ਚੰਡੀਗੜ੍ਹ, 30 ਅਕਤੂਬਰ 2022 – ਦਿਨ ਦੀ ਸ਼ੁਰੂਆਤ ਹਰ ਕੋਈ ਚਾਹ ਨਾਲ ਕਰਦਾ ਹੈ। ਕਈ ਲੋਕ ਦੁੱਧ ਵਾਲੀ ਚਾਹ ਪੀਂਦੇ ਹਨ ਤੇ ਕਈ ਕਾਲੀ ਚਾਹ ਦਾ ਸੇਵਨ ਕਰਦੇ ਹਨ। ਕਾਲੀ ਚਾਹ ਸਿਹਤ ਦੇ ਲਈ ਬਹੁਤ ਫਾਇਦੇਮੰਦ ਹੁੰਦੀ ਹੈ। ਇਸ ’ਚ ਵਿਟਾਮਿਨਸ, ਮਿਨਰਲਸ, ਐਂਟੀਆਕਸੀਡੈਂਟ, ਫਾਇਟੋਕੈਮੀਕਲ ਵਰਗੇ ਪੌਸ਼ਟਿਕ ਤੱਤ ਪਾਏ ਜਾਂਦੇ ਹਨ। ਇਹ ਪੋਸ਼ਕ ਤੱਤ ਕਈ ਬਿਮਾਰੀਆਂ ਨਾਲ ਲੜਨ ’ਚ ਫਾਇਦੇਮੰਦ ਹੁੰਦੇ ਹਨ। ਮਾਹਿਰਾਂ ਮੁਤਾਬਕ ਜੇਕਰ ਤੁਸੀਂ ਰੋਜ਼ਾਨਾ ਸਵੇਰੇ ਖਾਲੀ ਪੇਟ ਕਾਲੀ ਚਾਹ ਦਾ ਸੇਵਨ ਕਰੋਗੇ ਤਾਂ ਤੁਸੀਂ ਕਈ ਸਮੱਸਿਆਵਾਂ ਤੋਂ ਦੂਰ ਰਹੋਗੇ। ਤਾਂ ਆਓ ਤੁਹਾਨੂੰ ਦੱਸਦੇ ਹਾਂ ਇਸ ਦੇ ਫਾਇਦਿਆਂ ਬਾਰੇ….
1.. ਦਿਲ ਨੂੰ ਰੱਖੇ ਸਿਹਤਮੰਦ-
ਕਾਲੀ ਚਾਹ ਦਿਲ ਦੀ ਸਿਹਤ ਲਈ ਵੀ ਬਹੁਤ ਫਾਇਦੇਮੰਦ ਹੁੰਦੀ ਹੈ। ਇਸ ਵਿੱਚ ਐਂਟੀਆਕਸੀਡੈਂਟਸ ਦੀ ਚੰਗੀ ਮਾਤਰਾ ਹੁੰਦੀ ਹੈ। ਰੋਜ਼ਾਨਾ ਸਵੇਰੇ ਖਾਲੀ ਪੇਟ ਕਾਲੀ ਚਾਹ ਪੀਣ ਨਾਲ ਹਾਈ ਬਲੱਡ ਪ੍ਰੈਸ਼ਰ, ਕੋਲੈਸਟ੍ਰੋਲ ਨੂੰ ਕੰਟਰੋਲ ਕਰਨ ‘ਚ ਵੀ ਮਦਦ ਕਰਦੀ ਹੈ। ਇਹ ਤੁਹਾਡੇ ਦਿਲ ਨਾਲ ਸਬੰਧਤ ਬਿਮਾਰੀਆਂ ਦੇ ਜੋਖਮ ਨੂੰ ਵੀ ਘਟਾਉਂਦੀ ਹੈ।
2.. ਦਿਮਾਗ ਨੂੰ ਕਰੇ ਤੇਜ-
ਇਸ ਚਾਹ ਦਾ ਸੇਵਨ ਕਰਨ ਨਾਲ ਦਿਮਾਗ ਦੇ ਸੈੱਲ ਵੀ ਸਿਹਤਮੰਦ ਰਹਿੰਦੇ ਹਨ। ਇਹ ਤਣਾਅ ਨੂੰ ਘੱਟ ਕਰਨ ’ਚ ਮਦਦ ਕਰਦੀ ਹੈ। ਇਸ ਤੋਂ ਇਲਾਵਾ ਇਹ ਯਾਦਦਾਸ਼ਤ ਵਧਾਉਣ ’ਚ ਵੀ ਮਦਦ ਕਰਦੀ ਹੈ।
3.. ਪਾਚਨ ਨੂੰ ਮਜ਼ਬੂਤ ਬਣਾਉਂਦੀ ਹੈ-
ਇਹ ਪਾਚਨ ਤੰਤਰ ਨੂੰ ਠੀਕ ਰੱਖਣ ’ਚ ਵੀ ਮਦਦ ਕਰਦੀ ਹੈ। ਇਸ ਵਿੱਚ ਕੈਟੇਚਿਨ ਨਾਮਕ ਪੌਸ਼ਟਿਕ ਤੱਤ ਹੁੰਦੇ ਹਨ, ਜੋ ਸੋਜ ਵਾਲੀਆਂ ਅੰਤੜੀਆਂ ਦੀ ਬਿਮਾਰੀ ਦੇ ਜੋਖਮ ਨੂੰ ਘਟਾਉਣ ਵਿੱਚ ਮਦਦ ਕਰਦੇ ਹਨ। ਜੇ ਤੁਸੀਂ ਰੋਜ਼ਾਨਾ ਸਵੇਰੇ ਇਸ ਚਾਹ ਦਾ ਸੇਵਨ ਕਰਦੇ ਹੋ ਤਾਂ ਤੁਹਾਡਾ ਪਾਚਨ ਤੰਤਰ ਠੀਕ ਰਹੇਗਾ ਅਤੇ ਪੇਟ ਨਾਲ ਜੁੜੀਆਂ ਸਮੱਸਿਆਵਾਂ ਵੀ ਘੱਟ ਹੋਣਗੀਆਂ।
4.. ਵਾਲਾਂ ਅਤੇ ਚਮੜੀ ਨੂੰ ਮਿਲਣਗੇ ਕਈ ਫਾਇਦੇ-
ਕਾਲੀ ਚਾਹ ਵਾਲਾਂ ਅਤੇ ਚਮੜੀ ਲਈ ਵੀ ਬਹੁਤ ਫਾਇਦੇਮੰਦ ਹੁੰਦੀ ਹੈ। ਇਸ ਵਿੱਚ ਐਂਟੀਆਕਸੀਡੈਂਟ, ਫਾਈਟੋਨਿਊਟ੍ਰੀਐਂਟਸ ਹੁੰਦੇ ਹਨ, ਜੋ ਸਰੀਰ ਵਿੱਚੋਂ ਜ਼ਹਿਰੀਲੇ ਪਦਾਰਥਾਂ ਨੂੰ ਬਾਹਰ ਕੱਢਣ ਵਿੱਚ ਮਦਦ ਕਰਦੇ ਹਨ।