ਨਵੀਂ ਦਿੱਲੀ, 3 ਜਨਵਰੀ 2021 – ਕੋਰੋਨਾ ਵਾਇਰਸ ਮਹਾਂਮਾਰੀ ਵਿਚਕਾਰ ਕੋਰੋਨਾ ਵੈਕਸੀਨ ਨੂੰ ਲੈ ਕੇ ਡੀ ਸੀ ਜੀ ਆਈ ਨੇ ਵੱਡਾ ਐਲਾਨ ਕੀਤਾ ਹੈ। ਡਰੱਗਜ਼ ਕੰਟਰੋਲਰ ਜਨਰਲ ਆਫ਼ ਇੰਡੀਆ ਵਲੋਂ ਪ੍ਰੈਸ ਕਾਨਫ਼ਰੰਸ ’ਚ ਕੋਵਿਡਸ਼ੀਲਡ ਤੇ ਕੋਵੈਕਸੀਨ ਨੂੰ ਹੰਗਾਮੀ ਹਾਲਤ ’ਚ ਇਸਤੇਮਾਲ ਕਰਨ ਲਈ ਪ੍ਰਵਾਨਗੀ ਦਿੱਤੀ ਹੈ।
ਡੀਸੀਜੀਆਈ ਨੇ ਸੀਰਮ ਇੰਸਟੀਚਿਊਟ ਦੀ ਵੈਕਸੀਨ ਕੋਵਿਡਸ਼ੀਲਡ ਅਤੇ ਭਾਰਤ ਬਾਇਓਟੈਕ ਦੀ ਵੈਕਸੀਨ ਕੋਵੈਕਸੀਨ ਨੂੰ ਐਮਰਜੈਂਸੀ ਵਰਤੋਂ ਲਈ ਅੰਤਮ ਮਨਜ਼ੂਰੀ ਦੇ ਦਿੱਤੀ ਹੈ। ਹੁਣ ਦੇਸ਼ ਵਿਚ ਕੋਰੋਨਾ ਦੇ ਇਹ ਟੀਕੇ ਆਮ ਲੋਕਾਂ ਨੂੰ ਲਗਾਏ ਜਾ ਸਕਦੇ ਹਨ। ਇਸ ਤੋਂ ਪਹਿਲਾਂ, ਐਸਈਸੀ ਨੇ ਡੀਸੀਜੀਆਈ ਨੂੰ 1 ਜਨਵਰੀ ਨੂੰ ਕੋਵਿਡਸ਼ੀਲਡ ਅਤੇ 2 ਜਨਵਰੀ ਨੂੰ ਕੋਵੈਕਸੀਨ ਦੀ ਐਮਰਜੈਂਸੀ ਵਰਤੋਂ ਦੀ ਆਗਿਆ ਦੇਣ ਦੀ ਸਿਫਾਰਸ਼ ਕੀਤੀ ਸੀ, ਡੀਸੀਜੀਆਈ ਨੇ ਅੱਜ ਇਸ ‘ਤੇ ਮੋਹਰ ਲਗਾਈ ਹੈ।