ਚੰਡੀਗੜ੍ਹ, 10 ਅਗਸਤ 2023 – ਪੰਜਾਬੀ ਗਾਇਕ ਮੀਕਾ ਸਿੰਘ ਦੇ 11 ਤੋਂ 19 ਅਗਸਤ ਤੱਕ ਆਸਟ੍ਰੇਲੀਆ ਵਿੱਚ ਹੋਣ ਵਾਲੇ ਸਾਰੇ ਸ਼ੋਅ ਰੱਦ ਕਰ ਦਿੱਤੇ ਗਏ ਹਨ। ਦਰਅਸਲ ਆਸਟ੍ਰੇਲੀਅਨ ਸਰਕਾਰ ਨੇ ਮੀਕਾ ਦਾ ਵੀਜ਼ਾ ਰੱਦ ਕਰ ਦਿੱਤਾ ਹੈ। ਜਿਸ ਤੋਂ ਬਾਅਦ ਮੀਕਾ ਸਿੰਘ ਦੇ ਪ੍ਰਸ਼ੰਸਕ ਨਿਰਾਸ਼ ਹੋ ਗਏ ਹਨ। ਫਿਲਹਾਲ ਉਨ੍ਹਾਂ ਦੀ ਟੀਮ ਨੇ ਇਸ ਗੱਲ ਦੀ ਪੁਸ਼ਟੀ ਨਹੀਂ ਕੀਤੀ ਹੈ ਅਤੇ ਸ਼ੋਅ ਨੂੰ ਰੱਦ ਕਰਨ ਦਾ ਕਾਰਨ ਮੀਕਾ ਸਿੰਘ ਦੀ ਖਰਾਬ ਸਿਹਤ ਨੂੰ ਦੱਸਿਆ ਜਾ ਰਿਹਾ ਹੈ।ਮੀਕਾ ਸਿੰਘ ਨੇ ਆਸਟ੍ਰੇਲੀਆ ‘ਚ ਕਰੀਬ 5 ਸ਼ੋਅ ਕਰਨੇ ਸਨ।
ਇਹ ਸ਼ੋਅ 11 ਅਗਸਤ ਤੋਂ 19 ਅਗਸਤ ਤੱਕ ਆਸਟ੍ਰੇਲੀਆ ਦੇ ਵੱਖ-ਵੱਖ ਸ਼ਹਿਰਾਂ ਵਿੱਚ ਸਨ। ਇਨ੍ਹਾਂ ਵਿੱਚ 11 ਅਗਸਤ ਨੂੰ ਸਿਡਨੀ, 12 ਅਗਸਤ ਨੂੰ ਐਡੀਲੇਡ, 13 ਅਗਸਤ ਨੂੰ ਮੈਲਬੌਰਨ, 18 ਅਗਸਤ ਨੂੰ ਨਿਊਜ਼ੀਲੈਂਡ ਅਤੇ 19 ਅਗਸਤ ਨੂੰ ਬ੍ਰਿਸਬੇਨ ਵਿੱਚ ਸ਼ੋਅ ਸ਼ਾਮਲ ਸਨ। ਇਨ੍ਹਾਂ ਸਾਰੇ ਸ਼ੋਅ ਦੀਆਂ ਜ਼ਿਆਦਾਤਰ ਟਿਕਟਾਂ ਵਿਕ ਗਈਆਂ ਸਨ। ਪਰ ਅਚਾਨਕ ਇਹ ਸ਼ੋਅ ਰੱਦ ਕਰਨ ਦਾ ਸੁਨੇਹਾ ਆਇਆ। ਜਿਸ ਕਾਰਨ ਪ੍ਰਸ਼ੰਸਕਾਂ ‘ਚ ਨਿਰਾਸ਼ਾ ਪਾਈ ਜਾ ਰਹੀ ਹੈ।