ਨਵੀਂ ਦਿੱਲੀ, 15 ਅਪ੍ਰੈਲ 2021 – ਦੇਸ਼ ਵਿਚ ਕੋਰੋਨਾ ਤੇਜ਼ ਰਫ਼ਤਾਰ ਨਾਲ ਫੈਲ ਰਿਹਾ ਹੈ। ਦੂਸਰੀ ਲਹਿਰ ਖ਼ਤਰਨਾਕ ਸਾਬਤ ਹੋ ਰਹੀ ਹੈ। ਸਿਹਤ ਮੰਤਰਾਲੇ ਦੀ ਤਾਜ਼ਾ ਰਿਪੋਰਟ ਮੁਤਾਬਕ ਪਿਛਲੇ 24 ਘੰਟਿਆਂ ਦੌਰਾਨ ਭਾਰਤ ਵਿਚ ਕੋਰੋਨਾ ਦੇ 2 ਲੱਖ 739 ਨਵੇਂ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ ਅਤੇ 1038 ਲੋਕਾਂ ਦੀ ਮੌਤ ਹੋਈ ਹੈ। ਹਾਲਾਂਕਿ 93,528 ਲੋਕਾਂ ਨੇ ਕੋਰੋਨਾ ਨੂੰ ਮਾਤ ਵੀ ਦਿੱਤੀ ਹੈ। ਉਥੇ ਹੀ ਦੇਸ਼ ‘ਚ 14 ਲੱਖ 71 ਹਜ਼ਾਰ 877 ਕੋਰੋਨਾ ਕੇਸ ਐਕਟਿਵ ਹਨ। ਉਥੇ ਹੀ ਦੇਖ ‘ਚ ਹੁਣ ਤੱਕ 1 ਲੱਖ 73 ਹਜ਼ਾਰ 123 ਪਾਜ਼ੀਟਿਵ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।