ਨਵੀਂ ਦਿੱਲੀ, 18 ਅਪ੍ਰੈਲ 2021 – ਭਾਰਤ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 2,61,500 ਨਵੇਂ ਕੇਸਾਂ ਤੋਂ ਬਾਅਦ, ਪਾਜ਼ੀਟਿਵ ਮਾਮਲਿਆਂ ਦੀ ਕੁੱਲ ਗਿਣਤੀ 1,47,88,109 ਹੋ ਗਈ ਹੈ। ਇਸ ਤੋਂ ਬਿਨਾਂ 1,501 ਨਵੀਂਆਂ ਮੌਤਾਂ ਤੋਂ ਬਾਅਦ ਭਾਰਤ ‘ਚ ਹੁਣ ਤਕ ਕੋਰੋਨਾ ਕਾਰਨ ਮੌਤਾਂ ਦੀ ਕੁੱਲ ਗਿਣਤੀ 1,77,150 ਹੋ ਗਈ ਹੈ।
ਦੇਸ਼ ਵਿੱਚ ਐਕਟਿਵ ਮਾਮਲਿਆਂ ਦੀ ਕੁੱਲ ਗਿਣਤੀ 18,01,316 ਹੈ ਅਤੇ ਠੇਕ ਹੋ ਕੇ ਘਰ ਪਰਤਾਂ ਵਾਲੇ ਮਰੀਜ਼ਾਂ ਦੀ ਕੁੱਲ ਗਿਣਤੀ 1,28,09,643 ਹੈ।