ਹੜ੍ਹ ਦੇ ਪਾਣੀ ‘ਚ ਡੁੱਬਿਆ ਗਾਇਕ ਬੱਬੂ ਮਾਨ ਦਾ ਘਰ, ਦੇਖੋ ਤਸਵੀਰਾਂ

ਚੰਡੀਗੜ੍ਹ, 23 ਜੁਲਾਈ 2023 – ਇਨ੍ਹੀਂ ਦਿਨੀਂ ਪੰਜਾਬ ਹੜ੍ਹਾਂ ਦੀ ਮਾਰ ਝੱਲ ਰਿਹਾ ਹੈ। ਪੰਜਾਬ ‘ਚ ਲਗਾਤਾਰ ਮੀਂਹ ਪੈ ਰਿਹਾ ਹੈ, ਜਿਸ ਕਾਰਨ ਹਰ ਪਾਸੇ ਪਾਣੀ ਹੀ ਪਾਣੀ ਨਜ਼ਰ ਆ ਰਿਹਾ ਹੈ। ਨਦੀਆਂ-ਦਰਿਆਵਾਂ ‘ਚ ਪਾਣੀ ਦਾ ਪੱਧਰ ਵਧਣ ਕਾਰਨ ਪੰਜਾਬ ਦੇ ਕਈ ਜ਼ਿਲਿਆਂ ‘ਚ ਹੜ੍ਹ ਆਇਆ ਹੋਇਆ ਹੈ।

ਉਥੇ ਹੀ ਪੰਜਾਬ ਦੇ ਉੱਘੇ ਗਾਇਕ ਤੇ ਅਦਾਕਾਰ ਬੱਬੂ ਮਾਨ ਨੇ ਵੀ ਆਪਣੇ ਇੰਸਟਾਗ੍ਰਾਮ ‘ਤੇ ਇਕ ਵੀਡੀਓ ਸਾਂਝੀ ਕੀਤੀ ਹੈ, ਜੋ ਕਿ ਸੋਸ਼ਲ ਮੀਡੀਆ ‘ਤੇ ਕਾਫ਼ੀ ਵਾਇਰਲ ਹੋ ਰਹੀ ਹੈ। ਇਸ ਵੀਡੀਓ ‘ਚ ਬੱਬੂ ਮਾਨ ਆਪਣੇ ਘਰ ਨੂੰ ਦਿਖਾ ਰਿਹਾ ਹੈ ਕਿ ਕਿਵੇਂ ਉਨ੍ਹਾਂ ਦੇ ਘਰ ‘ਚ ਪਾਣੀ ਹੀ ਪਾਣੀ ਹੋਇਆ ਪਿਆ ਹੈ।

ਦੱਸ ਦਈਏ ਕਿ ਇਸ ਵੀਡੀਓ ਨੂੰ ਸਾਂਝਾ ਕਰਦਿਆਂ ਬੱਬੂ ਮਾਨ ਨੇ ਕਿਹਾ ਕਿ ‘ਹਰ ਤਰਫ ਪਾਣੀ ਹੀ ਪਾਣੀ ਹੈ, ਰੁਕ ਜਾਏ ਤੋ ਸੈਲਾਬ ਹੈ, ਚਲਾ ਜਾਏ ਤੋ ਰਵਾਨੀ ਹੈ।’ ਦੇਖੋ ਤਸਵੀਰਾਂ……..

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਵਿਜੀਲੈਂਸ ਵੱਲੋਂ ਰਿਸ਼ਵਤ ਲੈਣ ਦੇ ਦੋਸ਼ ਹੇਠ ਜੂਨੀਅਰ ਅਸਿਸਟੈਂਟ ਕਾਬੂ

ਨਿਹੰਗ ਬਾਣੇ ਵਿੱਚ ਆਏ ਵਿਅਕਤੀਆਂ ਨੇ ਕੀਤਾ ਪਤੀ-ਪਤਨੀ ਨੂੰ ਅਗਵਾ