ਮੁੰਬਈ, 1 ਅਪ੍ਰੈਲ 2021 – ਦੱਖਣੀ ਫਿਲਮਾਂ ਦੇ ਸੁਪਰਸਟਾਰ ਰਜਨੀਕਾਂਤ ਨੂੰ ਫ਼ਿਲਮ ਜਗਤ ਦਾ ਸਭ ਤੋਂ ਵੱਡਾ ਐਵਾਰਡ ਦਾਦਾ ਸਾਹਬ ਫਾਲਕੇ ਐਵਾਰਡ ਮਿਲੇਗਾ। ਵੀਰਵਾਰ ਨੂੰ ਕੇਂਦਰੀ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਇਸ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਦੱਸਿਆ ਹੈ ਕਿ 51ਵਾਂ ਦਾਦਾ ਸਾਹਬ ਫਾਲਕੇ ਐਵਾਰਡ ਰਜਨੀਕਾਂਤ ਨੂੰ 3 ਮਈ ਨੂੰ ਦਿੱਤਾ ਜਾਵੇਗਾ। ਰਜਨੀਕਾਂਤ 71 ਸਾਲਾਂ ਦੇ ਹਨ।
ਕੇਂਦਰੀ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਟਵੀਟ ਕਰਦਿਆਂ ਕਿਹਾ, “ਹੁਣ ਤੱਕ ਇਹ ਪੁਰਸਕਾਰ ਸਿਨੇਮਾ ਵਿੱਚ ਸ਼ਾਨਦਾਰ ਯੋਗਦਾਨ ਲਈ 50 ਹਸਤੀਆਂ ਨੂੰ ਦਿੱਤਾ ਜਾ ਚੁੱਕਾ ਹੈ। ਹੁਣ 51ਵਾਂ ਐਵਾਰਡ ਸੁਪਰਸਟਾਰ ਰਜਨੀਕਾਂਤ ਨੂੰ ਦਿੱਤਾ ਜਾਵੇਗਾ।