ਗਾਇਕ ਸਰਦੂਲ ਸਿਕੰਦਰ ਦੇ ਘਰ ਨੂੰ ਜਾਣ ਵਾਲੀ ਸੜਕ ਦਾ ਨਾਮ ਸਰਦੂਲ ਸਿਕੰਦਰ ਮਾਰਗ ਰੱਖਿਆ ਜਾਵੇਗਾ : ਧਰਮਸੋਤ

  • ਗਾਇਕ ਸਰਦੂਲ ਸਿਕੰਦਰ ਦੀ ਯਾਦਗਰ ਬਨਾਉਣ ਦਾ ਫੈਸਲਾ ਪਰਿਵਾਰ ਦੀ ਸਲਾਹ ਨਾਲ ਲਿਆ ਜਾਵੇਗਾ : ਧਰਮਸੋਤ
  • ਲੋਕ ਸਭਾ ਮੈਂਬਰ ਡਾ. ਅਮਰ ਸਿੰਘ, ਹਲਕਾ ਖੰਨਾ ਦੇ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਨੇ ਵੀ ਗਾਇਕ ਸਰਦੂਲ ਸਿਕੰਦਰ ਨੂੰ ਸ਼ਰਧਾਜ਼ਲੀ ਦਿੱਤੀ
  • ਅਨਾਜ਼ ਮੰਡੀ ਖੰਨਾ ਵਿਖੇ ਗਾਇਕ ਸਰਦੂਲ ਸਿਕੰਦਰ ਨਮਿਤ ਅੰਤਿਮ ਅਰਦਾਸ ਮੌਕੇ ਗੁਰਬਾਣੀ ਕੀਰਤਨ

ਖੰਨਾ (ਲੁਧਿਆਣਾ), 7 ਮਾਰਚ 2021 – ਪੰਜਾਬ ਸਰਕਾਰ ਦੇ ਜੰਗਲਾਤ, ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਅਤੇ ਛਪਾਈ ਤੇ ਲਿਖਣ ਸਮੱਗਰੀ ਮੰਤਰੀ ਸ੍ਰ. ਸਾਧੂ ਸਿੰਘ ਧਰਮਸੋਤ ਨੇ ਅਨਾਜ ਮੰਡੀ ਖੰਨਾ ਵਿਖੇ ਗਾਇਕ ਸਰਦੂਲ ਸਿਕੰਦਰ ਦੀ ਅੰਤਿਮ ਅਰਦਾਸ ਤੋਂ ਬਾਅਦ ਪੰਜਾਬ ਸਰਕਾਰ ਦੀ ਤਰਫ਼ੋ ਸ਼ਰਧਾਜ਼ਲੀ ਦਿੰਦਿਆ ਕਿਹਾ ਕਿ ਗਾਇਕ ਸਰਦੂਲ ਸਿਕੰਦਰ ਦੇ ਘਰ ਨੂੰ ਪਿੰਡ ਬੂਲੇਪੁਰ (ਖੰਨਾ) ਤੋ ਜਾਣ ਵਾਲੀ ਸੜਕ (ਰੋਡ) ਦਾ ਨਾਮ ਸਰਦੂਲ ਸਿਕੰਦਰ ਮਾਰਗ ਰੱਖਣ ਦਾ ਐਲਾਨ ਕੀਤਾ ਅਤੇ ਉਹਨਾਂ ਕਿਹਾ ਕਿ ਬਾਕੀ ਕੰਮ ਚਾਹੇ ਗਾਇਕ ਸਰਦੂਲ ਸਿਕੰਦਰ ਦੀ ਢੁਕਵੀਂ ਯਾਦਗਰ ਬਣਾਉਣਾ ਹੋਵੇ ਉਹ ਪਰਿਵਾਰ ਦੀ ਸਲਾਹ ਅਨੁਸਾਰ ਹੀ ਕੀਤੇ ਜਾਣਗੇ।

ਮੰਤਰੀ ਨੇ ਕਿਹਾ ਕਿ ਗਾਇਕ ਸਰਦੂਲ ਸਿਕੰਦਰ ਉਹਨਾਂ ਦੇ ਦੋਸਤ ਵੀ ਸਨ ਅਤੇ ਮੈਂ ਉਹਨਾਂ ਦੇ ਦਿਹਾਂਤ ਤੋ ਇੱਕ ਦਿਨ ਪਹਿਲਾ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਖੇ ਹੂਬਹੂ ਬਹੁਤ ਸਾਰੀਆ ਗੱਲਾਂ ਵੀ ਕੀਤੀਆਂ ਅਤੇ ਕਿਹਾ ਕਿ ਫਿਕਰ ਨਾ ਕਰੋ ਕਿ ਤੁਹਾਡੇ ਇਲਾਜ਼ ਦਾ ਸਾਰਾ ਖਰਚਾ ਪੰਜਾਬ ਸਰਕਾਰ ਚੁੱਕੇਗੀ। ਉਹਨਾਂ ਕਿਹਾ ਕਿ ਗਾਇਕ ਸਰਦੂਲ ਸਿਕੰਦਰ ਪੰਜਾਬੀ ਗਾਇਕੀ ਦਾ ਅਨਮੋਲ ਹੀਰਾ ਸੁਰਾਂ ਦੇ ਬਾਦਸ਼ਾਹ ਸਨ। ਮੰਤਰੀ ਨੇ ਕਿਹਾ ਕਿ ਗਾਇਕ ਸਰਦੂਲ ਸਿਕੰਦਰ ਦੇ ਇਸ ਸੰਸਾਰ ਤੋ ਤੁਰ ਜਾਣ ਨਾਲ ਦੇਸ਼-ਵਿਦੇਸ਼ ਅਤੇ ਪੰਜਾਬ ਵਿੱਚ ਬੈਠੇ ਹਰ ਪੰਜਾਬੀ ਨੂੰ ਗਹਿਰਾ ਦੁੱਖ ਪਹੁੰਚਾ ਹੈ ਅਤੇ ਉੱਥੇ ਹੀ ਉਹਨਾਂ ਦੇ ਪਰਿਵਾਰ, ਪੰਜਾਬ, ਪੰਜਾਬੀਅਤ ਅਤੇ ਸੰਗੀਤ ਜਗਤ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।

ਹਲਕਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਲੋਕ ਸਭਾ ਮੈਂਬਰ ਡਾ. ਅਮਰ ਸਿੰਘ ਨੇ ਗਾਇਕ ਸਰਦੂਲ ਸਿਕੰਦਰ ਨੂੰ ਸ਼ਰਧਾਂਜ਼ਲੀ ਭੇਟ ਕਰਦਿਆਂ ਕਿਹਾ ਕਿ ਉਹਨਾਂ ਇੱਕ ਗਰੀਬ ਪਰਿਵਾਰ ਤੋ ਉਪਰ ਉੱਠ ਕੇ ਸ਼ੌਹਰਤ ਦਾ ਉਹ ਮੁਕਾਮ ਹਾਸਲ ਕੀਤਾ ਜਿਸ ਨੇ ਉਹਨਾਂ ਦਾ ਨਾਂਅ ਕਲਾਸੀਕਲ ਸੰਗੀਤ ਵਿੱਚ ਬਲੰਦੀਆਂ ਦੇ ਮਾਨਚਿੱਤਰ ‘ਤੇ ਲਿਖ ਦਿੱਤਾ। ਉਹਨਾਂ ਕਿਹਾ ਕਿ ਗਾਇਕ ਸਰਦੂਲ ਸਿਕੰਦਰ ਦਾ ਪਰਿਵਾਰ ਸਾਡਾ ਪਰਿਵਾਰ ਹੈ ਅਤੇ ਉਹ ਪਰਿਵਾਰ ਨਾਲ ਦਿਲੋਂ ਹਮਦਰਦੀ ਰੱਖਦੇ ਹਨ ਅਤੇ ਪਰਿਵਾਰ ਨਾਲ ਹਮੇਸ਼ਾਂ ਨਾਲ ਖੜੇ ਰਹਿਣਗੇ। ਉਹਨਾਂ ਕਿਹਾ ਕਿ ਪਰਮਾਤਮਾ ਅੱਗੇ ਇਹੀ ਅਰਦਾਸ ਕਰਦੇ ਹਾਂ ਕਿ ਉਹਨਾਂ ਦੀ ਧਰਮ ਪਤਨੀ ਅਮਰ ਨੂਰੀ ਅਤੇ ਉਹਨਾਂ ਦੇ ਪੁੱਤਰਾਂ ਸਾਰੰਗ ਸਿਕੰਦਰ ਅਤੇ ਅਲਾਪ ਸਿਕੰਦਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ। ਉਹਨਾਂ ਕਿਹਾ ਕਿ ਅਸੀ ਸਾਰੇ, ਮੈਂ ਵੀ ਬਤੌਰ ਐਮ.ਪੀ ਇਸ ਸ਼ਰਧਾਂਜ਼਼ਲੀ ਸਮਾਗਮ ਤੋਂ ਕੁਝ ਦਿਨ ਬਾਅਦ ਪਰਿਵਾਰ ਕੋਲ ਜਾਵਾਗੇ ਅਤੇ ਪਰਿਵਾਰ ਦੇ ਹੁਕਮ ਅਨੁਸਾਰ ਹੀ ਕੰਮ ਕਰਨ ਦੇ ਫੈਸਲੇ ਲਏ ਜਾਣਗੇ।

ਹਲਕਾ ਵਿਧਾਇਕ ਖੰਨਾ ਸ੍ਰ. ਗੁਰਕੀਰਤ ਸਿੰਘ ਕੋਟਲੀ ਨੇ ਗਾਇਕ ਸਰਦੂਲ ਸਿਕੰਦਰ ਨੂੰ ਸ਼ਰਧਾਂ ਦੇ ਫੁੱਲ ਭੇਟ ਕਰਦਿਆ ਕਿਹਾ ਕਿ ਗਾਇਕ ਸਰਦੂਲ ਸਿਕੰਦਰ ਜੀ ਇੱਕ ਮਹਾਨ ਸ਼ਖਸ਼ੀਅਤ ਹੋ ਕੇ ਸਾਡੇ ਸਾਰਿਆਂ ਵਿੱਚੋ ਸਦਾ ਲਈ ਅਲੋਪ ਹੋ ਗਏ ਹਨ। ਸਾਡੇ ਲਈ ਤਾਂ ਹੋਰ ਵੀ ਮਾਣ ਵਾਲੀ ਗੱਲ ਹੈ ਕਿ ਉਹ ਖੰਨਾ ਸ਼ਹਿਰ ਦੇ ਵਸਨੀਕ ਸਨ ਅਤੇ ਖੰਨਾ ਦਾ ਨਾਮ ਉਹਨਾਂ ਨੇ ਦੇਸ਼ ਅਤੇ ਪੂਰੀ ਦੁਨੀਆਂ ਵਿੱਚ ਰੋਸ਼ਨ ਕੀਤਾ। ਪੰਜਾਬ, ਪੰਜਾਬੀਅਤ ਨੂੰ ਜੋ ਦੇਣ ਦੇ ਕੇ ਗਏ ਹਨ ਉਹ ਨਾ ਭੁੱਲਣ ਯੋਗ ਹੈ ਅਤੇ ਸੰਗੀਤ ਇੰਡਸਟਰੀ ਵਿੱਚ ਜੋ ਮੁਕਾਮ ਹਾਸਲ ਕੀਤਾ ਉਹ ਬਹੁਤ ਘੱਟ ਲੋਕਾਂ ਦੇ ਹਿੱਸੇ ਆਉਂਦਾ ਹੈ। ਉਹਨਾਂ ਕਿਹਾ ਉਹ ਬਹੁਤ ਹੀ ਮਿਲਾਪੜੇ ਸੁਭਾਅ ਦੇ ਮਾਲਕ ਤੇ ਲੋੜਵੰਦਾਂ ਦੀ ਮਦਦ ਲਈ ਹਮੇਸ਼ਾ ਤਤਪਰ ਰਹਿੰਦੇ ਸਨ ਅਤੇ ਗਾਇਕ ਸਰਦੂਲ ਸਿਕੰਦਰ ਦਾ ਸਮਾਜਿਕ ਅਤੇ ਧਾਰਮਿਕ ਖੇਤਰ ਵਿੱਚ ਬਹੁਤ ਯੋਗਦਾਨ ਸੀ। ਉਹਨਾਂ ਕਿਹਾ ਕਿ ਗਾਇਕ ਸਰਦੂਲ ਸਿਕੰਦਰ ਨੇ ਆਪਣੀ ਗਾਇਕੀ ਦੇ ਸਫ਼ਰ ਦੀ ਸ਼ੁਰੂਆਤ ਸਾਲ 1980 ਵਿੱਚ ਕੀਤੀ ਸੀ ਅਤੇ ਹੁਣ ਤੱਕ ਅਨੇਕਾਂ ਹਿੱਟ ਗੀਤ ਤੇ ਕੈਸਟਾਂ ਦੇਣ ਵਾਲੇ ਕਲਾਕਾਰਾਂ ਵਿੱਚ ਉਹਨਾਂ ਦਾ ਨਾਂਅ ਮੁਢਲੀਆਂ ਸਫ਼ਾਂ ‘ਚ ਰਹੇਗਾ।

ਇਸ ਮੌਕੇ ਭਾਈ ਹਰਜਿੰਦਰ ਸਿੰਘ ਸ਼੍ਰੀਨਗਰ ਵਾਲੇ ਅਤੇ ਹੋਰ ਬਹੁਤ ਸਾਰੇ ਕੀਰਤਨੀਏ ਜੱਥਿਆਂ ਵੱਲੋਂ ਵੈਰਾਗਮਈ ਕੀਰਤਨ ਕੀਤਾ ਗਿਆ। ਇਸ ਮੌਕੇ ਫਿਲਮ ਅਤੇ ਸੰਗੀਤ ਜਗਤ ਨਾਲ ਜੁੜੀਆ ਸ਼ਖਸ਼ੀਅਤਾਂ ਤੋ ਇਲਾਵਾ ਧਾਰਮਿਕ ਅਤੇ ਰਾਜਨੀਤਿਕ ਸੰਸਥਾਵਾਂ, ਕਿਸਾਨ ਆਗੂ ਅਤੇ ਆਮ ਲੋਕ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

84.6 ਫੀਸਦੀ ਰਿਕਾਰਡ ਚੋਣ ਵਾਅਦੇ ਪੂਰੇ ਕਰਨ ਤੋਂ ਬਾਅਦ ਕੈਪਟਨ ਵੱਲੋਂ ਨਵੇਂ 7 ਨੁਕਾਤੀ ‘ਏਜੰਡਾ 2022’ ਉਤੇ ਤੁਰੰਤ ਕਾਰਵਾਈ ਦੇ ਆਦੇਸ਼

ਮੁੱਖ ਮੰਤਰੀ ਦੇ 84.6 ਫੀਸਦੀ ਵਾਅਦੇ ਪੂਰੇ ਕਰਨ ਦੇ ਦਾਅਵੇ ’ਤੇ ਅਕਾਲੀ ਦਲ ਨੇ ਵਿਅੰਗ ਕੱਸਿਆ