ਚੰਡੀਗੜ੍ਹ, 26 ਫਰਵਰੀ 2021 – ਪੰਜਾਬ ਦੇ ਕੈਬਿਨੇਟ ਮੰਤਰੀ ਸੁੱਖ ਸਰਕਾਰੀਆ ਨੂੰ ਕੋਰੋਨਾ ਹੋ ਗਿਆ ਹੈ। ਜਿਸ ਤੋਂ ਬਾਅਦ ਉਨ੍ਹਾਂ ਨੇ ਖੁਦ ਨੂੰ ਚੰਡੀਗੜ੍ਹ ‘ਚ ਕੁਆਰੰਟੀਨ ਕਰ ਲਿਆ ਹੈ। ਇਕ ਮਾਰਚ ਤੋਂ ਸ਼ੁਰੂ ਹੋਣ ਵਾਲੇ ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਤੋਂ ਪਹਿਲਾਂ ਕੈਬਨਿਟ ਮੰਤਰੀ ਸੁਖਬਿੰਦਰ ਸਰਕਾਰੀਆ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ।
ਬਜਟ ਇਜਲਾਸ ਤੋਂ ਪਹਿਲਾਂ ਸਾਰੇ ਮੈਂਬਰਾਂ ਦਾ ਕੋਰੋਨਾ ਟੈਸਟ ਲਾਜ਼ਮੀ ਹੈ। ਇਸ ਟੈਸਟ ਵਿੱਚ ਨੈਗੇਟਿਵ ਆਉਣ ਵਾਲੇ ਐਮ ਐਲ ਏ ਹੀ ਵਿਧਾਨ ਸਭਾ ਵਿੱਚ ਦਾਖਲ ਹੋ ਸਕਣਗੇ।