ਚੰਡੀਗੜ੍ਹ, 9 ਸਤੰਬਰ 2025 – ਪੰਜਾਬੀ ਗਾਇਕ ਮਨਕੀਰਤ ਔਲਖ ਇਨ੍ਹੀਂ ਦਿਨੀਂ ਪੰਜਾਬ ‘ਚ ਹੜ੍ਹਾਂ ਦੌਰਾਨ ਪੀੜਤਾਂ ਦੀ ਮਦਦ ‘ਚ ਰੁੱਝੇ ਹੋਏ ਹਨ ਤੇ ਨਿੱਜੀ ਤੌਰ ‘ਤੇ ਘਰ-ਘਰ ਜਾ ਕੇ ਪੀੜਤਾਂ ਦੀ ਮਦਦ ਕਰ ਰਹੇ ਹਨ। ਇਸੇ ਦੌਰਾਨ ਹੁਣ ਇਕ ਹੋਰ ਖਬਰ ਸਾਹਮਣੇ ਆ ਰਹੀ ਹੈ ਕਿ ਉਨ੍ਹਾਂ ਨੇ ਇਕ ਜ਼ਖਮੀ ਕੁੜੀ ਦੀ ਮਦਦ ਕੀਤੀ ਹੈ।
ਇਸ ਦੀ ਇਕ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਵਿਚ ਮਨਕੀਰਤ ਸੜਕ ‘ਤੇ ਜ਼ਖ਼ਮੀ ਹਾਲਤ ਵਿਚ ਪਈ ਕੁੜੀ ਨੂੰ ਹੋਸ਼ ਵਿਚ ਲਿਆਉਣ ਦੀ ਕੋਸ਼ਿਸ਼ ਕਰਦੇ ਹਨ, ਇਸ ਮਗਰੋਂ ਉਹ ਉਸ ਨੂੰ ਗੋਦੀ ਚੁੱਕ ਕੇ ਆਪਣੀ ਕਾਰ ਵਿਚ ਬਿਠਾਉਂਦੇ ਹਨ ਅਤੇ ਜਲਦੀ ਤੋਂ ਜਲਦੀ ਉਸ ਨੂੰ ਹਸਪਤਾਲ ਵਿਚ ਲਿਜਾਣ ਲਈ ਕਹਿੰਦੇ ਹਨ ਅਤੇ ਉਨ੍ਹਾਂ ਨੇ ਇਲਾਜ ਲਈ ਪੈਸੇ ਵੀ ਦਿੱਤੇ।
ਦੱਸ ਦੇਈਏ ਕਿ ਮਨਕੀਰਤ ਔਲਖ ਨੇ ਪੰਜਾਬ ਭਰ ਦੇ ਹੜ੍ਹ ਪ੍ਰਭਾਵਿਤ ਲੋਕਾਂ ਅਤੇ ਪਿੰਡਾਂ ਦੀ ਸਹਾਇਤਾ ਲਈ 5 ਕਰੋੜ ਰੁਪਏ ਅਤੇ 10 ਟਰੈਕਟਰ ਦਾਨ ਕੀਤੇ ਹਨ। ਆਪਣੀ ਵਿੱਤੀ ਵਚਨਬੱਧਤਾ ਤੋਂ ਇਲਾਵਾ, ਗਾਇਕ ਜ਼ਮੀਨ ‘ਤੇ ਵੀ ਸਰਗਰਮੀ ਨਾਲ ਮੌਜੂਦ ਹਨ, ਪ੍ਰਭਾਵਿਤ ਲੋਕਾਂ ਨੂੰ ਸਹਾਇਤਾ ਅਤੇ ਦਿਲਾਸਾ ਪ੍ਰਦਾਨ ਕਰਨ ਲਈ ਰਾਹਤ ਟੀਮਾਂ ਦੇ ਨਾਲ ਕੰਮ ਕਰ ਰਹੇ ਹਨ।

