ਨਵੀਂ ਦਿੱਲੀ, 6 ਅਪ੍ਰੈਲ 2021 – ਦਿੱਲੀ ਵਿਚ ਵੱਧ ਰਹੇ ਕੋਰੋਨਾ ਕੇਸਾਂ ਨੂੰ ਮੁੱਖ ਰੱਖਦੇ ਹੋਏ ਅਰਵਿੰਦ ਕੇਜਰੀਵਾਲ ਦੀ ਸਰਕਾਰ ਨੇ ਦਿੱਲੀ ‘ਚ ਰਾਤ 10 ਵਜੇ ਤੋਂ ਸਵੇਰ 5 ਵਜੇ ਤੱਕ ਨਾਈਟ ਕਰਫ਼ਿਊ ਲਾਉਣ ਦਾ ਐਲਾਨ ਕੀਤਾ ਹੈ। ਇਹ ਨਿਯਮ 30 ਅਪ੍ਰੈਲ ਤੱਕ ਜਾਰੀ ਰਹੇਗਾ। ਦਿੱਲੀ ਸਰਕਾਰ ਵੱਲੋਂ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ ਗਈ ਹੈ।