ਅੰਮ੍ਰਿਤਸਰ, 10 ਜੂਨ 2021 – ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਮਾਨ ਸਿੰਘ ਨੇ ਐਸ ਜੀ ਪੀ ਸੀ ਨੂੰ ਆਪਣਾ ਅਸਤੀਫ਼ਾ ਦੇ ਦਿੱਤਾ ਸੀ ਅਤੇ ਹੁਣ ਗ੍ਰੰਥੀ ਸਿੰਘ ਗਿਆਨੀ ਮਾਨ ਸਿੰਘ ਦਾ ਅਸਤੀਫਾ ਸ਼੍ਰੋਮਣੀ ਕਮੇਟੀ ਪ੍ਰਬੰਧਕ ਕਮੇਟੀ ਵੱਲੋਂ ਪ੍ਰਵਾਨ ਕਰ ਲਿਆ ਗਿਆ ਹੈ।
ਮਿਲੀ ਜਾਣਕਾਰੀ ਅਨੁਸਾਰ ਉਨ੍ਹਾਂ ਨੇ ਇਹ ਅਸਤੀਫਾ ਆਪਣੀ ਸਿਹਤ ਠੀਕ ਨਾ ਹੋਣ ਕਰਕੇ ਡਿਊਟੀ ਤੋਂ ਅਸਮਰਥਤਾ ਵਿਖਾਉਂਦੇ ਹੋਏ ਦਿੱਤਾ ਸੀ। ਉਸ ਉੱਤੇ ਵਿਚਾਰ ਚੱਲ ਰਿਹਾ ਸੀ ਤੇ ਜਿਸ ਨੂੰ ਹੁਣ ਪ੍ਰਵਾਨ ਕਰ ਲਿਆ ਗਿਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅਧਿਕਾਰਤ ਤੌਰ ਤੇ ਇਸ ਦੀ ਜਾਣਕਾਰੀ ਦਿੱਤੀ ਗਈ ਹੈ।