ਮੁੰਬਈ, 17 ਜਨਵਰੀ 2025 – ਮੁੰਬਈ ਦੀ ਬਾਂਦਰਾ ਪੁਲਿਸ ਨੇ ਸ਼ੁੱਕਰਵਾਰ ਨੂੰ ਅਦਾਕਾਰ ਸੈਫ ਅਲੀ ਖਾਨ ‘ਤੇ ਘਰ ‘ਤੇ ਹਮਲਾ ਕਰਨ ਦੇ ਮਾਮਲੇ ਵਿੱਚ ਇੱਕ ਸ਼ੱਕੀ ਨੂੰ ਹਿਰਾਸਤ ਵਿੱਚ ਲਿਆ ਹੈ। ਪੁਲਿਸ ਉਸ ਤੋਂ ਪੁੱਛਗਿੱਛ ਕਰ ਰਹੀ ਹੈ।
ਪੁਲਿਸ ਅਨੁਸਾਰ ਹਮਲੇ ਤੋਂ ਬਾਅਦ, ਸ਼ੱਕੀ ਵਿਅਕਤੀ ਬਾਂਦਰਾ ਰੇਲਵੇ ਸਟੇਸ਼ਨ ਦੇ ਨੇੜੇ ਸੀਸੀਟੀਵੀ ਵਿੱਚ ਦੇਖਿਆ ਗਿਆ। ਉਸਨੂੰ ਇਸ ਇਲਾਕੇ ਤੋਂ ਹਿਰਾਸਤ ਵਿੱਚ ਲੈ ਲਿਆ ਗਿਆ। ਸ਼ੱਕੀ ਨੂੰ 15 ਜਨਵਰੀ ਨੂੰ ਸਵੇਰੇ 2.30 ਵਜੇ ਸੈਫ ਦੇ ਘਰ ਦੀ ਛੇਵੀਂ ਮੰਜ਼ਿਲ ਤੋਂ ਹੇਠਾਂ ਉਤਰਦੇ ਦੇਖਿਆ ਗਿਆ ਸੀ।
ਇਸ ਹਮਲੇ ਵਿੱਚ, ਅਦਾਕਾਰ ਦੀ ਗਰਦਨ, ਪਿੱਠ, ਹੱਥ ਅਤੇ ਸਿਰ ਸਮੇਤ 6 ਥਾਵਾਂ ‘ਤੇ ਚਾਕੂ ਮਾਰਿਆ ਗਿਆ ਸੀ। ਲੀਲਾਵਤੀ ਹਸਪਤਾਲ ਦੇ ਸੀਓਓ ਡਾ. ਨੀਰਜ ਉੱਤਮਣੀ ਨੇ ਕਿਹਾ ਕਿ ਸੈਫ ਦੀ ਰੀੜ੍ਹ ਦੀ ਹੱਡੀ ਵਿੱਚ ਚਾਕੂ ਦਾ ਇੱਕ ਟੁਕੜਾ ਫਸ ਗਿਆ ਸੀ ਅਤੇ ਤਰਲ ਪਦਾਰਥ ਵੀ ਲੀਕ ਹੋ ਰਿਹਾ ਸੀ। ਇਸਨੂੰ ਸਰਜਰੀ ਰਾਹੀਂ ਹਟਾ ਦਿੱਤਾ ਗਿਆ ਹੈ। ਇਸ ਹਿੱਸੇ ਨੂੰ ਪੁਲਿਸ ਨੇ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ।