ਚੰਡੀਗੜ੍ਹ, 16 ਅਪ੍ਰੈਲ 2021 – ਬੀਬੀ ਹਰਸਿਮਰਤ ਕੌਰ ਬਾਦਲ ਨੂੰ ਕੋਰੋਨਾ ਹੋ ਗਿਆ ਹੈ। ਇਸ ਬਾਰੇ ਉਨ੍ਹਾਂ ਖੁਦ ਆਪਣੀ ਫੇਸਬੁੱਕ ਤੇ ਟਵਿੱਟਰ ‘ਤੇ ਜਾਣਕਾਰੀ ਸਾਂਝੀ ਕਰਦਿਆਂ ਲਿਖਿਆ ਕਿ ਉਨ੍ਹਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਉਨ੍ਹਾਂ ਨੇ ਆਪਣੇ ਸੰਪਰਕ ‘ਚ ਆਏ ਲੋਕਾਂ ਨੂੰ ਵੀ ਕੁਆਰੰਟੀਨ ਹੋਣ ਅਤੇ ਕੋਵਿਡ ਟੈਸਟ ਕਰਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਆਪਣੇ ਆਪ ਨੂੰ ਘਰ ਵਿਚ ਇਕਾਂਤਵਾਸ ਕਰ ਲਿਆ ਹੈ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵੀ ਕੋਰੋਨਾ ਪਾਜ਼ੀਟਿਵ ਹੋ ਗਏ ਸਨ।
ਹੇਠ ਪੜ੍ਹੋ ਬੀਬੀ ਬਾਦਲ ਦਾ ਕੀਤਾ ਟਵੀਟ:
“ਹਲਕੇ ਸੰਕੇਤਾਂ ਨਾਲ ਅੱਜ ਮੇਰਾ ਕੋਰੋਨਾ ਟੈਸਟ ਪਾਜ਼ੀਟਿਵ ਆਇਆ ਹੈ। ਪੁਸ਼ਟੀ ਹੋਣ ਤੋਂ ਬਾਅਦ, ਮੈਂ ਖ਼ੁਦ ਨੂੰ ਘਰ ਵਿੱਚ ਇਕਾਂਤਵਾਸ ‘ਚ ਰੱਖਿਆ ਹੈ, ਅਤੇ ਸਾਰੀਆਂ ਲੋੜੀਂਦੀਆਂ ਸਾਵਧਾਨੀਆਂ ਦੀ ਪਾਲਣਾ ਕਰ ਰਹੀ ਹਾਂ। ਬੀਤੇ ਦਿਨਾਂ ਦੌਰਾਨ ਮੇਰੇ ਸੰਪਰਕ ਵਿੱਚ ਆਏ ਸਾਰੇ ਸੱਜਣਾਂ ਨੂੰ ਮੇਰੀ ਬੇਨਤੀ ਹੈ ਕਿ ਉਹ ਵੀ ਇਕਾਂਤਵਾਸ ਅਪਨਾਉਣ ਅਤੇ ਅਪਣਾ ਕੋਵਿਡ ਟੈਸਟ ਛੇਤੀ ਤੋਂ ਛੇਤੀ ਕਰਵਾਉਣ।”