ਨਵੀਂ ਦਿੱਲੀ, 11 ਮਾਰਚ 2021 – ਆਮ ਆਦਮੀ ਪਾਰਟੀ ਦੇ ਲੀਡਰ ਰਾਘਵ ਚੱਢਾ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਉਨ੍ਹਾਂ ਨੇ ਅੱਜ ਸਵੇਰੇ ਖ਼ੁਦ ਟਵੀਟ ਕਰਕੇ ਇਸ ਗੱਲ ਦੀ ਜਾਣਕਾਰੀ ਦਿੱਤੀ। ਇਸ ਦੇ ਨਾਲ ਹੀ ਰਾਘਵ ਨੇ ਉਨ੍ਹਾਂ ਦੇ ਸੰਪਰਕ ‘ਚ ਆਏ ਲੋਕਾਂ ਨੂੰ ਕੋਰੋਨਾ ਟੈਸਟ ਕਰਾਉਣ ਦੀ ਅਪੀਲ ਕੀਤੀ ਹੈ।
ਰਾਘਵ ਨੇ ਆਪਣੇ ਟਵੀਟ ‘ਚ ਲਿਖਿਆ, ”ਮੈਂ ਤੁਹਾਨੂੰ ਸਾਰਿਆਂ ਨੂੰ ਦੱਸਣਾ ਚਾਹੁੰਦਾ ਹਾਂ ਕਿ ਮੈਂ ਕੋਰੋਨਾ ਪਾਜ਼ੀਟਿਵ ਪਾਇਆ ਗਿਆ ਹਾਂ। ਹਾਲਾਂਕਿ ਕੋਈ ਗੰਭੀਰ ਲੱਛਣ ਨਹੀਂ ਹਨ ਪਰ ਸਾਵਧਾਨੀ ਵਰਤਦਿਆਂ ਖ਼ੁਦ ਨੂੰ ਕੁਝ ਦਿਨਾਂ ਲਈ ਇਕਾਂਤਵਾਸ ਕਰ ਰਿਹਾ ਹਾਂ।”