ਨਵੀਂ ਦਿੱਲੀ, 30 ਜਨਵਰੀ 2021 – ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਵੱਲੋਂ ਅੱਜ ਮਹਾਤਮਾ ਗਾਂਧੀ ਦੀ ਜਯੰਤੀ ਮੌਕੇ ਸਦਭਾਵਨਾ ਦਿਵਸ ਮਨਾਇਆ ਜਾ ਰਿਹਾ ਹੈ। ਜਿਸ ਤਹਿਤ ਕਿਸਾਨਾਂ ਵੱਲੋਂ ਸਵੇਰ 9 ਵਜੇ ਵਰਤ ਸ਼ੁਰੂ ਕੀਤਾ ਗਿਆ ਹੈ ਜੋ ਕਿ ਸ਼ਾਮ 5 ਵਜੇ ਤੱਕ ਰੱਖਿਆ ਜਾਵੇਗਾ। ਕਿਸਾਨਾਂ ਆਗੂਆਂ ਨੇ ਦੱਸਿਆ ਬਜ਼ੁਰਗ, ਬੱਚੇ ਅਤੇ ਬਿਮਾਰ ਲੋਕਾਂ ਨੂੰ ਇਸ ਭੁੱਖ ਹੜਤਾਲ ਤੋਂ ਰਾਹਤ ਦਿੱਤੀ ਗਈ।
ਕਿਸਾਨ ਲੀਡਰਾਂ ਨੇ ਕੇਂਦਰ ਚ ਸੱਤਾਧਿਰ ਬੀਜੇਪੀ ਤੇ ਵੀ ਨਿਸ਼ਾਨਾ ਸਾਧਿਆ ਤੇ ਇਲਜ਼ਾਮ ਲਾਇਆ ਕਿ ਖੇਤੀ ਕਾਨੂੰਨਾਂ ਖਿਲਾਫ ਸ਼ਾਂਤੀਪੂਰਵਕ ਅੰਦੋਲਨ ਬਰਬਾਦ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ।