ਚੰਡੀਗੜ੍ਹ, 12 ਮਾਰਚ 2021 – ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਇਸ ਸੰਬੰਧੀ ਖੁਦ ਮਨਪ੍ਰੀਤ ਬਾਦਲ ਵੱਲੋਂ ਟਵੀਟ ਕਰਕੇ ਜਾਣਕਾਰੀ ਦਿਤੀ ਗਈ ਹੈ। ਉਨ੍ਹਾਂ ਟਵੀਟ ਕਰਦਿਆਂ ਲਿਖਿਆ, ‘ਮੇਰੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ ਤੇ ਆਉਣ ਵਾਲੇ ਦਿਨਾਂ ਚ ਕੁਆਰੰਟੀਨ ਰਹਾਂਗਾ।’
ਇਸ ਦੇ ਨਾਲ ਹੀ ਉਨ੍ਹਾਂ ਨੇ ਉਨ੍ਹਾਂ ਸਾਰੇ ਲੋਕਾਂ ਨੂੰ ਆਪਣਾ ਕੋਰੋਨਾ ਟੈਸਟ ਕਰਾਉਣ ਦੀ ਅਪੀਲ ਕੀਤੀ ਜਿੜਹੇ ਉਸ ਦੇ ਸੰਪਰਕ ‘ਚ ਆਏ ਸਨ।
ਇਸ ਤੋਂ ਬਿਨਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਟਵੀਟ ਕਰਕੇ ਮਨਪ੍ਰੀਤ ਬਾਦਲ ਦੇ ਜਲਦ ਸਿਹਤਯਾਬ ਹੋਣ ਲਈ ਅਰਦਾਸ ਕੀਤੀ।