ਕਰਤਾਰਪੁਰ ਸਾਹਿਬ, 27 ਅਗਸਤ 2025 – ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਹੜ੍ਹ ਦੀ ਲਪੇਟ ‘ਚ ਆ ਗਿਆ ਹੈ। ਜਿਸ ਦੀਆਂ ਵੀਡੀਓਜ਼ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ। ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵੀਡੀਓਜ਼ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੀਆਂ ਹਨ।
ਇਨ੍ਹਾਂ ਵੀਡੀਓਜ਼ ਅਨੁਸਾਰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਹੜ੍ਹ ਦੀ ਲਪੇਟ ‘ਚ ਆ ਗਿਆ ਹੈ ਅਤੇ ਕੰਪਲੈਕਸ ‘ਚ 5-5 ਫੁੱਟ ਤੱਕ ਪਾਣੀ ਭਰ ਗਿਆ ਹੈ। ਗੁਰਦੁਆਰਾ ਸਾਹਿਬ ਦਾ ਹੇਠਲਾ ਹਿੱਸਾ ਪੂਰੀ ਤਰ੍ਹਾਂ ਪਾਣੀ ‘ਚ ਡੁੱਬ ਗਿਆ ਹੈ। ਦੱਸ ਦਈਏ ਕਿ ਪਹਿਲੀ ਪਾਤਸ਼ਾਹੀ ਨਾਲ ਸੰਬੰਧਿਤ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਰਾਵੀ ਦਰਿਆ ਦੇ ਕੰਢੇ ‘ਤੇ ਸਥਿਤ ਹੈ।
ਦੱਸਿਆ ਜਾ ਰਿਹਾ ਹੈ ਕਿ ਅੱਜ ਤੜਕੇ ਬੀਤੇ ਦਿਨਾਂ ਤੋਂ ਹੋ ਰਹੀ ਲਗਾਤਾਰ ਭਾਰੀ ਬਰਸਾਤ ਦੇ ਕਾਰਨ ਰਾਵੀ ਦਰਿਆ ‘ਚ ਅਚਾਨਕ ਪਾਣੀ ਦਾ ਲੈਵਲ ਵਧ ਗਿਆ ਸੀ, ਜਿਸ ਤੋਂ ਬਾਅਦ ਇਹ ਪਾਣੀ ਗੁਰੂ ਘਰ ਆ ਵੜਿਆ। ਦੱਸਿਆ ਜਾ ਰਿਹਾ ਹੈ ਕਿ ਗੁਰਦੁਆਰਾ ਸਾਹਿਬ ਦੇ ਸੇਵਾਦਾਰ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਪਹਿਲੀ ਮੰਜ਼ਿਲ ’ਤੇ ਸੁਰੱਖਿਅਤ ਹਨ।

