਾ ਰਿਹਾ ਹੈ, ਜਿਸ ਦਾ ਉਨ੍ਹਾਂ ਨੇ ਬਿਨਾਂ ਡਰੇ ਵਿਰੋਧ ਕੀਤਾ ਹੈ। ਦੱਸ ਦੇਈਏ ਕਿ ਜੱਸੀ ਜਸਰਾਜ ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਦਾ ਵੀ ਹਿੱਸਾ ਰਹਿ ਚੁੱਕੇ ਹਨ। ਹਾਲਾਂਕਿ ਆਮ ਆਦਮੀ ਪਾਰਟੀ ‘ਚ ਉਨ੍ਹਾਂ ਦਾ ਸਫਰ ਜ਼ਿਆਦਾ ਦੇਰ ਨਹੀਂ ਚੱਲਿਆ।
ਆਏ ਦਿਨ ਮਸ਼ਹੂਰ ਪੰਜਾਬੀ ਕਲਾਕਾਰ ਰਾਜਨੀਤਕ ਪਾਰਟੀਆਂ ‘ਚ ਸ਼ਾਮਲ ਹੋ ਰਹੇ ਹਨ। ਹੋਬੀ ਧਾਲੀਵਾਲ ਮਾਹੀ ਗਿੱਲ ਤੋਂ ਬਾਅਦ ਹੁਣ ਮਸ਼ਹੂਰ ਪੰਜਾਬੀ ਗਾਇਕ ਜੱਸੀ ਜਸਰਾਜ ਨਾਂਅ ਵੀ ਇਨ੍ਹਾਂ ‘ਚ ਸ਼ਾਮਲ ਹੋ ਗਿਆ ਹੈ।