ਸਰਦੀ ਤੋਂ ਬਚਾਅ ਲਈ ਸਿਹਤ ਵਿਭਾਗ ਵੱਲੋਂ ਐਡਵਾਈਜਰੀ ਜਾਰੀ

  • ਸਰਦੀ ਵਿੱਚ ਬਜੁਰਗਾਂ ਅਤੇ ਬੱਚਿਆਂ ਦਾ ਰੱਖਿਆ ਜਾਵੇ ਖਾਸ ਖਿਆਲ
  • ਬੰਦ ਕਮਰੇ ਵਿੱਚ ਅੰਗੀਠੀ ਬਾਲ ਕੇ ਸੌਣਾ ਹੋ ਸਕਦਾ ਹੈ ਘਾਤਕ

ਫ਼ਤਹਿਗੜ੍ਹ ਸਾਹਿਬ, 31 ਦਸੰਬਰ 2023 – ਕੜਾਕੇ ਦੀ ਪੈ ਰਹੀ ਸਰਦੀ ਨੁੰ ਮੁੱਖ ਰੱਖਦੇ ਹੋਏ ਇਸ ਮੌਸਮ ਵਿੱਚ ਬਿਮਾਰੀਆਂ ਤੋਂ ਬਚਾਅ ਲਈ ਸਿਵਲ ਸਰਜਨ, ਫਤਿਹਗੜ੍ਹ ਸਾਹਿਬ ਡਾ. ਦਵਿੰਦਰਜੀਤ ਕੌਰ ਨੇ ਅਡਵਾਈਜਰੀ ਜਾਰੀ ਕਰਦਿਆਂ ਕਿਹਾ ਕਿ ਇਸ ਸਮੇਂ ਸਰਦੀ ਦੇ ਨਾਲ-ਨਾਲ ਸ਼ੀਤ ਲਹਿਰ ਵੀ ਸ਼ੁਰੂ ਹੋ ਚੁੱਕੀ ਹੈ, ਜਿਸ ਵਿੱਚ ਜ਼ਿਆਦਾਤਰ ਬਜੁਰਗ ਅਤੇ ਛੋਟੇ ਬੱਚੇ ਜਿਆਦਾ ਪ੍ਰਭਾਵਤ ਹੁੰਦੇ ਹਨ।ਉਹਨਾਂ ਨੂੰ ਸਰਦੀ ਲੱਗਣ ਨਾਲ ਕਈ ਤਰਾਂ ਦੀਆਂ ਬਿਮਾਰੀਆਂ ਹੋ ਸਕਦੀਆਂ ਹਨ।ਇਸ ਲਈ ਬਜੁਰਗ ਅਤੇ ਦਿੱਲ ਦੇ ਰੋਗਾਂ ਦੇ ਮਰੀਜ ਸਵੇਰ ਅਤੇ ਦੇਰ ਸ਼ਾਮ ਦੇ ਸਮੇਂ ਜਿਆਦਾ ਠੰਡ ਅਤੇ ਧੁੰਦ ਹੋਣ ਤੇ ਸੈਰ ਕਰਨ ਜਾਂ ਘਰੋਂ ਬਾਹਰ ਜਾਣ ਤੋਂ ਗੁਰੇਜ ਕਰਨ।

ਛੋਟੇ ਬੱਚਿਆਂ ਨੂੰ ਇਸ ਮੌਸਮ ਵਿੱਚ ਨਿਮੋਨੀਆਂ ਹੋਣ ਦਾ ਖਤਰਾ ਜਿਆਦਾ ਰਹਿੰਦਾ ਹੈ ਅਤੇ ਠੰਡ ਲੱਗਣ ਨਾਲ ਛੋਟੇ ਬੱਚਿਆਂ ਨੂੰ ਉਲਟੀ, ਦਸਤ ਵੀ ਲੱਗ ਸਕਦੇ ਹਨ।ਇਸ ਲਈ ਬੱਚਿਆਂ ਦੀ ਸੰਭਾਲ ਵੱਲ ਖਾਸ ਧਿਆਨ ਦਿੰਦੇ ਹੋਏੇ ਸਰਦੀ ਤੋਂ ਬਚਾਅ ਲਈ ਛੋਟੇ ਬੱਚਿਆਂ ਨੂੰ ਪੁਰੀ ਤਰਾਂ ਸਰੀਰ ਢੱਕਣ ਵਾਲੇ ਗਰਮ ਕਪੜੇ ਪਾਉਣ ਦੇ ਨਾਲ ਸਿਰ ਤੇ ਟੋਪੀ ਅਤੇ ਪੈਰਾਂ ਵਿੱਚ ਜੁਰਾਬਾਂ ਜ਼ਰੂਰ ਪਾਈਆਂ ਜਾਣ। ਸਰਦੀ ਦੇ ਮੌਸਮ ਵਿੱਚ ਘਰਾਂ ਵਿੱਚ ਬੰਦ ਕਮਰੇ ਵਿੱਚ ਅੰਗੀਠੀ ਬਾਲ ਕੇ ਕਦੇ ਵੀ ਅੱਗ ਨਾ ਸੇਕੀ ਜਾਵੇ ਅਤੇ ਨਾ ਹੀ ਸੌਇਆ ਜਾਵੇ ਕਿਉਂਕਿ ਅੱਗ ਬਲਣ ਨਾਲ ਕਾਰਬਨ ਮੋਨੋਆਕਸਾਈਡ ਗੈਸ ਬਣਦੀ ਹੈ ਅਤੇ ਜਿਸ ਨਾਲ ਬੰਦ ਕਮਰੇ ਵਿੱਚ ਆਕਸੀਜਨ ਦੀ ਕਮੀ ਹੋ ਜਾਂਦੀ ਹੈ, ਜੋ ਕਿ ਸਾਡੇ ਲਈ ਜਾਨਲੇਵਾ ਵੀ ਸਾਬਤ ਹੋ ਸਕਦੀ ਹੈ।

ਡਾ ਦਵਿੰਦਰਜੀਤ ਕੌਰ ਨੇ ਕਿਹਾ ਕਿ ਦਮਾ ਅਤੇ ਸਾਹ ਦੀ ਬਿਮਾਰੀ ਦੇ ਮਰੀਜ ਬਹੁਤੀ ਜਿਆਦਾ ਠੰਡ ਹੋਣ ਤੇ ਘਰੋਂ ਬਾਹਰ ਜਾਣ ਤੋਂ ਗੁਰੇਜ ਕਰਨ ਅਤੇ ਖੁਰਾਕ ਵਿੱਚ ਵੀ ਗਰਮ ਚੀਜਾਂ ਜਿਵੇਂ ਸੂਪ, ਚਾਹ, ਕਾਫੀ, ਸੰਤੁਲਿਤ ਖੁਰਾਕ ਦਾ ਸੇਵਨ ਕਰਨ।ਇਸ ਮੋਸਮ ਵਿੱਚ ਗਰਮ ਕਪੜੇ ਦੋ ਜਾਂ ਤਿੰਨ ਪਰਤਾਂ ਵਿੱਚ ਪਾਏ ਜਾਣ ਤਾਂ ਜੋ ਸ਼ਰੀਰ ਦਾ ਤਾਪਮਾਨ ਨਾਰਮਲ ਬਣਿਆ ਰਹੇ। ਸ਼ਰੀਰ ਵਿੱਚ ਪਾਣੀ ਦੀ ਘਾਟ ਨੂੰ ਪੂਰਾ ਕਰਨ ਲਈ ਥੋੜੇ ਥੋੜੇ ਸਮੇਂ ਜਾ ਲੋੜ ਅਨੁਸਾਰ ਕੋਸਾ ਜਾਂ ਗਰਮ ਗੁਨਗੁਨਾ ਪਾਣੀ ਪੀਤਾ ਜਾਵੇ, ਸੰਤੁਲਿਤ ਖੁਰਾਕ ਦਾ ਸੇਵਨ ਕੀਤਾ ਜਾਵੇ।

ਉਹਨਾਂ ਕਿਹਾ ਕਿ ਸਰਦੀ ਲੱਗਣ ਨਾਲ ਆਮ ਤੋਰ ਤੇ ਫ਼ਲੂ ਹੋ ਜਾਂਦਾ ਹੈ। ਠੰਡ ਵਿਚ ਕੰਬਣੀ ਆਉਣ ਨੂੰ ਵੀ ਨਜਰਅੰਦਾਜ ਨਾ ਕੀਤਾ ਜਾਵੇ, ਕਿਉਂਕਿ ਇਹ ਪਹਿਲਾ ਸੰਕੇਤ ਹੈ ਕਿ ਤੁਹਾਡਾ ਸ਼ਰੀਰ ਗਰਮੀ ਗਵਾ ਰਿਹਾ ਹੈ।ਅਜਿਹੀ ਹਾਲਤ ਵਿੱਚ ਸ਼ਰਾਬ ਦਾ ਸੇਵਨ ਹਾਈਪੋਥਰਮੀਆ (ਸਰੀਰ ਦੇ ਤਾਪਮਾਨ ਵਿੱਚ ਗਿਰਾਵਟ) ਕਾਰਣ ਮੋਤ ਦੇ ਜੋਖਮ ਨੂੰ ਹੋਰ ਵਧਾ ਦਿੰਦਾ ਹੈ।ਸੰਘਣੀ ਧੁੰਦ ਕਾਰਨ ਯਾਤਾਯਾਤ ਦੌਰਾਨ ਦੁਰਘਟਨਾਵਾਂ ਤੋਂ ਬਚਾਅ ਲਈ ਬੇਲੋੜੀ ਯਾਤਰਾ ਨੂੰ ਟਾਲਿਆ ਜਾਵੇ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਬੰਦੂਕ ਦੀ ਨੋਕ ‘ਤੇ ਦੋ ਸਕੀਆਂ ਭੈਣਾਂ ਨਾਲ ਗੈਂਗਰੇ+ਪ

ਸ਼ਹੀਦ ਊਧਮ ਸਿੰਘ ਦੇ ਬੁੱਤ ਨਾਲ ਛੇੜਛਾੜ ਕਰਨ ਵਾਲੇ ਪੁਲਿਸ ਵੱਲੋਂ ਗ੍ਰਿਫਤਾਰ