ਮੀਂਹ ਤੇ ਹਨੇਰੀ ਨਾਲ ਬਰਬਾਦ ਹੋਈ ਫਸਲ ਦਾ ਸਰਕਾਰ ਬਣਦਾ ਮੁਆਵਜਾ ਦੇਵੇ : ਆਪ

… ਪਹਿਲਾਂ ਹੀ ਮੁਸੀਬਤਾਂ ਦਾ ਸਾਹਮਣਾ ਕਰ ਰਹੇ ਕਿਸਾਨਾਂ ਨੂੰ ਮੀਂਹ-ਹਨ੍ਹੇਰੀ ਨੇ ਹੋਰ ਝੰਬਿਆ, ਸਰਕਾਰ ਤੁਰੰਤ ਬਾਂਹ ਫੜ੍ਹੇ
… ਕੈਪਟਨ ਕਿਸਾਨਾਂ ਦੀ ਤਬਾਹ ਹੋਈ ਫਸਲ ਦੀ ਗਿਰਦਾਵਰੀ ਕਰਨ ਦੇ ਤੁਰੰਤ ਆਦੇਸ਼ ਦੇਣ

ਚੰਡੀਗੜ੍ਹ, 24 ਮਾਰਚ 2021 – ਬੀਤੇ ਦਿਨੀਂ ਪੰਜਾਬ ਭਰ ਵਿੱਚ ਭਾਰੀ ਮੀਂਹ ਅਤੇ ਤੇਜ ਝੱਖੜ ਨਾਲ ਕਣਕ ਦੀ ਖੜ੍ਹੀ ਫਸਲ ਦੇ ਹੋਏ ਨੁਕਸਾਨ ਉਤੇ ਆਮ ਆਦਮੀ ਪਾਰਟੀ ਨੇ ਚਿੰਤਾ ਪ੍ਰਗਟਾਉਂਦੇ ਹੋਏ, ਸਰਕਾਰ ਤੋਂ ਮੰਗ ਕੀਤੀ ਕਿ ਫਸਲ ਬਰਬਾਦ ਹੋਣ ਦਾ ਬਣਦਾ ਮੁਆਵਜਾ ਦਿੱਤਾ ਜਾਵੇ।

ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਵਿਚ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਬੀਤੇ ਦਿਨੀਂ ਪੰਜਾਬ ਵਿੱਚ ਪਏ ਭਾਰੀ ਮੀਂਹ ਅਤੇ ਚੱਲੀ ਤੇਜ ਹਨ੍ਹੇਰੀ ਨੇ ਖੇਤਾਂ ਵਿੱਚ ਪੱਕੀ ਖੜ੍ਹੀ ਕਣਕ ਦੀ ਫਸਲ ਦਾ ਵੱਡਾ ਨੁਕਸਾਨ ਕੀਤਾ ਹੈ। ਇਸ ਬਾਰਸ਼ ਨਾਲ ਕਣਕ ਦੇ ਝਾੜ ਉਤੇ ਵੀ ਵੱਡਾ ਅਸਰ ਪਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕੁਝ ਹਿੱਸਿਆਂ ਵਿੱਚ ਗੜ੍ਹੇਮਾਰੀ ਵੀ ਹੋਈ ਅਤੇ ਤੇਜ ਹਨ੍ਹੇਰੀ ਨੇ ਕਣਕ ਨੂੰ ਡੇਗ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਪਹਿਲਾਂ ਹੀ ਆਰਥਿਕ ਮੰਦੀ ਵਿੱਚੋਂ ਨਿਕਲ ਰਿਹਾ ਹੈ। ਦਿਨੋਂ ਦਿਨ ਵਧਦੀ ਮਹਿੰਗਾਈ ਨੇ ਸਭ ਦਾ ਲਕ ਤੋੜਕੇ ਰੱਖ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਮਹਿੰਗਾ ਭਾਅ ਦੀ ਡੀਜ਼ਲ, ਖਾਦਾਂ ਅਤੇ ਹਰ ਚੀਜ ਦੀਆਂ ਵਧਦੀਆਂ ਕੀਮਤਾਂ ਨੇ ਨੱਕ ਵਿੱਚ ਦਮ ਕਰ ਦਿੱਤਾ ਹੈ। ਹੁਣ ਕੁਦਰਤ ਦੇ ਕਹਿਰ ਨੇ ਉਨ੍ਹਾਂ ਦੀ ਫਸਲ ਨੂੰ ਨੁਕਸਾਨ ਪਹੁੰਚਾਇਆ ਹੈ। ਇਸ ਨਾਲ ਕਣਕ ਦਾ ਝਾੜ ਘਟੇਗਾ ਅਤੇ ਫਸਲ ਦੀ ਲਾਗਤ ਉਤੇ ਖਰਚੇ ਵੀ ਵਧਣਗੇ। ਉਨ੍ਹਾਂ ਕਿਹਾ ਕਿ ਅਜਿਹੇ ਸਮੇਂ ਪੰਜਾਬ ਸਰਕਾਰ ਦਾ ਫਰਜ ਬਣਦਾ ਹੈ ਕਿ ਉਹ ਆਪਣੇ ਸੂਬੇ ਦੇ ਕਿਸਾਨਾਂ ਦੀ ਬਾਂਹ ਫੜ੍ਹੇ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਰਕਾਰ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਮੁੱਖ ਰੱਖਦੇ ਹੋਏ ਤੁਰੰਤ ਗਿਰਦਾਵਰੀ ਕਰਾਉਣ ਦੇ ਹੁਕਮ ਦੇਵੇ। ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਮੰਗ ਕੀਤੀ ਕਿ ਤੁਰੰਤ ਗਿਰਦਾਵਰੀ ਕਰਵਾਕੇ ਕਿਸਾਨਾਂ ਦੀ ਫਸਲ ਦੇ ਹੋਏ ਨੁਕਸਾਨ ਦਾ ਬਣਦਾ ਮੁਆਵਜਾ ਦਿੱਤੀ ਜਾਵੇ।

ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੇ ਕਿਸਾਨ ਨੂੰ ਹਰ ਪਾਸੇ ਤੋਂ ਮਾਰ ਪੈ ਰਹੀ ਹੈ। ਪਹਿਲਾਂ ਹੀ ਸਰਕਾਰਾਂ ਦੀਆਂ ਨੀਤੀਆਂ ਕਰਕੇ ਕਿਸਾਨ ਆਰਥਿਕ ਬੋਝ ਹੇਠ ਦਬ ਗਏ ਹਨ। ਕਰਜ਼ੇ ਦੀ ਮਾਰ ਹੇਠ ਕਿਸਾਨ ਖੁਦਕੁਸ਼ੀ ਕਰ ਰਹੇ ਹਨ। ਹੁਣ ਕੇਂਦਰ ਦੀ ਮੋਦੀ ਸਰਕਾਰ ਨੇ ਕਿਸਾਨਾਂ ਨੂੰ ਖਤਮ ਕਰਨ ਲਈ ਕਾਲੇ ਕਾਨੂੰਨ ਬਣਾ ਦਿੱਤੇ ਹਨ। ਪਿਛਲੇ ਕਈ ਮਹੀਨਿਆਂ ਤੋਂ ਕਿਸਾਨ ਇਨ੍ਹਾਂ ਕਾਲੇ ਕਾਨੂੰਨਾਂ ਖਿਲਾਫ ਖੁੱਲ੍ਹੇ ਅਸਮਾਨ ਹੇਠ ਸੜਕਾਂ ਉਤੇ ਰਾਤਾਂ ਕੱਟਦੇ ਹੋਏ ਅੰਦੋਲਨ ਕਰ ਰਹੇ ਹਨ, ਪ੍ਰੰਤੂ ਕੇਂਦਰ ਦੀ ਮੋਦੀ ਸਰਕਾਰ ਨੇ ਤਾਨਾਸ਼ਾਹ ਰਵੱਈਆ ਅਪਣਾਇਆ ਹੋਇਆ ਹੈ। ਉਨ੍ਹਾਂ ਕਿਹਾ ਕਿ ਅੱਜ ਜਦੋਂ ਕਿਸਾਨਾਂ ਨੂੰ ਤਬਾਹ ਕਰਨ ਦੇ ਲਈ ਕੇਂਦਰ ਸਰਕਾਰ ਘਟੀਆ ਤਰੀਕੇ ਅਪਣਾ ਰਹੀ ਹੈ ਤਾਂ ਸੂਬਾ ਸਰਕਾਰ ਦਾ ਫਰਜ਼ ਬਣਦਾ ਹੈ ਕਿ ਉਹ ਕਿਸਾਨਾਂ ਦੀ ਬਾਂਹ ਫੜ੍ਹੇ ਅਤੇ ਕਿਸਾਨਾਂ ਦੀ ਹਰ ਮੁਸੀਬਤ ਵਿੱਚ ਸਾਥ ਦੇਵੇ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੰਜਾਬ ਨੂੰ ਛੇਤੀ ਮਿਲੇਗਾ ਉਲੰਪਿਕ ਪੱਧਰ ਦਾ ਮੁੱਖ ਹਾਕੀ ਕੋਚ: ਰਾਣਾ ਗੁਰਮੀਤ ਸੋਢੀ

ਭਾਰਤ ਵਿਰੁੱਧ ਪਾਕਿਸਤਾਨ ਤੇ ਚੀਨ ਦਾ ਗਠਜੋੜ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਕੂਟਨੀਤਿਕ ਨਾਕਾਮੀ ਦਾ ਸਿੱਟਾ – ਕੈਪਟਨ