ਲੜਕੀ ਕਰਵਾਉਣਾ ਚਾਹੁੰਦੀ ਸੀ ਪ੍ਰੇਮ ਵਿਆਹ, ਪਿਓ ਨੇ ਕੀਤਾ ਕਤਲ, ਪੁਲਿਸ ਨੇ ਕੀਤਾ ਪਰਚਾ

ਮਾਨਸਾ, 11 ਮਈ 2021 – ਪ੍ਰੇਮ ਵਿਆਹ ਕਰਵਾਉਣ ਦੀ ਜ਼ਿੱਦ ਤੇ ਅੜੀ ਲੜਕੀ ਦੀ ਮਾਨਸਾ ਜਿਲ੍ਹੇ ਦੇ ਪਿੰਡ ਧਿੰਗੜ ਵਿਖੇ ਬਾਪ ਨੇ ਹੱਤਿਆ ਕਰ ਦਿੱਤੀ। ਪੁਲਿਸ ਸਦਰ ਮਾਨਸਾ ਨੇ ਲੜਕੀ ਦੇ ਬਾਪ ਖ਼ਿਲਾਫ਼ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਲੜਕੀ ਦਾ ਸਸਕਾਰ ਕਰ ਦਿੱਤਾ ਗਿਆ ਹੈ।

ਜਾਣਕਾਰੀ ਅਨੁਸਾਰ ਪਿੰਡ ਧਿੰਗੜ ਦੀ ਲੜਕੀ ਕਿਸੇ ਵਿਅਕਤੀ ਨਾਲ ਘਰੋਂ ਚਲੀ ਗਈ ਸੀ ਜੋ ਕੁਝ ਦਿਨਾਂ ਬਾਅਦ ਘਰ ਪਰਤ ਆਈ। ਇਸ ਪਿੱਛੋਂਂ ਲੜਕੀ ਪਰਿਵਾਰ ਅੱਗੇ ਪ੍ਰੇਮ ਵਿਆਹ ਕਰਵਾਉਣ ਦੀ ਜ਼ਿੱਦ ਕਰਨ ਲੱਗੀ। ਜਿਸ ਤੋਂ ਲੜਕੀ ਦਾ ਬਾਪ ਖ਼ਫ਼ਾ ਹੋ ਗਿਆ। 8 ਅਤੇ 9 ਮਈ ਦੀ ਦਰਮਿਆਨੀ ਰਾਤ ਨੂੰ ਲੜਕੀ ਦੇ ਪਿਤਾ ਨੇ ਰਾਤ ਵੇਲੇ ਰੋਟੀ ਵਿਚ ਕੋਈ ਜ਼ਹਿਰੀਲੀ ਚੀਜ਼ ਮਿਲਾ ਦਿਤੀ ਜਿਸ ਤੋਂ ਬਾਅਦ ਬੇਹੋਸ਼ ਹੋਣ ਉਪਰੰਤ ਗਲਾ ਘੁੱਟ ਕੇ ਉਸ ਦੀ ਹੱਤਿਆ ਕਰ ਦਿੱਤੀ।

ਥਾਣਾ ਸਦਰ ਮਾਨਸਾ ਦੇ ਮੁਖੀ ਸੰਦੀਪ ਸਿੰਘ ਨੇ ਦੱਸਿਆ ਕਿ ਲੜਕੀ ਦੀ ਲਾਸ਼ ਖ਼ੁਰਦ ਬੁਰਦ ਕਰਨ ਤੇ ਸਬੂਤਾਂ ਨੂੰ ਖ਼ਤਮ ਕਰਨ ਲਈ ਹੀ ਅਗਲੀ ਸਵੇਰ ਪਰਿਵਾਰ ਨੇ ਉਸ ਦਾ ਸਸਕਾਰ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਲੜਕੀ ਪ੍ਰੇਮ ਵਿਆਹ ਕਰਵਾਉਣ ਦੀ ਜ਼ਿੱਦ ਕਰ ਰਹੀ ਸੀ ਜਿਸ ਤੋਂ ਉਸ ਦਾ ਬਾਪ ਖ਼ਫ਼ਾ ਸੀ ਜਿਸ ਕਰਕੇ ਉਸ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਇਸ ਦੇ ਸਾਰੇ ਸਬੂਤ ਇਕੱਠੇ ਕਰਨ ਤੋਂ ਬਾਅਦ ਮਿ੍ਤਕ ਲੜਕੀ ਦੇ ਬਾਪ ਖ਼ਿਲਾਫ਼ ਹੱਤਿਆ ਦਾ ਮਾਮਲਾ ਦਰਜ ਕਰ ਲਿਆ ਹੈ ਤੇ ਮੁਲਜ਼ਿਮ ਦੀ ਭਾਲ ਜਾਰੀ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਆਪ ਵਲੋਂ ਨੌਜਵਾਨ ਆਗੂ ਸੰਦੀਪ ਸਿੰਗਲਾ ਅਤੇ ਸਾਥੀਆਂ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ

ਐਨ.ਐਚ. ਐਮ ਦੇ ਹੜਤਾਲੀ ਮੁਲਾਜ਼ਮਾਂ ਨੂੰ ਨੌਕਰੀ ਤੋਂ ਹਟਾਉਣ ਦਾ ਫੈਸਲਾ ਵਾਪਸ ਲਵੇ ਸਰਕਾਰ – ਆਪ