ਗਰਭਵਤੀ ਔਰਤਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ ਹੁਣ ਘਰਾਂ ਵਿੱਚ ਮਿਲੇਗੀ ਮਾਰਕਫੈੱਡ ਵੱਲੋਂ ਤਿਆਰ ਕੀਤੀ ਪੌਸ਼ਟਿਕ ਖ਼ੁਰਾਕ

  • ਅਰੁਨਾ ਚੌਧਰੀ ਵੱਲੋਂ ਨਵੀਂ ਰੈਸਪੀ ਦੀ ਸ਼ੁਰੂਆਤ

ਚੰਡੀਗੜ੍ਹ, 18 ਜੂਨ 2021 – ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਵੱਲੋਂ ਅੱਜ 6 ਸਾਲ ਤੱਕ ਦੇ ਬੱਚਿਆਂ, ਗਰਭਵਤੀ ਔਰਤਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਲਈ ਨਵੀਂ ਪੌਸ਼ਟਿਕ ਖ਼ੁਰਾਕ ਦੀ ਸ਼ੁਰੂਆਤ ਕੀਤੀ ਗਈ।

ਐਸ.ਏ.ਐਸ. ਨਗਰ (ਮੋਹਾਲੀ) ਦੇ ਬਲਾਕ ਮਾਜਰੀ ਦੇ ਪਿੰਡ ਫਤਿਹਗੜ੍ਹ ਤੋਂ ਨਵੀਂ ਖ਼ੁਰਾਕ ਦੀ ਸ਼ੁਰੂਆਤ ਕਰਨ ਉਪਰੰਤ ਸ੍ਰੀਮਤੀ ਚੌਧਰੀ ਨੇ ਦੱਸਿਆ ਕਿ ਵਿਭਾਗ ਵੱਲੋਂ ਇਹ ਖ਼ੁਰਾਕ ਮਾਰਕਫੈੱਡ ਵੱਲੋਂ ਤਿਆਰ ਕਰਵਾਈ ਗਈ ਹੈ, ਜੋ 6 ਸਾਲ ਤੱਕ ਦੇ ਬੱਚਿਆਂ, ਗਰਭਵਤੀ ਔਰਤਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ ਘਰਾਂ ਵਿੱਚ ਹੀ ਉਪਲਬਧ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਪਲੀਮੈਂਟਰੀ ਨਿਊਟ੍ਰੀਸ਼ਨਲ ਪ੍ਰੋਗਰਾਮ ਅਧੀਨ ਆਂਗਨਵਾੜੀ ਸੈਂਟਰਾਂ ਰਾਹੀਂ 0-6 ਸਾਲ ਦੇ ਬੱਚਿਆਂ, ਗਰਭਵਤੀ ਔਰਤਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ ਦਿੱਤੀ ਜਾਂਦੀ ਖ਼ੁਰਾਕ ਦੇ ਪੋਸ਼ਣ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਨਵੀਂ ਰੈਸੀਪੀ ਸ਼ੁਰੂ ਕਰਨ ਦਾ ਫ਼ੈਸਲਾ ਲਿਆ ਗਿਆ ਸੀ। ਉਨ੍ਹਾਂ ਦੱਸਿਆ ਕਿ ਇਸ ਨਵੀਂ ਖ਼ੁਰਾਕ ਵਿੱਚ ਬੇਸਣ, ਮੂੰਗ ਦਾਲ ਸਾਬਤ, ਸੋਇਆ ਬੀਨ ਦਾ ਆਟਾ ਅਤੇ ਡਬਲ ਫੋਟੀਫਾਇਡ ਨਮਕ ਆਦਿ ਨੂੰ ਸ਼ਾਮਲ ਕੀਤਾ ਗਿਆ ਹੈ। ਸਮਾਗਮ ਦੌਰਾਨ ਮੰਤਰੀ ਵੱਲੋਂ ਬੱਚਿਆਂ, ਗਰਭਵਤੀ ਔਰਤਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ ਸੁੱਕੇ ਰਾਸ਼ਨ ਦੇ ਪੈਕਟ ਵੀ ਵੰਡੇ ਗਏ।

ਇਸ ਦੌਰਾਨ ਕੁਪੋਸ਼ਣ ਨੂੰ ਦੂਰ ਕਰਨ ਲਈ ਸਮੇਂ ਸਿਰ ਬੱਚਿਆਂ ਦੀ ਗਰੋਥ ਮੌਨੀਟਿਰਿੰਗ ਆਂਗਨਵਾੜੀ ਸੈਂਟਰਾਂ ਵਿੱਚ ਕਰਵਾਉਣ ਲਈ ਉਤਸ਼ਾਹਿਤ ਕੀਤਾ ਗਿਆ ਅਤੇ ਪੌਸ਼ਟਿਕ ਆਹਾਰ ਸਬੰਧੀ ਕਿਚਨ ਗਾਰਡਨ ਬਣਾਉਣ ਬਾਰੇ ਵੀ ਜਾਣਕਾਰੀ ਦਿੱਤੀ ਗਈ।

ਵਿਭਾਗ ਵਲੋਂ ਜ਼ਰੂਰਤਮੰਦ ਪਰਿਵਾਰਾਂ ਦੀਆਂ ਲੜਕੀਆਂ/ਔਰਤਾਂ ਲਈ ਸ਼ੁਰੂ ਕੀਤੀ ਗਈ “ਉਡਾਣ” ਸਕੀਮ ਬਾਰੇ ਜਾਣੂ ਕਰਵਾਉਂਦਿਆਂ ਸ੍ਰੀਮਤੀ ਚੌਧਰੀ ਨੇ ਦੱਸਿਆ ਕਿ ਉਡਾਣ ਸਕੀਮ ਤਹਿਤ ਲਾਭਪਾਤਰੀਆਂ ਨੂੰ 27,314 ਆਂਗਨਵਾੜੀ ਕੇਂਦਰਾਂ ਦੇ ਸੂਬਾ ਪੱਧਰੀ ਨੈਟਵਰਕ ਰਾਹੀਂ ਕਵਰ ਕੀਤਾ ਜਾ ਰਿਹਾ ਹੈ ਅਤੇ ਸਰਕਾਰ ਨੇ ਇਸ ਸਕੀਮ ਤਹਿਤ 40.55 ਕਰੋੜ ਰੁਪਏ ਸਾਲਾਨਾ ਖ਼ਰਚਣ ਦੀ ਯੋਜਨਾ ਬਣਾਈ ਹੈ। ਉਨ੍ਹਾਂ ਕਿਹਾ ਕਿ ਮਹਿਲਾਵਾਂ/ਲੜਕੀਆਂ ਨੂੰ ਮਾਸਿਕ ਧਰਮ ਸਬੰਧੀ ਬਿਮਾਰੀਆਂ ਤੋਂ ਬਚਾਉਣ, ਮਾਸਿਕ ਧਰਮ ਦੌਰਾਨ ਸਫ਼ਾਈ ਪ੍ਰਤੀ ਜਾਗਰੂਕ ਕਰਨ, ਮੁੱਢਲੇ ਸਫ਼ਾਈ ਉਤਪਾਦਾਂ ਤੱਕ ਪਹੁੰਚ ਵਧਾਉਣ, ਮਹਿਲਾਵਾਂ ਦੇ ਜੀਵਨ ਪੱਧਰ ਨੂੰ ਬਿਹਤਰ ਬਣਾਉਣ ਅਤੇ ਔਰਤਾਂ ਦੇ ਸਵੈ-ਮਾਣ ਨੂੰ ਵਧਾਉਣ ਦੇ ਉਦੇਸ਼ ਨਾਲ ਇਹ ਯੋਜਨਾ ਚਲਾਈ ਜਾ ਰਹੀ ਹੈ ਅਤੇ ਇਸ ਤਹਿਤ ਸਕੂਲ ਛੱਡ ਚੁੱਕੀਆਂ ਲੜਕੀਆਂ/ਸਕੂਲ ਤੋਂ ਬਾਹਰ ਦੀਆਂ ਲੜਕੀਆਂ, ਕਾਲਜ ਨਾ ਜਾਣ ਵਾਲੀਆਂ ਲੜਕੀਆਂ, ਬੀ.ਪੀ.ਐਲ. ਪਰਿਵਾਰਾਂ ਦੀਆਂ ਮਹਿਲਾਵਾਂ, ਝੁੱਗੀ-ਝੌਂਪੜੀ ਵਿੱਚ ਰਹਿਣ ਵਾਲੀਆਂ ਅਤੇ ਬੇਘਰ ਮਹਿਲਾਵਾਂ, ਟੱਪਰੀਵਾਸ ਪਰਿਵਾਰਾਂ ਦੀਆਂ ਔਰਤਾਂ ਅਤੇ ਨੀਲੇ ਕਾਰਡ ਧਾਰਕ ਤੇ ਦੂਜੇ ਵਿਭਾਗਾਂ ਦੀ ਕਿਸੇ ਵੀ ਸਕੀਮ ਤਹਿਤ ਮੁਫ਼ਤ/ਸਬਸਿਡੀ ਵਾਲੇ ਸੈਨੇਟਰੀ ਪੈਡਾਂ ਦਾ ਲਾਭ ਨਹੀਂ ਲੈ ਰਹੀਆਂ ਔਰਤਾਂ ਨੂੰ ਇਸ ਸਕੀਮ ਤਹਿਤ ਕਵਰ ਕੀਤਾ ਜਾਵੇਗਾ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੰਜਾਬ ਕੈਬਨਿਟ ਨੇ ਇਨਵੈਸਟੀਗੇਸ਼ਨ ਬਿਊਰੋ ਲਈ ਸਿਵਲੀਅਨ ਸਟਾਫ ਦੀਆਂ ਅਸਾਮੀਆਂ ਦੀ ਸਿਰਜਣਾ ਨੂੰ ਹਰੀ ਝੰਡੀ ਦਿੱਤੀ

ਪੰਜਾਬ ਸਰਕਾਰ ਵਿਸਵ ਬੈਂਕ ਤੇ ਏ.ਆਈ.ਆਈ.ਬੀ. ਤੋਂ 210 ਮਿਲੀਅਨ ਡਾਲਰ ਦੇ ਕਰਜ਼ੇ ਦੀ ਕਰੇਗੀ ਮੰਗ