ਚੰਡੀਗੜ੍ਹ, 24 ਜੂਨ 2021 – ਹੈਂਡੀਕੈਪ ਖਿਡਾਰੀਆਂ ਵੱਲੋਂ ਅੱਜ ਚੰਡੀਗੜ੍ਹ ‘ਚ ਅੱਜ ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰੀ ਰਹਾਇਸ਼ ਦਾ ਘਿਰਾਓ ਕੀਤਾ ਗਿਆ। ਇਸ ਦੌਰਾਨ ਖਿਡਾਰੀਆਂ ਨੇ ਕਿਹਾ ਕਿ ਦੇਸ਼ ਲਈ ਮੈਡਲ ਜਿੱਤਣ ਤੋਂ ਬਾਅਦ ਵੀ ਸਰਕਾਰ ਵੱਲੋਂ ਸਦਾ ਉਨ੍ਹਾਂ ਨੂੰ ਅਣਦੇਖਾ ਕੀਤਾ ਗਿਆ ਅਤੇ ਕੋਈ ਵੀ ਸਹੂਲਤ ਜਾਂ ਸਰਕਾਰੀ ਨੌਕਰੀ ਨਹੀਂ ਦਿੱਤੀ ਗਈ ਅਤੇ ਉਹ ਆਪਣੇ ਮੈਡਲ ਸਰਕਾਰ ਨੂੰ ਵਾਪਿਸ ਕਰਨ ਆਏ ਹਨ।
ਇਸ ਦੌਰਾਨ ਹੀ ਉਨ੍ਹਾਂ ਵੱਲੋਂ ਸੀ ਐਮ ਦੀ ਰਿਹਾਇਸ਼ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ ਗਈ ਅਤੇ ਪੁਲਿਸ ਵੱਲੋਂ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ ਅਤੇ ਖਿਡਾਰੀਆਂ ਵੱਲੋਂ ਪੁਲਿਸ ਦੇ ਬੈਰੀਕੇਡ ਤੋੜ ਦਿਤੇ ਗਏ ਅਤੇ ਪੁਲਿਸ ਨਾਲ ਧੱਕਾ-ਮੁੱਕੀ ਹੋ ਗਈ ਅਤੇ ਖਿਡਾਰੀਆਂ ਦੇ ਮੈਡਲ ਵੀ ਟੁੱਟ ਗਏ। ਜਿਸ ਤੋਂ ਬਾਅਦ ਪੁਲਿਸ ਵੱਲੋਂ ਕਈ ਖਿਡਾਰੀਆਂ ਨੂੰ ਹਿਰਾਸਤ ‘ਚ ਲੈ ਲਿਆ ਗਿਆ। ਇਸ ਦੌਰਾਨ ਆਮ ਆਦਮੀ ਪਾਰਟੀ ਵੀ ਖਿਡਾਰੀਆਂ ਦਾ ਸਮਰਥਨ ਕਰਨ ਲਈ ਪਹੁੰਚੀ ਹੋਈ ਸੀ।