ਪ੍ਰਾਈਵੇਟ ਲੈਬਾਰਟਰੀਆਂ ਅਤੇ ਹਸਪਤਾਲਾਂ ਲਈ ਕੋਵਿਡ-19 ਪਾਜ਼ੀਟਿਵ ਕੇਸਾਂ ਬਾਰੇ ਸਿਵਲ ਸਰਜਨਾਂ ਨੂੰ ਸੂਚਿਤ ਕਰਨਾ ਲਾਜ਼ਮੀ – ਬਲਬੀਰ ਸਿੱਧੂ

  • ਕੋਵਿਡ-19 `ਤੇ ਕਾਬੂ ਪਾਉਣ ਲਈ ਰੋਕਥਾਮ ਉਪਾਅ ਸਖ਼ਤੀ ਨਾਲ ਲਾਗੂ ਕੀਤੇ ਜਾ ਰਹੇ

ਚੰਡੀਗੜ੍ਹ, 30 ਮਾਰਚ 2021 – ਸੂਬੇ ਵਿੱਚ ਕੋਵਿਡ-19 ਦੇ ਵੱਧ ਰਹੇ ਕੇਸਾਂ ਦਰਮਿਆਨ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਸਾਰੀਆਂ ਲੈਬਾਂ ਅਤੇ ਹਸਪਤਾਲਾਂ ਲਈ ਇਹ ਲਾਜ਼ਮੀ ਕੀਤਾ ਗਿਆ ਹੈ ਕਿ ਉਨ੍ਹਾਂ ਵੱਲੋਂ ਕੀਤੇ ਗਏ ਟੈਸਟ ਅਨੁਸਾਰ ਕੋਵਿਡ-19 ਪ੍ਰਭਾਵਿਤ ਪਾਏ ਗਏ ਵਿਅਕਤੀ ਦੀ ਜਾਣਕਾਰੀ ਤੁਰੰਤ ਸਬੰਧਤ ਸਿਵਲ ਸਰਜਨ ਦਫ਼ਤਰ ਨੂੰ ਦਿੱਤੀ ਜਾਵੇ ਤਾਂ ਜੋ ਰੋਕਥਾਮ ਉਪਾਵਾਂ ਨੂੰ ਮਜ਼ਬੂਤੀ ਦਿੱਤੀ ਜਾ ਸਕੇ।

ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ ਪ੍ਰਾਈਵੇਟ ਲੈਬਾਰਟਰੀਆਂ ਅਤੇ ਸਿਹਤ ਕੇਂਦਰਾਂ ਨੂੰ ਸ਼ੱਕੀ ਮਰੀਜ਼ਾਂ ਦੇ ਟੈਸਟ ਕਰਨ ਦੀ ਆਗਿਆ ਦਿੱਤੀ ਗਈ ਹੈ।
ਰੋਕਥਾਮ ਉਪਾਵਾਂ ਦੀ ਮਹੱਤਤਾ ਦਾ ਜ਼ਿਕਰ ਕਰਦਿਆਂ ਸ. ਸਿੱਧੂ ਨੇ ਕਿਹਾ ਕਿ ਇਹ ਬਹੁਤ ਮਹੱਤਵਪੂਰਨ ਹੈ ਕਿ ਕੋਵਿਡ-19 ਦੇ ਹਰੇਕ ਕੇਸ (ਸ਼ੱਕੀ/ ਪੁਸ਼ਟੀ ਕੀਤਾ ਹੋਇਆ) ਨੂੰ ਇਕਾਂਤਵਾਸ ਕਰਕੇ ਢੁੱਕਵਾਂ ਇਲਾਜ ਦਿੱਤਾ ਜਾਵੇ ਅਤੇ ਵਾਇਰਸ ਦੇ ਫੈਲਾਅ ਦੀ ਲੜੀ ਨੂੰ ਤੋੜਨ ਲਈ ਜਲਦ ਤੋਂ ਜਲਦ ਇਨ੍ਹਾਂ ਦੇ ਸੰਪਰਕ ਵਿੱਚ ਆਏ ਵਿਅਕਤੀਆਂ ਦਾ ਪਤਾ ਲਗਾਇਆ ਜਾਵੇ। ਇਸ ਸਬੰਧ ਵਿਚ ਨਿੱਜੀ ਖੇਤਰ ਦਾ ਸਮਰਥਨ ਅਤੇ ਸਹਿਯੋਗ ਵੀ ਬਹੁਤ ਜ਼ਰੂਰੀ ਹੈ।

ਉਨ੍ਹਾਂ ਕਿਹਾ ਕਿ ਸਾਰੇ ਹਸਪਤਾਲਾਂ (ਸਰਕਾਰੀ ਅਤੇ ਨਿੱਜੀ), ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮੈਡੀਕਲ ਅਧਿਕਾਰੀਆਂ ਅਤੇ ਆਯੂਸ਼ ਪ੍ਰੈਕਟੀਸ਼ਨਰਾਂ ਸਣੇ ਰਜਿਸਟਰਡ ਪ੍ਰਾਈਵੇਟ ਮੈਡੀਕਲ ਪ੍ਰੈਕਟੀਸ਼ਰਾਂ ਲਈ ਅਜਿਹੇ ਵਿਅਕਤੀਆਂ ਬਾਰੇ ਸਬੰਧਤ ਜ਼ਿਲ੍ਹਾ ਨਿਗਰਾਨ ਇਕਾਈ ਨੂੰ ਸੂਚਿਤ ਕਰਨਾ ਲਾਜ਼ਮੀ ਕੀਤਾ ਗਿਆ ਹੈ।

ਛਾਤੀ ਦੇ ਸੀ.ਟੀ.-ਐਚ.ਆਰ.ਸੀ.ਟੀ. ਟੈਸਟ ਅਤੇ ਕੋਵਿਡ-19 ਦੇ ਆਰ.ਟੀ.-ਪੀ.ਸੀ.ਆਰ. ਟੈਸਟ ਲਈ ਤੈਅ ਕੀਤੇ ਗਏ ਖ਼ਰਚ ਬਾਰੇ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਕੋਈ ਵੀ ਡਾਇਗਨੌਸਟਿਕ ਕੇਂਦਰ ਛਾਤੀ ਦੇ ਸੀ.ਟੀ-ਸਕੈਨ/ਐਚ.ਆਰ.ਸੀ.ਟੀ. ਟੈਸਟ ਲਈ 2000 ਰੁਪਏ ਤੋਂ ਵੱਧ ਚਾਰਜ ਨਾ ਕਰੇ ਜਿਸ ਵਿੱਚ ਜੀ.ਐਸ.ਟੀ/ਟੈਕਸਿਜ਼, ਡਾਕੂਮੈਂਟੇਸ਼ਨ ਅਤੇ ਰਿਪੋਰਟਿੰਗ ਸ਼ਾਮਲ ਹੈ।ਇਸੇ ਤਰ੍ਹਾਂ ਕੋਈ ਵੀ ਪ੍ਰਾਈਵੇਟ ਲੈਬਾਰਟਰੀ ਕੋਵਿਡ-19 ਦੇ ਆਰ.ਟੀ-ਪੀਸੀਆਰ ਟੈਸਟ ਲਈ 900 ਰੁਪਏ ਤੋਂ ਵੱਧ ਪੈਸੇ ਨਾ ਵਸੂਲੇ।

ਸ. ਸਿੱਧੂ ਨੇ ਸਪੱਸ਼ਟ ਕੀਤਾ ਕਿ ਲੈਬਾਰਟਰੀਆਂ ਆਈ.ਸੀ.ਐਮ.ਆਰ, ਭਾਰਤ ਸਰਕਾਰ ਅਤੇ ਰਾਜ ਸਰਕਾਰ ਵੱਲੋਂ ਸਮੇਂ ਸਮੇਂ ਤੇ ਜਾਰੀ ਸਾਰੇ ਟੈਸਟਿੰਗ ਪ੍ਰੋਟੋਕਾਲਾਂ ਦੀ ਸਖਤੀ ਨਾਲ ਪਾਲਣਾ ਕਰਨ।ਉਨ੍ਹਾਂ ਕਿਹਾ ਕਿ ਪ੍ਰਾਈਵੇਟ ਲੈਬਾਰਟਰੀਆਂ ਲਈ ਕੋਵੀਡ-19 ਟੈਸਟਾਂ ਦੇ ਨਤੀਜਿਆਂ ਨਾਲ ਸਬੰਧਤ ਜਾਣਕਾਰੀ ਸੂਬਾ ਸਰਕਾਰ ਨਾਲ ਸਾਂਝੀ ਕਰਨੀ ਲਾਜ਼ਮੀ ਹੈ ਅਤੇ ਸਮੇਂ ਸਿਰ ਆਈ.ਸੀ.ਐਮ.ਆਰ. ਪੋਰਟਲਤੇ ਅਪਲੋਡ ਕਰਨੀ ਜ਼ਰੂਰੀ ਹੈ। ਟੈਸਟਿੰਗ ਮੁਕੰਮਲ ਹੋਣ ਤੋਂ ਤੁਰੰਤ ਬਾਅਦ ਟੈਸਟ ਦੀ ਰਿਪੋਰਟ ਮਰੀਜ਼ ਨੂੰ ਭੇਜੀ ਜਾਵੇ ਅਤੇ ਟੈਸਟ ਦੇ ਸਾਰੇ ਨਤੀਜੇ ਤੁਰੰਤ ਸਬੰਧਤ ਜ਼ਿਲ੍ਹੇ ਦੇ ਸਿਵਲ ਸਰਜਨ ਅਤੇ ਪੰਜਾਬ ਦੇ ਸਟੇਟ ਆਈ.ਡੀ.ਐਸ.ਪੀ. ਸੈੱਲ ਨੂੰ ਭੇਜੇ ਜਾਣ।

ਉਨ੍ਹਾਂ ਦੱਸਿਆ ਕਿ ਸਾਰੀਆਂ ਪ੍ਰਾਈਵੇਟ ਐਨ.ਏ.ਬੀ.ਐਲ. ਅਤੇ ਆਈ.ਸੀ.ਐਮ.ਆਰ. ਤੋਂ ਮਨਜ਼ੂਰਸ਼ੁਦਾ ਲੈਬਾਰਟਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਮਰੀਜ਼ ਦੀ ਜਾਣਕਾਰੀ ਨੂੰ ਪੂਰੀ ਤਰ੍ਹਾਂ ਗੁਪਤ ਰੱਖਿਆ ਜਾਵੇ। ਉਨ੍ਹਾਂ ਅੱਗੇ ਕਿਹਾ ਕਿ ਜੇ ਕਿਸੇ ਪ੍ਰਾਈਵੇਟ ਸੰਸਥਾ ਵੱਲੋਂ ਆਪਣੀ ਜ਼ਿੰਮੇਵਾਰੀ ਵਿੱਚ ਕੁਤਾਹੀ ਪਾਈ ਜਾਂਦੀ ਹੈ ਤਾਂ ਐਪੀਡੈਮਿਕ ਡਿਸੀਜ਼ ਐਕਟ 1895, ਕੋਵਿਡ-19 ਰੈਗੂਲੇਸ਼ਨਜ਼ 2020 ਤਹਿਤ ਸਖਤ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਵੱਧ ਪੈਸੇ ਵਸੂਲਣ ਲਈ ਚੰਡੀਗੜ੍ਹ ਸਥਿਤ ਇੱਕ ਲੈਬਾਰਟਰੀ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ ਅਤੇ ਸੂਬਾ ਸਰਕਾਰ ਵੱਲੋਂ ਜਾਰੀ ਸ਼ਰਤਾਂ ਦੀ ਉਲੰਘਣਾ ਲਈ ਅੰਮ੍ਰਿਤਸਰ ਸਥਿਤ ਇੱਕ ਲੈਬ ਦਾ ਲਾਇਸੈਂਸ ਰੱਦ ਕੀਤਾ ਗਿਆ ਹੈ।ਅਜਿਹੇ ਕੇਂਦਰਾਂ ਦੀ ਅਚਨਚੇਤ ਚੈਕਿੰਗ ਲਈ ਜ਼ਿਲ੍ਹਾ ਪੱਧਰੀ ਟੀਮਾਂ ਗਠਿਤ ਕੀਤੀਆਂ ਗਈਆਂ ਹਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਆਪ ਨੇ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰਨ ਦੀ ਕੀਤੀ ਅਪੀਲ

ਝਾਰਖੰਡ ਤੋਂ ਪ੍ਰਤੀਨਿਧਾਂ ਸਿੱਖਾਂ ਦੇ ਵਫ਼ਦ ਨੇ ਬੀਬੀ ਜਗੀਰ ਕੌਰ ਨਾਲ ਕੀਤੀ ਮੁਲਾਕਾਤ