ਸਲਮਾਨ ਤੋਂ ਬਾਅਦ ਸ਼ਾਹਰੁਖ ਖਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਮੁੰਬਈ, 7 ਨਵੰਬਰ 2024 – ਬਾਲੀਵੁੱਡ ਦੇ ਕਿੰਗ ਖਾਨ ਦੀ ਜਾਨ ਨੂੰ ਖਤਰਾ ਹੈ। ਸਲਮਾਨ ਖਾਨ ਤੋਂ ਬਾਅਦ ਹੁਣ ਸ਼ਾਹਰੁਖ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਸ਼ਾਹਰੁਖ ਖਾਨ ਦੀ ਟੀਮ ਨੇ ਮੋਬਾਈਲ ‘ਤੇ ਧਮਕੀ ਮਿਲਣ ਤੋਂ ਬਾਅਦ ਸ਼ਿਕਾਇਤ ਦਰਜ ਕਰਵਾਈ ਹੈ। ਮਿਲੀ ਜਾਣਕਾਰੀ ਮੁਤਾਬਕ ਹਾਲ ਹੀ ‘ਚ ਰਾਏਪੁਰ ਦੇ ਰਹਿਣ ਵਾਲੇ ਫੈਜ਼ਾਨ ਖਾਨ ਨਾਂ ਦੇ ਵਿਅਕਤੀ ਨੇ ਸ਼ਾਹਰੁਖ ਖਾਨ ਨੂੰ ਫੋਨ ਕਰਕੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ।

ਹੁਣ ਇਸ ਮਾਮਲੇ ਵਿੱਚ ਇੱਕ ਵੱਡੀ ਅਪਡੇਟ ਮਿਲੀ ਹੈ। ਇਸ ਮਾਮਲੇ ‘ਚ ਦਰਜ ਐਫਆਈਆਰ ਦੀ ਕਾਪੀ ਸਾਹਮਣੇ ਆਈ ਹੈ। ਤੁਹਾਨੂੰ ਦੱਸ ਦੇਈਏ ਕਿ ਸ਼ਾਹਰੁਖ ਖਾਨ ਨੂੰ ਮਿਲੀ ਧਮਕੀ ਦੀ ਸ਼ਿਕਾਇਤ 5 ਨਵੰਬਰ 2024 ਯਾਨੀ ਮੰਗਲਵਾਰ ਨੂੰ ਦਰਜ ਕਰਵਾਈ ਗਈ ਸੀ। ਬਾਂਦਰਾ ਪੁਲਸ ਸਟੇਸ਼ਨ, ਮੁੰਬਈ ‘ਚ ਐਫਆਈਆਰ ਦਰਜ ਕੀਤੀ ਗਈ ਹੈ। ਇਸ FIR ਦੀ ਕਾਪੀ ‘ਚ ਕਈ ਹੈਰਾਨ ਕਰਨ ਵਾਲੇ ਖੁਲਾਸੇ ਹੋਏ ਹਨ।

ਐਫਆਈਆਰ ਵਿੱਚ ਧਮਕੀ ਦੀ ਜਾਣਕਾਰੀ ਦਿੱਤੀ ਗਈ ਹੈ। ਇਸ ‘ਚ ਫਿਰੌਤੀ ਮੰਗਣ ਵਾਲੇ ਵਿਅਕਤੀ ਨੇ ਕਿਹਾ ਹੈ, ‘ਸ਼ਾਹਰੁਖ ਖਾਨ ਮੰਨਤ ਬੈਂਡਸਟੈਂਡ ਤੋਂ ਹਨ? ਜੇਕਰ ਉਸ ਨੇ ਮੈਨੂੰ 50 ਲੱਖ ਰੁਪਏ ਨਾ ਦਿੱਤੇ ਤਾਂ ਮੈਂ ਉਸ ਨੂੰ ਮਾਰ ਦੇਵਾਂਗਾ।’

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਫ਼ਿਰੋਜ਼ਪੁਰ ਦਾ ਚੀਫ਼ ਐਗਰੀਕਲਚਰ ਅਫ਼ਸਰ ਸਸਪੈਂਡ

ਪੁਲਿਸ ਨੇ ਮੁੰਡੇ-ਕੁੜੀਆਂ ਨੂੰ ਰੰਗਰਲੀਆਂ ਮਨਾਉਂਦੇ ਇਤਰਾਜ਼ਯੋਗ ਹਾਲਾਤ ‘ਚ ਫੜ੍ਹਿਆ